Barnala ਪੁਲਿਸ ਨੇ ਲੋਕਾਂ ਤੋਂ ਫਿਰੌਤੀ ਮੰਗਣ ਵਾਲੇ 3 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਵਿਦੇਸ਼ ਵਿੱਚ ਰਹਿੰਦੇ 3 ਗੈਂਗਸਟਰ ਨਾਮਜ਼ਦ ਕੀਤੇ ਗਏ ਹਨ। ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਇੱਕ ਦੇਸੀ ਪਿਸਤੌਲ ਤੇ ਇੱਕ ਮੋਬਾਈਲ ਫੋਨ ਅਤੇ ਕਾਰ ਬਰਾਮਦ ਕੀਤੀ ਹੈ।
Gangster In Barnala : ਬਰਨਾਲਾ ਪੁਲਿਸ ਨੇ ਲੋਕਾਂ ਤੋਂ ਫਿਰੌਤੀ ਮੰਗਣ ਵਾਲੇ 3 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਵਿਦੇਸ਼ ਵਿੱਚ ਰਹਿੰਦੇ 3 ਗੈਂਗਸਟਰ ਨਾਮਜ਼ਦ ਕੀਤੇ ਗਏ ਹਨ। ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਇੱਕ ਦੇਸੀ ਪਿਸਤੌਲ ਤੇ ਇੱਕ ਮੋਬਾਈਲ ਫੋਨ ਅਤੇ ਕਾਰ ਬਰਾਮਦ ਕੀਤੀ ਹੈ। ਮੁਲਜ਼ਮਾਂ ਨੇ ਬਰਨਾਲਾ ‘ਚ ਇੱਕ ਮੋਬਾਈਲ ਫ਼ੋਨ ਵੇਚਣ ਵਾਲਾ ਦੁਕਾਨਦਾਰ ਅਤੇ ਇੱਕ ਹੋਰ ਵਿਅਕਤੀ ਤੋਂ ਫਿਰੌਤੀ ਮੰਗੀ ਸੀ।
Gangster In Barnala
ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ SSP ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਬਰਨਾਲਾ ਸ਼ਹਿਰ ਦੇ ਇੱਕ ਮੋਬਾਈਲ ਫ਼ੋਨ ਵਿਕਰੇਤਾ ਅਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਕੋਟਦੂਨਾ ਦੇ ਇੱਕ ਯੂਟਿਊਬਰ ਤੋਂ ਸੁੱਖਾ ਦੁੱਨੇਕੇ ਦੇ ਨਾਂਅ ‘ਤੇ ਗੈਂਗਸਟਰਾਂ ਵੱਲੋਂ ਫਿਰੌਤੀ ਦੀ ਮੰਗ ਕੀਤੀ ਗਈ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।
ਜਿਸ ਤੋਂ ਬਾਅਦ ਬਰਨਾਲਾ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਟੀਮ ਬਣਾਈ ਗਈ ਸੀ, ਜਿਸ ਵਿੱਚ ਪੁਲਿਸ ਵੱਲੋਂ ਗੈਂਗਸਟਰਾਂ ਦਾ ਇੱਕ ਮਾਡਿਊਲ ਭੰਗ ਕਰਕੇ ਜ਼ਿਲ੍ਹੇ ਦੇ ਪਿੰਡ ਕੋਟਦੁੱਨਾ ਦੇ ਤਿੰਨ ਵਸਨੀਕਾਂ ਨੂੰ ਕਾਬੂ ਕੀਤਾ ਗਿਆ ਹੈ, ਜਦਕਿ ਵਿਦੇਸ਼ ‘ਚ ਰਹਿ ਰਹੇ 3 ਗੈਂਗਸਟਰਾਂ ਨੂੰ ਪੁਲਿਸ ਨੇ ਇਸ ਮਾਮਲੇ ‘ਚ ਨਾਮਜ਼ਦ ਕੀਤਾ ਹੈ।
Gangster In Barnala
More News Video
ਉਨ੍ਹਾਂ ਦੱਸਿਆ ਕਿ ਦੋਸ਼ੀ ਵਿਦੇਸ਼ ਤੋਂ ਵਟਸਐਪ ਕਾਲਾਂ ਰਾਹੀਂ ਲੋਕਾਂ ਤੋਂ ਫਿਰੌਤੀ ਮੰਗਦੇ ਸਨ ਅਤੇ ਫਿਰੌਤੀ ਨਾ ਦੇਣ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ‘ਚ ਰਹਿੰਦੇ ਗੈਂਗਸਟਰਾਂ ਨੂੰ ਭਾਰਤ ਲਿਆਉਣ ਲਈ ਪੁਲਿਸ ਵੱਲੋਂ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ, ਜਿਸ ਤੋਂ ਹੋਰ ਜਾਣਕਾਰੀ ਮਿਲਣ ਦੀ ਉਮੀਦ ਹੈ।