Free Expensive Injection Facility For Heart Attack Patients

Mittal
By Mittal
2 Min Read
Free Expensive Injection
Highlights
  • ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ

Free Expensive Injection Facility For Heart Attack Patients ਦਿਲ ਦੇ ਦੌਰੇ ਦੇ ਮਰੀਜ਼ਾਂ ਲਈ ਮਹਿੰਗੇ ਟੀਕੇ ਦੀ ਸਹੂਲਤ ਹੁਣ ਸਿਵਲ ਹਸਪਤਾਲ ਬਰਨਾਲਾ ‘ਚ ਮੁਫ਼ਤ: ਚੇਅਰਮੈਨ ਮੰਨਾ

ਬਰਨਾਲਾ, 9 ਅਗਸਤ (ਹੇਮੰਤ ਮਿੱਤਲ਼) ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਵਲੋਂ ਦਿਲ ਦੇ ਦੌਰੇ ਅਤੇ ਅਧਰੰਗ ਦੇ ਮਰੀਜ਼ਾਂ ਨੂੰ ਲੱਗਣ ਵਾਲੇ ਮਹਿੰਗੇ ਟੀਕੇ ਦੀ ਸਹੂਲਤ ਸਿਵਲ ਹਸਪਤਾਲ ਬਰਨਾਲਾ ਵਿੱਚ ਮੁਫ਼ਤ ਦਿੱਤੀ ਜਾ ਰਹੀ ਹੈ।

ਇਹ ਪ੍ਰਗਟਾਵਾ ਕਰਦੇ ਹੋਏ ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ ਸ੍ਰੀ ਰਾਮ ਤੀਰਥ ਮੰਨਾ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਭਲਾਈ ਸਕੀਮਾਂ ਦਾ ਲਾਭ ਲੋਕਾਂ ਨੂੰ ਲਗਾਤਾਰ ਮੁਹਈਆ ਕਰਵਾਇਆ ਜਾ ਰਿਹਾ ਹੈ। ਅਜਿਹੇ ਇਕ ਸਟੈਮੀ ਪੰਜਾਬ ਪ੍ਰੋਜੈਕਟ ਤਹਿਤ ਦਿਲ ਦੇ ਦੌਰੇ ਅਤੇ ਅਧਰੰਗ ਦੇ ਮਰੀਜ਼ਾਂ ਨੂੰ ਲੱਗਣ ਵਾਲੇ (Free Expensive Injection) ਮਹਿੰਗੇ ਟੀਕੇ ਦੀ ਸਹੂਲਤ ਸਿਵਲ ਹਸਪਤਾਲ ਬਰਨਾਲਾ ਵਿੱਚ ਮੁਫ਼ਤ ਦਿੱਤੀ ਜਾ ਰਹੀ ਹੈ।

Free Expensive Injection

Free Expensive Injection

ਉਨ੍ਹਾਂ ਕਿਹਾ ਕਿ ਪਹਿਲਾਂ ਦਿਲ ਦੇ ਦੌਰੇ ਅਤੇ ਅਧਰੰਗ ਦੇ ਮਰੀਜ਼ਾਂ ਨੂੰ ਰੈਫਰ ਕਰਨਾ ਪੈਂਦਾ ਸੀ ਪਰ ਹੁਣ ਐਲਟੀਪਲੇਸ ਟੀਕੇ ਨਾਲ ਮਰੀਜ਼ਾਂ ਦੇ ਦਿਲ ਦੀ ਬਲਾਕੇਜ ਆਦਿ ਦਾ ਸ਼ੁਰੂਆਤੀ ਪੱਧਰ ‘ਤੇ ਹੀ ਇਲਾਜ ਹੋਣ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਕਰੀਬ 35 ਹਜ਼ਾਰ ਤੋਂ ਵੱਧ ਕੀਮਤ ਵਾਲੇ ਇਹ ਟੀਕੇ ਦੀ ਸਹੂਲਤ ਸਿਵਲ ਹਸਪਤਾਲ ਬਰਨਾਲਾ ‘ਚ ਮੁਫ਼ਤ ਹੈ।

my Report Crime Awaz India Project
My Report: Send Barnala News

ਉਨ੍ਹਾਂ ਕਿਹਾ ਕਿ ਇਸ ਸਟੈਮੀ ਪੰਜਾਬ ਪ੍ਰੋਜੈਕਟ ਦੀ ਸ਼ੁਰੂਆਤ ਪੰਜਾਬ ਸਰਕਾਰ ਵਲੋਂ ਪਿਛਲੇ ਸਮੇਂ ਵਿੱਚ ਕੀਤੀ ਗਈ ਹੈ ਤੇ ਪਹਿਲਾਂ ਇਹ ਸਹੂਲਤ ਸਿਫ਼ਤ ਲੁਧਿਆਣਾ ਅਤੇ ਪਟਿਆਲਾ ਆਦਿ ਹਸਪਤਾਲ ਵਿੱਚ ਹੀ ਸੀ ਤੇ ਹੁਣ ਬਰਨਾਲਾ ਸਿਵਲ ਹਸਪਤਾਲ ਵਿਚ ਵੀ ਹੈ ਤਾਂ ਜੋ ਮਹਿੰਗਾ ਇਲਾਜ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਕੇਸ ਵਿੱਚ ਸਮੇਂ ਸਿਰ ਸਿਵਲ ਹਸਪਤਾਲ ਬਰਨਾਲਾ ਵਿਖੇ ਰਾਬਤਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਫੰਡਾਂ ਦੀ ਵੀ ਕੋਈ ਕਮੀ ਨਹੀਂ ਛੱਡੀ ਜਾ ਰਹੀ।

Crime Awaz India TV

TAGGED:
Leave a Comment

Leave a Reply

Your email address will not be published. Required fields are marked *