ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਰਾਸ਼ਟਰੀ ਯੁਵਾ ਦਿਹਾੜਾ ਮਨਾਇਆ ਗਿਆ

Muskaan gill
2 Min Read

Guru Kashi University

Guru Kashi University : ਕ੍ਰਾਈਮ ਆਵਾਜ਼ ਇੰਡੀਆ ਬਠਿੰਡਾ 12 ਜਨਵਰੀ (ਭੁੱਲਰ)-ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਐਨ.ਐਸ.ਐਸ. ਯੂਨਿਟ ਵੱਲੋਂ ਇੰਸਟੀਚਿਉਟ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ਰਾਸ਼ਟਰੀ ਯੁਵਾ ਦਿਹਾੜਾ ਜਾਗਰੂਕਤਾ ਰੈਲੀ ਕੱਢ ਕੇ ਮਨਾਇਆ ਗਿਆ। ਜਾਗਰੂਕਤਾ ਰੈਲੀ ਨੂੰ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ ਅਤੇ ਐਨ.ਐਸ.ਐਸ. ਕੋਆਰਡੀਨੇਟਰ ਨਰਿੰਦਰ ਕੌਰ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਲੰਟੀਅਰਾਂ ਵੱਲੋਂ ਆਪਣੀ ਪ੍ਰਤਿਭਾ ਨੂੰ ਰਾਸ਼ਟਰ ਨਿਰਮਾਣ ਵਿੱਚ ਲਗਾਉਣ ਦਾ ਪ੍ਰਣ ਲਿਆ ਗਿਆ।

ਇਸ ਮੌਕੇ ਡੀਨ ਡਾ. ਰਵੀ ਗਹਿਲਾਵਤ ਨੇ ਕਿਹਾ ਕਿ ਯੁਵਾ ਸ਼ਕਤੀ ਰਾਸ਼ਟਰ ਦਾ ਭਵਿੱਖ ਹੁੰਦੀ ਹੈ। ਭਾਰਤ ਦੇ ਵਿਕਾਸ ਅਤੇ ਦੇਸ਼ ਨੂੰ ਬੁਲੰਦੀ ਦੀਆਂ ਸਿਖਰਾਂ ਤੱਕ ਪਹੁੰਚਾਉਣ ਲਈ ਨੌਜਵਾਨ ਵਰਗ ਦਾ ਯੋਗਦਾਨ ਅਹਿਮ ਹੈ। Guru Kashi University ਉਨ੍ਹਾਂ ਐਨ.ਐਸ.ਐਸ. ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਕੋਲ ਨਵੀਂ ਸੋਚ ਅਤੇ ਅਥਾਹ ਸ਼ਕਤੀ ਹੈ, ਜਿਸ ਦੇ ਸਹਾਰੇ ਉਹ ਦੇਸ਼ ਨੂੰ ਤਰੱਕੀ ਦੀ ਰਾਹ ਤੇ ਲੈ ਕੇ ਜਾ ਸਕਦਾ ਹੈ।

ਉਨ੍ਹਾਂ ਨੌਜਵਾਨਾਂ ਨੂੰ ਆਪਣੀ ਸੋਚ ਨੂੰ ਸਕਾਰਾਤਮਕ ਰੱਖ ਕੇ ਮਿਹਨਤ ਨਾਲ ਦੇਸ਼ ਦੇ ਹਿੱਤ ਵਿੱਚ ਕਾਰਜ ਕਰਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਦੇਸ਼ ਵਿੱਚ ਫੈਲੀਆਂ ਕੁਰੀਤੀਆਂ ਅਤੇ ਅੰਧ ਵਿਸ਼ਵਾਸਾਂ ਨੂੰ ਖਤਮ ਕਰਨ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਸਮਾਜ ਵਿੱਚ ਫੈਲ ਰਹੀ ਨਸ਼ੇ ਦੀ ਬਿਮਾਰੀ ਨੂੰ ਖਤਮ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਉਣ ਦੀ ਗੱਲ ਕੀਤੀ ਅਤੇ ਗਿਆਨ ਵਧਾਉ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਭਾਗ ਲੈਣ ਦਾ ਸੁਨੇਹਾ ਵੀ ਦਿੱਤਾ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *