ਵੈਟਰਨਰੀ ਅਫ਼ਸਰਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ ਨਿਗਰਾਨੀ
ਬਰਨਾਲਾ, 9 ਸਤੰਬਰ Flood effected animal care ਪਿਛਲੇ ਕੁਝ ਦਿਨਾਂ ਤੋਂ ਹੋਈ ਭਾਰੀ ਬਾਰਿਸ਼/ਹੜ੍ਹਾਂ ਕਾਰਨ ਪਸ਼ੂਆਂ ਵਿੱਚ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ ਦੀ ਅਗਵਾਈ ਹੇਠ ਡਾ. ਕਰਮਜੀਤ ਸਿੰਘ, ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਬਰਨਾਲਾ ਵੱਲੋਂ ਜ਼ਿਲ੍ਹੇ ਵਿੱਚ ਤਹਿਸੀਲ ਪੱਧਰ ‘ਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ।ਇਸ ਅਨੁਸਾਰ ਤਹਿਸੀਲ ਬਰਨਾਲਾ ਅਤੇ ਤਹਿਸੀਲ ਮਹਿਲ ਕਲਾਂ ਲਈ ਡਾ. ਮੁਹੰਮਦ ਸਲੀਮ, ਸੀਨੀਅਰ ਵੈਟਰਨਰੀ ਅਫਸਰ, ਬਰਨਾਲਾ ਨੂੰ ਅਤੇ ਤਹਿਸੀਲ ਤਪਾ ਲਈ ਡਾ. ਯਸ਼ਪਾਲ, ਸੀਨੀਅਰ ਵੈਟਰਨਰੀ ਅਫ਼ਸਰ, ਤਪਾ ਨੂੰ ਨੋਡਲ ਅਫ਼ਸਰ ਲਗਾਇਆ ਗਿਆ।

ਮੀਂਹ ਦੇ ਮੌਸਮ ‘ਚ ਪਸ਼ੂਆਂ ਦੀ ਸਿਹਤ ਲਈ ਵਿਭਾਗ ਚੌਕਸ
ਡਾ. ਕਰਮਜੀਤ ਸਿੰਘ, ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਬਰਨਾਲਾ ਨੇ ਦੱਸਿਆ ਕਿ ਭਾਰੀ ਬਾਰਿਸ਼/ਹੜ੍ਹਾਂ ਕਾਰਨ ਪਸ਼ੂਆਂ ਵਿੱਚ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਪਸ਼ੂ ਪਾਲਣ ਵਿਭਾਗ ਬਰਨਾਲਾ ਦੇ ਸਮੂਹ ਵੈਟਰਨਰੀ ਅਫ਼ਸਰਾਂ ਵੱਲੋਂ ਆਪਣੇ ਅਧੀਨ ਆਉਂਦੇ ਏਰੀਏ ਵਿੱਚ ਲਗਾਤਾਰ ਸਰਵੇਲੈਂਸ ਕੀਤੀ ਜਾ ਰਹੀ ਹੈ ਅਤੇ ਭਾਰੀ ਬਾਰਿਸ਼/ਹੜ੍ਹਾਂ ਕਾਰਨ ਪਸ਼ੂਆਂ ਵਿੱਚ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ। Flood effected animal care

Flood effected animal care
ਉਨ੍ਹਾਂ ਦੱਸਿਆ ਕਿ ਵਿਭਾਗ ਦੇ ਵੈਟਰਨਰੀ ਸਟਾਫ ਵੱਲੋਂ ਬਿਮਾਰ ਪਸ਼ੂਆਂ ਦਾ ਮੌਕੇ ‘ਤੇ ਜਾ ਕੇ ਢੁਕਵਾਂ ਇਲਾਜ ਕੀਤਾ ਜਾ ਰਿਹਾ ਹੈ। Flood effected animal care ਓਨ੍ਹਾਂ ਵੱਲੋਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕੋਈ ਵੀ ਪਸ਼ੂ ਭਾਰੀ ਬਾਰਿਸ਼/ਹੜ੍ਹਾਂ ਕਾਰਨ ਕਿਸੇ ਵੀ ਬਿਮਾਰੀ ਦਾ ਸ਼ਿਕਾਰ ਹੋਇਆ ਹੈ ਤਾਂ ਤੁਰੰਤ ਸਬੰਧਿਤ ਵੈਟਰਨਰੀ ਅਫ਼ਸਰ ਨਾਲ ਸੰਪਰਕ ਕੀਤਾ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ