ਭਾਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੇ ਵਿਰੁੱਧ ਅਰਥੀ ਫੂਕੀ ਮੁਜ਼ਾਹਰੇ

Muskaan gill
2 Min Read

Farmers protest Punjab

Farmers protest Punjab : ਭੁੱਚੋ ਮੰਡੀ ਨਥਾਣਾ 8 ਫਰਵਰੀ ਆਵਾਜ਼ ਇੰਡੀਆ ਟੂਡੇ (ਹਰਬੰਸ ਸਿੰਘ ਭੋਲਾ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਰਾਮਪੁਰਾ ਨੇ ਪਿੰਡ ਜਿਊਦ ਅਤੇ ਪਿੰਡ ਚਾਉਕੇ ਵਿੱਚ ਅਰਥੀ ਫੂਕ ਮੁਜ਼ਾਹਰੇ ਕੀਤੇ। ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਬਠਿੰਡਾ ਦੇ ਡੀਸੀ ਦਫਤਰ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ‘ਤੇ ਪ੍ਰਸ਼ਾਸਨ ਵੱਲੋਂ ਬੇ ਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ।

ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਤਕਰੀਬਨ 10 ਮਹੀਨੇ ਪਹਿਲਾਂ ਆਦਰਸ਼ ਸਕੂਲ ਚਾਉਕੇ ਦੀ ਮੈਨੇਜਮੈਂਟ ਵਲੋਂ ਕੀਤੇ ਭ੍ਰਿਸ਼ਟਾਚਾਰ ਅਤੇ ਦੁਰਵਿਹਾਰ ਨੂੰ ਬੇਨਕਾਬ ਕੀਤਾ ਗਿਆ, ਜੋ ਪੰਜਾਬ ਸਰਕਾਰ ਨੇ ਮਨਜ਼ੂਰ ਕੀਤਾ। Farmers protest Punjab ਉਸ ਸਮੇਂ ਬਲਦੇਵ ਸਿੰਘ ਚਾਉਕੇ ਅਤੇ ਸਗਨਦੀਪ ਸਿੰਘ ਜਿਊਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਉਨ੍ਹਾਂ ਨੂੰ ਨਾ ਤਾਂ ਜ਼ਮਾਨਤ ਦਿੱਤੀ ਗਈ ਅਤੇ ਨਾ ਹੀ ਕੇਸ ਚਲਾਇਆ ਜਾ ਰਿਹਾ ਹੈ। ਬਸ ਲੋਕ ਪੱਖੀ ਅਵਾਜ਼ ਨੂੰ ਬੁਲੰਦ ਕਰਨ ਵਾਲਿਆਂ ਨੂੰ ਜੇਲ੍ਹ ਵਿੱਚ ਬੰਦ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।

ਇਸ ਕਾਰਨ ਇਹ ਐਕਸ਼ਨ ਲਿਆ ਗਿਆ। Farmers protest Punjab ਬੁਲਾਰੇ ਨੇ ਆਗਾਹ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਸਖ਼ਤ ਐਕਸ਼ਨ ਲਿਆ ਜਾ ਸਕਦਾ ਹੈ। ਸਰਕਾਰਾਂ ਨਾਲ ਦੋ ਹੱਥ ਦੇਖਣ ਲਈ ਤਿਆਰ ਰਹੋ, ਕਿਉਂਕਿ ਕੇਂਦਰ ਸਰਕਾਰ ਨੇ ਲੋਕ ਮਾਰੂ ਨੀਤੀਆਂ ਲਾਗੂ ਕਰਨੀ ਹਨ। ਕਾਰਪੋਰੇਟ ਘਰਾਣਿਆਂ ਨੂੰ ਕਿਸਾਨ ਅਤੇ ਦੇਸ਼ ਦੀ ਵਾਗਡੋਰ ਫੜਾਉਣ ਲਈ ਰੱਸੇ-ਪੈੜੇ ਵੱਟ ਲਏ ਗਏ ਹਨ। ਭਗਵੰਤ ਮਾਨ ਸਰਕਾਰ ਵੱਲੋਂ ਵੱਧ ਚੜ੍ਹ ਕੇ ਕਾਰਪੋਰੇਟ ਪੱਖੀ ਹੋਣ ਦਾ ਰੰਗ ਦਿਖਾਇਆ ਜਾ ਰਿਹਾ ਹੈ।

ਇਸ ਮੌਕੇ ਤੇ ਗੁਲਾਬ ਸਿੰਘ ਜਿਊਦ, ਅਮਨਦੀਪ ਸਿੰਘ ਚਾਉਕੇ, ਹਰਪ੍ਰੀਤ ਕੌਰ ਜੇਠੂਕੇ, ਕਰਮਜੀਤ ਕੌਰ ਜਿਊਦ, ਬੂਟਾ ਸਿੰਘ ਬੱਲ੍ਹੋ, ਭੂਰਾ ਸਿੰਘ ਡਿੱਖ ਆਦਿ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਔਰਤਾਂ ਹਾਜ਼ਰ ਸਨ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *