Girl Child Empowerment Awareness Program
Girl Child Empowerment Awareness Program : ਕ੍ਰਾਈਮ ਆਵਾਜ਼ ਇੰਡੀਆ-ਬਰਨਾਲਾ 13 ਜਨਵਰੀ- ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ, ਡਾਇਰੈਕਟਰ ਸਿਹਤ ਵਿਭਾਗ ਪੰਜਾਬ ਅਤੇ ਡਿਪਟੀ ਕਮਿਸਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ, ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪਰਵੇਸ਼ ਕੁਮਾਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਵੱਲੋਂ ਦਫਤਰ ਸਿਵਲ ਸਰਜਨ ਬਰਨਾਲਾ ਵਿਖੇ ਧੀਆਂ ਲਈ ‘ਧੀਆਂ ਦੀ ਲੋਹੜੀ’ ਦਾ ਪ੍ਰੋਗਰਾਮ ਕਰਵਾਇਆ ਗਿਆ।
ਸਿਵਲ ਸਰਜਨ Girl Child Empowerment Awareness Program ਡਾ. ਹਰੀਪਾਲ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਸਮਾਜ ਵਿੱਚ ਧੀਆਂ ਪ੍ਰਤੀ ਲੋਕਾਂ ਦੀ ਸੋਚ ਬਦਲਣਾ ਅਤੇ ਧੀਆਂ ਨੂੰ ਪੁੱਤਰਾਂ ਦੀ ਤਰ੍ਹਾਂ ਬਰਾਬਰੀ ਅਤੇ ਸਾਰੀਆਂ ਸਹੂਲਤਾਂ ਪ੍ਰਦਾਨ ਕਰਨ ਦਾ ਸੁਨੇਹਾ ਦੇਣਾ ਹੈ।
ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪਰਵੇਸ਼ ਕੁਮਾਰ ਨੇ ਪੀ.ਐਨ.ਡੀ.ਟੀ. ਐਕਟ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਗਰਭ ਵਿੱਚ ਬੱਚੇ ਦਾ ਲਿੰਗ ਪਤਾ ਕਰਨ ਅਤੇ ਭਰੂਣ ਹੱਤਿਆ ਕਰਨਾ ਨਾ ਸਿਰਫ਼ ਸਜ਼ਾਇੋਗ ਅਪਰਾਧ ਹੈ, ਬਲਕਿ ਇੱਕ ਮਹਾਂਪਾਪ ਵੀ ਹੈ।
ਡਾ. ਗੁਰਮਿੰਦਰ ਕੌਰ ਔਜਲਾ (ਡੀ.ਐਮ.ਸੀ. ਬਰਨਾਲਾ), ਡਾ. ਹਰਜੀਤ ਸਿੰਘ (ਜ਼ਿਲ੍ਹਾ ਟੀਕਾਕਰਨ ਅਫਸਰ), ਡਾ. ਇੰਦੂ (ਸੀਨੀਅਰ ਮੈਡੀਕਲ ਅਫ਼ਸਰ, ਸਿਵਲ ਹਸਪਤਾਲ ਬਰਨਾਲਾ), ਕੁਲਦੀਪ ਸਿੰਘ ਮਾਨ (ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ) ਅਤੇ ਹਰਜੀਤ ਸਿੰਘ ਬਾਗੀ (ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ) ਨੇ ਕਿਹਾ ਕਿ ਧੀਆਂ ਹਰ ਖੇਤਰ ਵਿੱਚ ਸਮਾਜਿਕ ਅਤੇ ਆਰਥਿਕ ਤੌਰ ਤੇ ਮੋਹਰੀ ਭੂਮਿਕਾ ਨਿਭਾ ਰਹੀਆਂ ਹਨ। Girl Child Empowerment Awareness Program ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨਨੀ ਸੁਰੱਖਿਆ ਯੋਜਨਾ, ਪੰਘੂੜਾ ਯੋਜਨਾ, ਪੰਜ ਸਾਲ ਤੱਕ ਦੀਆਂ ਧੀਆਂ ਦਾ ਮੁਫ਼ਤ ਇਲਾਜ ਅਤੇ ਹੋਰ ਸੁਵਿਧਾਵਾਂ ਬਾਰੇ ਵੀ ਜਾਗਰੂਕਤਾ ਫੈਲਾਈ ਗਈ।
ਇਸ ਮੌਕੇ ਉੱਚ ਕਾਰਗੁਜ਼ਾਰੀ ਵਾਲੀਆਂ ਆਸ਼ਾ ਵਰਕਰਾਂ ਨੂੰ ਸਿਵਲ ਸਰਜਨ ਬਰਨਾਲਾ ਵੱਲੋਂ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਵਿੱਚ ਦਫਤਰ ਸਿਵਲ ਸਰਜਨ ਬਰਨਾਲਾ ਅਤੇ ਸਿਵਲ ਹਸਪਤਾਲ ਬਰਨਾਲਾ ਦੇ ਡਾਕਟਰਾਂ, ਸਮੂਹ ਅਧਿਕਾਰੀਆਂ/ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
