Free Drone Operating Training ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ, ਵਿਭਾਗ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਡਰੋਨ ਓਪਰੇਟਿੰਗ ਟ੍ਰੇਨਿੰਗ ਕੋਰਸ ਕਰਵਾਉਣ ਲਈ ਰਜਿਸਟ੍ਰੇਸ਼ਨ ਸੁਰੂ ਕੀਤੀ ਜਾ ਚੁੱਕੀ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼ੀਰ੍ਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਹ ਸਿਖਲਾਈ ਕੋਰਸ 30 ਅਗਸਤ 2024 ਤੋਂ 7 ਸਤੰਬਰ 2024 ਤੱਕ ਆਈ.ਆਈ.ਟੀ ਰੋਪੜ੍ਹ ਵਿਖੇ ਚਲਾਇਆ ਜਾਵੇਗਾ। ਇਹ ਸਿਖਲਾਈ ਲੈਣ ਲਈ ਉਮੀਦਵਾਰ ਨੇ 12ਵੀਂ ਜਮਾਤ ਘੱਟੋਂ ਘੱਟ 50 ਪ੍ਰਤੀਸ਼ਤ ਅੰਕਾਂ ਨਾਲ ਪਾਸ ਕੀਤੀ ਹੋਣੀ ਚਾਹੀਦੀ ਹੈ।
Free Drone Operating Training

ਡਰੋਨ ਓਪਰੇਟਿੰਗ ਦੀ ਟ੍ਰੇਨਿੰਗ ਪੂਰੀ ਕਰਨ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਵੀ ਦਿੱਤਾ ਜਾਵੇਗਾ। ਇਸ ਕੋਰਸ ਦੌਰਾਨ ਨੌਜਵਾਨਾਂ ਦੇ ਰਿਹਾਇਸ਼ ਅਤੇ ਖਾਣ-ਪੀਣ ਆਦਿ ਦਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੇਰੋਜ਼ਗਾਰ ਯੁਵਕਾਂ ਲਈ ਇਹ ਬਹੁਤ ਹੀ ਵਧੀਆ ਅਤੇ ਮਹੱਤਵਪੂਰਨ ਕੋਰਸ ਹੈ, ਯੁਵਕ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ।
ਜ਼ਿਲ੍ਹਾ ਰੁਜ਼ਗਾਰ ਅਫਸਰ ਨਵਜੋਤ ਕੌਰ ਸੰਧੂ ਨੇ ਦੱਸਿਆ ਕਿ ਪੰਜਾਬ ਰਾਜ ਦੇ ਵਸਨੀਕ ਡਰੋਨ ਓਪਰੇਟਿੰਗ ਟ੍ਰੇਨਿੰਗ ਲੈਣ ਦੇ ਚਾਹਵਾਨ ਯੁਵਕ ਜ਼ਿਲ੍ਹਾ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਕਚਹਿਰੀ ਚੌਕ ਬਰਨਾਲਾ ਵਿਖੇ ਬਾਰਵੀਂ ਜਮਾਤ ਦੇ ਸਰਟੀਫਿਕੇਟ, ਅਧਾਰ ਕਾਰਡ ਦੀ ਫੋਟੋ ਸਟੇਟ ਕਾਪੀਆਂ ਅਤੇ 2 ਤਾਜ਼ਾ ਪਾਸਪੋਰਟ ਸਾਈਜ਼ ਫੋਟੋ ਆਦਿ ਦਸਤਾਵੇਜ਼ ਸਮੇਤ ਨਿੱਜੀ ਤੌਰ ‘ਤੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ 94170-39072 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।