GURUGHAR NEWS ਬਠਿੰਡਾ ਦੇ ਮਾਡਲ ਟਾਊਨ ਇਲਾਕੇ ਵਿੱਚ ਨਸ਼ੇ ਵਿੱਚ ਧੁੱਤ ਇਕ ਨੌਜਵਾਨ ਦਾ ਵੀਡੀਓ ਸੋਸ਼ਲ ਮੀਡੀਆ \‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਸਾਫ਼ ਨਜ਼ਰ ਆ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਦੇ ਗੇਟ ਦੇ ਬਾਹਰ ਬਿਜਲੀ ਦੇ ਖੰਬੇ ਨਾਲ ਟੇਕ ਲਾ ਕੇ ਨੌਜਵਾਨ ਲਗਭਗ ਅੱਧਾ ਘੰਟਾ ਖੜਾ ਰਿਹਾ। ਨਸ਼ੇ ਵਿੱਚ ਇੰਨਾ ਚੂਰ ਸੀ ਕਿ ਉਸਨੂੰ ਆਪਣੇ ਆਲੇ ਦੁਆਲੇ ਦੀ ਕੋਈ ਖ਼ਬਰ ਹੀ ਨਹੀਂ ਸੀ। ਕੁਝ ਸਮੇਂ ਬਾਅਦ ਜਦੋਂ ਉਸਨੂੰ ਥੋੜ੍ਹੀ ਹੋਸ਼ ਆਈ ਤਾਂ ਉਹ ਉਥੋਂ ਚਲਾ ਗਿਆ।
![" ਗੁਰੂਘਰ ਦੇ ਬਾਹਰ ਕੀ ਹੋ ਰਿਹਾ ਹੈ ? ਨੌਜਵਾਨ ਦੀ ਹਾਲਤ ਦੇਖ ਹਰ ਕੋਈ ਹੈਰਾਨ ! " [ GURUGHAR NEWS ] 2 [ GURUGHAR NEWS ]](https://i0.wp.com/crimeawaz.in/wp-content/uploads/2025/08/photo_6140828336289596830_x.jpg?resize=544%2C612&ssl=1)
ਇਸ ਵੀਡੀਓ ਨੇ ਬਠਿੰਡਾ ਪੁਲਿਸ ਦੇ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਦਾਵਿਆਂ ਦੀ ਹਕੀਕਤ ਸਾਹਮਣੇ ਲਿਆ ਦਿੱਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇ ਸ਼ਹਿਰ ਦੇ ਗੁਰਦੁਆਰਾ ਸਾਹਿਬ ਵਰਗੇ ਧਾਰਮਿਕ ਸਥਾਨ ਦੇ ਬਾਹਰ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਤਾਂ ਫਿਰ ਨਸ਼ੇ ਖ਼ਿਲਾਫ਼ ਚੱਲ ਰਹੀ ਮੁਹਿੰਮ ਦੀ ਸਫ਼ਲਤਾ ਤੇ ਸਵਾਲ ਖੜ੍ਹੇ ਹੋਣਾ ਲਾਜ਼ਮੀ ਹੈ। [ GURUGHAR NEWS ]
” ਇਹ ਨਸ਼ਾ ਹੈ ਜਾਂ ਕੋਈ ਸਾਜ਼ਿਸ਼ ? ਗੁਰੂਘਰ ਦੇ ਬਾਹਰ ਵਾਇਰਲ ਹੋਈ ਅਣੋਖੀ ਵੀਡੀਓ !” [ GURUGHAR NEWS ]
ਇਸ ਮਾਮਲੇ ‘ਤੇ ਬਠਿੰਡਾ ਪੁਲਿਸ ਦੇ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਇਸ ਨੌਜਵਾਨ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਨੌਜਵਾਨ ਸਿਰਫ਼ ਨਸ਼ੇ ਦੀ ਲਤ ਨਾਲ ਜੂਝ ਰਿਹਾ ਹੈ ਤਾਂ ਉਸਨੂੰ ਨਸ਼ਾ ਛਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਜਾਵੇਗਾ। ਹਾਲਾਂਕਿ ਜੇ ਜਾਂਚ ਦੌਰਾਨ ਇਹ ਸਾਬਤ ਹੋਇਆ ਕਿ ਉਹ ਨਸ਼ਾ ਵੇਚਣ ਨਾਲ ਵੀ ਜੁੜਿਆ ਹੋਇਆ ਹੈ ਤਾਂ ਉਸਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। [ GURUGHAR NEWS ]
ਐਸਪੀ ਸਿਟੀ ਨੇ ਇਹ ਵੀ ਸਪਸ਼ਟ ਕੀਤਾ ਕਿ ਬਠਿੰਡਾ ਪੁਲਿਸ ਨਸ਼ੇ ਦੀ ਸਮੱਸਿਆ ਨੂੰ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਇਸ ਤਰ੍ਹਾਂ ਦੇ ਕੇਸਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਨਸ਼ੇ ਦੇ ਵੱਧਦੇ ਖ਼ਤਰੇ ਅਤੇ ਪ੍ਰਸ਼ਾਸਨਿਕ ਚੁਣੌਤੀਆਂ ਨੂੰ ਉਜਾਗਰ ਕਰ ਦਿੱਤਾ ਹੈ। [ GURUGHAR NEWS ]
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ