Free Health Insurance Punjab
Free Health Insurance Punjab : (ਦਰਪਨਪ੍ਰੀਤ ਸੰਧੂ ) ਆਵਾਜ਼ ਇੰਡੀਆ ਟੂਡੇ- ਪਟਿਆਲਾ ਅਤੇ ਹਲਕਾ ਨਾਭਾ ਵਿੱਚ ਪੈਂਦੇ ਕਈ ਪਿੰਡਾਂ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਕੈਂਪ ਲਗਾਏ ਜਾ ਰਹੇ ਹਨ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਨ੍ਹਾਂ ਕੈਂਪਾਂ ਦਾ ਦੌਰਾ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਦਿਨੋਂ-ਦਿਨ ਸਿਹਤ ਬੀਮਾ ਕਾਰਡ ਬਣਾਉਣ ਲਈ ਲਗਣ ਵਾਲੇ ਕੈਂਪਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰ ਇਸ ਸਕੀਮ ਦੀ ਚੰਗਿਆਈ ਨਹੀਂ ਕਰ ਸਕਦੀ ਤਾਂ ਬੁਰਾਈ ਵੀ ਨਾ ਕਰੇ।

ਕਾਂਗਰਸ ਨੂੰ ਲੈ ਕੇ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਸਮੇਂ ਕਾਂਗਰਸ ਸਿਰਫ਼ ਆਪਣੀ ਬਦਜ਼ੁਬਾਨੀ ਕਰਕੇ ਹੀ ਚਰਚਾ ਵਿੱਚ ਹੈ। ਉਨ੍ਹਾਂ ਕਿਹਾ ਕਿ ਦੇਸ਼ ‘ਤੇ ਹਕੂਮਤ ਕਰਨ ਵਾਲੀ ਇਸ ਪਾਰਟੀ ਨੇ ਆਪਣੇ ਸਮੇਂ ਦੌਰਾਨ ਲੋਕਾਂ ਲਈ ਕੋਈ ਚੰਗਾ ਕੰਮ ਨਹੀਂ ਕੀਤਾ।

ਬਠਿੰਡਾ ਵਿਖੇ ਕਿਸਾਨੀ ਧਰਨੇ ਨੂੰ ਲੈ ਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਇੱਕ ਮੰਦਭਾਗੀ ਘਟਨਾ ਹੈ, ਪਰ ਕੁਝ ਸਿਆਸਤ ਨਾਲ ਜੁੜੇ ਲੋਕ ਇਸ ਤਰ੍ਹਾਂ ਦਾ ਮਾਹੌਲ ਤਿਆਰ ਕਰ ਰਹੇ ਹਨ। ਉਨ੍ਹਾਂ ਕਿਸਾਨਾਂ ਬਾਰੇ ਬੋਲਦਿਆਂ ਕਿਹਾ ਕਿ ਗੱਲਬਾਤ ਦੇ ਜ਼ਰੀਏ ਹੀ ਮਸਲੇ ਦਾ ਹੱਲ ਕੀਤਾ ਜਾਵੇ, ਕਿਉਂਕਿ ਹਰ ਮਸਲੇ ਦਾ ਹੱਲ ਧਰਨਾ ਨਹੀਂ ਹੁੰਦਾ।
ਡਾ. ਬਲਬੀਰ ਸਿੰਘ, ਸਿਹਤ ਮੰਤਰੀ ਪੰਜਾਬ
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
