GYM ਬਣ ਰਿਹਾ ਮੌਤ ਦਾ ਮੈਦਾਨ ?

Yuvraj Singh Aujla
3 Min Read

GYM ਬਣ ਰਿਹਾ ਮੌਤ ਦਾ ਮੈਦਾਨ ! ਬਰਨਾਲਾ, 19 ਅਗਸਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਰਾਸ਼ਟਰੀ ਪ੍ਰੋਗਰਾਮ ਗੈਰ ਸੰਚਾਰੀ ਬਿਮਾਰੀਆਂ ਵਿਭਾਗ ਅਨੁਸਾਰ ਤੰਦਰੁਸਤ ਰਹੋ ਸੁਰੱਖਿਅਤ ਰਹੋ GYM ਜਾਣ ਵਾਲਿਆਂ ਅਤੇ ਖਿਡਾਰੀਆਂ ਲਈ ਸਿਹਤ ਸਬੰਧੀ ਸਲਾਹਕਾਰੀ ਜਾਰੀ ਕੀਤੀ ਗਈ ਹੈ ਤਾਂ ਜੋ GYM ਵਿੱਚ ਕਸਰਤ ਕਰਦੇ ਸਮੇਂ ਹੋਣ ਵਾਲੀਆਂ ਮੌਤਾਂ ਨੂੰ ਰੋਕਿਆ ਜਾ ਸਕੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਨੇ ਕੀਤਾ।

GYM ਬਣ ਰਿਹਾ ਮੌਤ ਦਾ ਮੈਦਾਨ ?

ਉਨ੍ਹਾਂ ਕਿਹਾ ਕਿ ਕੁਦਰਤੀ ਭੋਜਨ ਖਾਓ ਅਤੇ ਇੱਕ ਦਿਨ ਦੀ ਸਿਹਤਮੰਦ ਵਿਆਕਤੀ ਲਈ 0.83 ਗ੍ਰਾਮ ਅਤੇ ਬਾਡੀ ਬਿਲਡਰਾਂ ਲਈ 1.2 ਤੋਂ 1.6 ਗ੍ਰਾਮ ਪ੍ਰਤੀ ਕਿਲੋ ਭਾਰ ਮੁਤਾਬਿਕ ਪ੍ਰੋਟੀਨ ਦੀ ਮਾਤਰਾ ਲੈਣੀ ਚਾਹੀਦੀ ਹੈ।

ਫਿਟਨੈਸ ਲਈ GYM ਜਾਓ, ਪਰ ਸਾਵਧਾਨ !

ਸਿਵਲ ਸਰਜਨ ਨੇ ਦੱਸਿਆ ਕਿ GYM ਜਾਣ ਵਾਲੇ ਨੌਜਵਾਨਾਂ ਵੱਲ ਵਿਸ਼ੇਸ਼ ਤਰਜ਼ੀਹ ਦਿੰਦਿਆਂ ਪੰਜਾਬ ਸਰਕਾਰ ਵੱਲੋਂ GYM ਵਿੱਚ ਵਰਤੇ ਜਾਣ ਵਾਲੇ ਸਪਲੀਮੈਂਟਾਂ ਦੀ ਪੂਰੀ ਜਾਂਚ ਕਰਵਾਈ ਜਾਵੇਗੀ ।ਇਸ ਚੈਕਿੰਗ ਦੌਰਾਨ ਨਕਲੀ ਤੇ ਘੱਟ ਕੁਆਲਿਟੀ ਵਾਲੇ ਸਪਲੀਮੈਂਟ ਬਣਾਉਣ ਤੇ ਵੇਚਣ ਵਾਲਿਆਂ ਵੱਲੋਂ ਨੌਜਵਾਨਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਾ. ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਦੀ ਉਮਰ 40 ਸਾਲ ਤੋਂ ਉੱਪਰ ਹੈ ਅਤੇ ਬਲੱਡ, ਸੂਗਰ, ਮੋਟਾਪਾ, ਸਾਹ ਚੜ੍ਹਨਾ ਅਤੇ ਜ਼ਿਆਦਾ ਸਮੇਂ ਤੋਂ ਬਿਮਾਰੀ ਕਾਰਨ ਦਵਾਈਆਂ ਦਾ ਸੇਵਨ ਕਰਨਾ ਨੂੰ ਡਾਕਟਰੀ ਸਲਾਹ ਅਨੁਸਾਰ ਕਸਰਤ ਕਰਨੀ ਚਾਹੀਦੀ ਹੈ। ਵਿਟਾਮਿਨ, ਪ੍ਰੋਟੀਨ ਅਤੇ ਕਰੈਟੀਨ ਸਪਲੀਮੈਂਟ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਵਿਟਾਮਿਨ, ਪ੍ਰੋਟੀਨ ਦੇ ਕੁਦਰਤੀ ਸਰੋਤਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਐਨਾਬੋਲਿਕ ਸਪਲੀਮੈਂਟ, ਸਟੀਮੁਲੈਂਟਸ ਅਤੇ ਅਨਰਜ਼ੀ ਡਰਿੰਕਸ ਦੀ ਵਰਤੋਂ ਬਿਲਕੁੱਲ ਨਹੀਂ ਕਰਨੀ ਚਾਹੀਦੀ।

GYM ‘ ਚ ਵੱਧ ਰਿਹਾ ਮੌਤਾਂ ਦਾ ਖਤਰਾ

ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਹਰਜੀਤ ਸਿੰਘ ਨੇ ਦੱਸਿਆ ਕਿ ਜੇਕਰ GYM ‘ਚ ਕਸਰਤ ਕਰਦੇ ਸਮੇਂ ਸਰੀਰਕ ਖਰਾਬੀ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।

My Report: Send Your City New

ਰੋਜ਼ਾਨਾ 3 ਤੋਂ 4 ਲੀਟਰ ਪਾਣੀ ਪੀਣਾ ਚਾਹੀਦਾ ਹੈ। ਜ਼ਿਲ੍ਹਾ ਬਰਨਾਲਾ ਦੇ GYM ਵਿੱਚ ਸਿਹਤ ਵਿਭਾਗ ਵੱਲੋਂ ਜ਼ਾਰੀ ਅਡਵਾਇਜ਼ਰੀ (ਸਲਾਹਕਾਰੀ) ਦੇ ਬੈਨਰ ਲਗਾਉਣੇ ਜ਼ਰੂਰੀ ਹਨ ਤਾਂ ਜੋ ਜਿੰਮ ਵਿੱਚ ਕਸਰਤ ਕਰਨ ਸਮੇਂ ਹੋਣ ਵਾਲੇ ਖਤਰੇ ਨੂੰ ਰੋਕਿਆ ਜਾ ਸਕੇ।

My Report: Send Your City New

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ

Leave a Comment

Leave a Reply

Your email address will not be published. Required fields are marked *