ਗੁਰੂ ਕਾਸ਼ੀ ਯੂਨੀਵਰਸਿਟੀ ਦਾ ਦੋ ਰੋਜ਼ਾ ਰੁਜ਼ਗਾਰ ਮੇਲਾ 10 ਫਰਵਰੀ ਨੂੰ

Muskaan gill
3 Min Read

Guru Kashi University Job Fair

Guru Kashi University Job Fair : ਤਲਵੰਡੀ ਸਾਬੋ 9 ਫਰਵਰੀ ਆਵਾਜ਼ ਇੰਡੀਆ ਟੂਡੇ (ਜਗਸੀਰ ਭੁੱਲਰ) – ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਟ੍ਰੇਨਿੰਗ ਐਂਡ ਪਲੇਸਮੈਂਟ ਸੈੱਲ ਵੱਲੋਂ ਵਰਸਿਟੀ ਕੈਂਪਸ ਵਿੱਚ ਦੋ ਰੋਜ਼ਾ ਰੁਜ਼ਗਾਰ ਮੇਲੇ ਦਾ ਆਗਾਜ਼ 10 ਫਰਵਰੀ ਨੂੰ ਕੀਤਾ ਜਾਵੇਗਾ।

ਵਾਈਸ ਚਾਂਸਲਰ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਨੇ ਦੱਸਿਆ ਕਿ ਮੇਲੇ ਵਿੱਚ ਉੱਤਰੀ ਭਾਰਤ ਦੇ ਲਗਭਗ 30 ਅਦਾਰੇ ਯੋਗ ਉਮੀਦਵਾਰਾਂ ਦੀ ਚੋਣ ਕਰਨਗੇ। ਉਨ੍ਹਾਂ ਦੱਸਿਆ ਕਿ ਕਈ ਉਮੀਦਵਾਰਾਂ ਨੂੰ ਮੌਕੇ ਤੇ ਹੀ ਨਿਯੁਕਤੀ ਪੱਤਰ ਦਿੱਤੇ ਜਾਣ ਦੀਆਂ ਸੰਭਾਵਨਾਵਾਂ ਹਨ। Guru Kashi University Job Fair ਇਸ ਲਈ ਇੱਛੁਕ ਅਤੇ ਯੋਗ ਉਮੀਦਵਾਰ ਸਵੇਰੇ 10 ਵਜੇ ਆਪਣੇ ਤਾਜ਼ਾ ਪਾਸਪੋਰਟ ਸਾਈਜ਼ ਫੋਟੋਗ੍ਰਾਫ, ਵਿੱਦਿਅਕ ਯੋਗਤਾ ਦੀ ਅਸਲ ਤੇ ਪ੍ਰਮਾਣਿਤ ਫੋਟੋਕਾਪੀ, ਜਨਮ, ਜਾਤੀ ਅਤੇ ਆਮਦਨ ਸੰਬੰਧੀ ਲੋੜੀਂਦੇ ਸਰਟੀਫਿਕੇਟ ਲੈ ਕੇ ਯੂਨੀਵਰਸਿਟੀ ਵਿੱਚ ਨਿਸ਼ਚਿਤ ਸਥਾਨ ਤੇ ਸਮੇਂ ਸਿਰ ਪਹੁੰਚਣ।

ਵਾਈਸ ਚਾਂਸਲਰ ਪ੍ਰੋ.(ਡਾ.) ਪੀਯੂਸ਼ ਵਰਮਾ ਨੇ ਦੱਸਿਆ ਕਿ ਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਸਵੈ-ਉਦਯੋਗ ਸਥਾਪਿਤ ਕਰਨ, ਬੈਂਕ ਕਰਜ਼ਾ ਲੈਣ ਅਤੇ ਰੁਜ਼ਗਾਰ ਮੁਹੱਈਆ ਕਰਨ ਲਈ ਵਰਕਸ਼ਾਪ ਅਤੇ ਟ੍ਰੇਨਿੰਗ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ।Guru Kashi University Job Fair ਉਨ੍ਹਾਂ ਵਿਦਿਆਰਥੀਆਂ ਨੂੰ ਰੁਜ਼ਗਾਰ ਮੰਗਣ ਦੀ ਬਜਾਏ ਰੁਜ਼ਗਾਰ ਪ੍ਰਦਾਤਾ ਬਣਨ ਲਈ ਪ੍ਰੇਰਿਤ ਕੀਤਾ।

ਡਿਪਟੀ ਡਾਇਰੈਕਟਰ ਟ੍ਰੇਨਿੰਗ ਐਂਡ ਪਲੇਸਮੈਂਟ ਸੈੱਲ ਡਾ. ਵਿਕਾਸ ਗੁਪਤਾ ਨੇ ਦੱਸਿਆ ਕਿ ਮੇਲੇ ਲਈ 350 ਤੋਂ ਵੱਧ ਵਿਦਿਆਰਥੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਭਾਰਤ ਦੀਆਂ ਨਾਮਵਰ ਕੰਪਨੀਆਂ ਵੱਲੋਂ ਏ.ਆਈ. ਇੰਜੀਨੀਅਰ, ਸੇਲਜ਼ ਮੈਨੇਜ਼ਰ, ਨੈਟਵਰਕਿੰਗ ਇੰਜੀਨਿਅਰ, ਸਾਫਟਵੇਅਰ ਇੰਜੀਨੀਅਰ, ਬਿਜਨੇਸ ਡਿਵੈਲਪਮੈਂਟ ਐਸੋਸੇਟ, ਵੈਬ ਡਿਜਾਇਨਰ, ਵੈਬ ਡਿਵੈਲਪਰ, ਡਿਜੀਟਲ ਮਾਰਕਿਟਿੰਗ ਮੈਨੇਜ਼ਰ ਆਦਿ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰ ਚੁਣੇ ਜਾਣਗੇ।

Guru Kashi University Job Fair-

ਉਨ੍ਹਾਂ ਇਹ ਵੀ ਦੱਸਿਆ ਕਿ ਮੇਲਾ ਹਾਈਬ੍ਰਿਡ ਮੋਡ ਵਿੱਚ ਹੋਵੇਗਾ ਕਿਉਂਕਿ ਦੂਜੇ ਦਿਨ ਕਈ ਕੰਪਨੀਆਂ ਆਨਲਾਈਨ ਵਿਧੀ ਨਾਲ ਉਮੀਦਵਾਰਾਂ ਦੀ ਚੋਣ ਕਰਨਗੀਆਂ। ਇਸ ਲਈ ਇੱਛੁਕ ਵਿਦਿਆਰਥੀ ਮੌਕੇ ਤੇ ਰਜਿਸਟ੍ਰੇਸ਼ਨ ਵੀ ਕਰਵਾ ਸਕਦੇ ਹਨ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *