ਸਰਕਾਰੀ ਰਜਿੰਦਰਾ ਕਾਲਜ ਵਿੱਚ ਮਨਾਇਆ 16ਵਾਂ ਰਾਸ਼ਟਰੀ ਵੋਟਰ ਦਿਵਸ

Muskaan gill
3 Min Read

Government Rajindra College

Government Rajindra College : ਬਠਿੰਡਾ 25 ਜਨਵਰੀ (ਜਗਸੀਰ ਭੁੱਲਰ)- ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਥਾਨਕ ਸਰਕਾਰੀ ਰਜਿੰਦਰਾ ਕਾਲਜ ਵਿਖੇ 16ਵਾਂ ਰਾਸ਼ਟਰੀ ਵੋਟਰ ਦਿਵਸ (ਮੇਰਾ ਭਾਰਤ, ਮੇਰੀ ਵੋਟ) ਮਨਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਐਸਡੀਐਮ ਬਠਿੰਡਾ ਸ. ਬਲਕਰਨ ਸਿੰਘ ਮਾਹਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਇਸ ਮੌਕੇ ਕਿਹਾ ਕਿ ਵੋਟਰ ਦਿਵਸ ਮਨਾਉਣ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਬਣਾਉਣਾ ਹੈ,Government Rajindra College ਤਾਂ ਜੋ ਉਹ ਵੱਧ ਤੋਂ ਵੱਧ ਮਾਤਰਾ ਵਿੱਚ ਲੋਕਤੰਤਰ ਪ੍ਰਕਿਰਿਆ ਵਿੱਚ ਹਿੱਸਾ ਲੈ ਸਕਣ ਅਤੇ ਦੇਸ਼ ਦੇ ਭਵਿੱਖ ਨੂੰ ਸਹੀ ਦਿਸ਼ਾ ਦੇ ਸਕਣ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਨੂੰ ਸਮਝਦਾਰੀ ਅਤੇ ਜ਼ਿੰਮੇਵਾਰੀ ਨਾਲ ਵਰਤਣ ਦੀ ਅਪੀਲ ਕੀਤੀ।

ਸਮਾਗਮ ਦੌਰਾਨ ਮਿਊਜ਼ਿਕ ਟੀਚਰ ਬਲਕਰਨ ਸਿੰਘ ਵੱਲੋਂ ਵੋਟਰ ਦਿਵਸ ਨਾਲ ਸੰਬੰਧਿਤ ਗੀਤ ਪੇਸ਼ ਕੀਤਾ ਗਿਆ। Government Rajindra College ਇਸ ਤੋਂ ਇਲਾਵਾ, ਸਰਕਾਰੀ ਹਾਈ ਸਕੂਲ ਚੰਦਸਰ ਬਸਤੀ ਦੇ ਵਿਦਿਆਰਥੀਆਂ ਵੱਲੋਂ ਸਮਾਜਿਕ ਸੰਦੇਸ਼ ਵਾਲਾ ਨਾਟਕ ਪੇਸ਼ ਕੀਤਾ ਗਿਆ, ਜਿਸ ਨੇ ਲੋਕਾਂ ਵਿੱਚ ਵੋਟ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਈ।

Government Rajindra College-

ਸਰਕਾਰੀ ਰਾਜਿੰਦਰਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਵੋਟਰ ਦਿਵਸ ਨੁੱਕੜ ਨਾਟਕ ਪੇਸ਼ ਕੀਤਾ ਗਿਆ, ਜਿਸ ਰਾਹੀਂ ਲੋਕਤੰਤਰ, ਵੋਟ ਦੇ ਅਧਿਕਾਰ ਅਤੇ ਨਾਗਰਿਕ ਫ਼ਰਜ਼ਾਂ ਬਾਰੇ ਪ੍ਰਭਾਵਸ਼ਾਲੀ ਸੁਨੇਹਾ ਦਿੱਤਾ ਗਿਆ। ਨਵੇਂ ਵੋਟਰਾਂ ਨੂੰ ਵੋਟਰ ਆਈ.ਡੀ. ਕਾਰਡ ਸੌਂਪ ਕੇ ਉਨ੍ਹਾਂ ਨੂੰ ਲੋਕਤੰਤਰ ਦੇ ਮਜ਼ਬੂਤ ਸਤੰਭ ਵਜੋਂ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਵੋਟਿੰਗ ਕਾਰਜ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨ ਪੱਤਰ ਦੇ ਕੇ ਨਿਵਾਜਿਆ ਗਿਆ।

ਸਮਾਗਮ ਦੇ ਅਖੀਰ ਵਿੱਚ ਵੋਟਰ ਜਾਗਰੂਕਤਾ ਸਬੰਧੀ ਸੰਕਲਪ ਲਿਆ ਗਿਆ ਅਤੇ ਸਾਰੇ ਹਾਜ਼ਰੀਨ ਨੇ ਵੱਧ ਤੋਂ ਵੱਧ ਮਾਤਰਾ ਵਿੱਚ ਵੋਟਿੰਗ ਕਰਨ ਦਾ ਵਚਨ ਦਿੱਤਾ।

ਇਸ ਦੇ ਨਾਲ, ਸਥਾਨਕ ਐੱਸ.ਐੱਸ.ਡੀ. ਗਰਲਜ਼ ਕਾਲਜ ਵਿਖੇ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੂੰ ਬਿਹਤਰ ਲੋਕਤੰਤਰੀ ਭਵਿੱਖ ਲਈ ਜ਼ਿੰਮੇਵਾਰ ਵੋਟਰ ਵਜੋਂ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤਹਿਸੀਲਦਾਰ ਚੋਣਾਂ, ਉਨ੍ਹਾਂ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *