Hardcore Criminal Arrested in Ludhiana
Hardcore Criminal Arrested in Ludhiana : ਲੁਧਿਆਣਾ 24 ਜਨਵਰੀ 2026— ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ ਆਈ.ਪੀ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਸਮਾਜਿਕ ਅਨਸਰਾਂ ਅਤੇ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਕੂੰਮਕਲਾਂ ਲੁਧਿਆਣਾ ਦੀ ਪੁਲਿਸ ਪਾਰਟੀ ਨੇ ਵੱਡੀ ਸਫਲਤਾ ਹਾਸਲ ਕੀਤੀ
ਮਿਤੀ 22-01-2026 ਨੂੰ ਦੌਰਾਨੇ ਨਾਕਾਬੰਦੀ ਪੁਲਿਸ ਪਾਰਟੀ ਵੱਲੋਂ ਇੱਕ ਸ਼ੱਕੀ ਵਿਅਕਤੀ ਜਸਵਿੰਦਰ ਸਿੰਘ ਉਰਫ ਜੋਤੀ ਪੁੱਤਰ ਸਤਪਾਲ ਸਿੰਘ, ਵਾਸੀ ਉੱਪਲ ਕਲਾਂ ਨੂੰ ਗ੍ਰਿਫਤਾਰ ਕੀਤਾ ਗਿਆ। ਜਾਂਚ ਦੌਰਾਨ ਪਤਾ ਲੱਗਿਆ ਕਿ ਦੋਸ਼ੀ ਇੱਕ ਹਾਰਡਕੋਰ ਕਰਿਮਨਲ ਅਤੇ ਹਿਸਟਰੀਸ਼ੀਟਰ ਹੈ
ਜਿਸ ਖਿਲਾਫ ਵੱਖ-ਵੱਖ ਥਾਣਿਆਂ ਵਿੱਚ ਕਈ ਗੰਭੀਰ ਅਪਰਾਧਿਕ ਮੁਕੱਦਮੇ ਦਰਜ ਹਨ। Hardcore Criminal Arrested in Ludhiana ਦੋਸ਼ੀ ਖਿਲਾਫ ਮੁਕੱਦਮਾ ਨੰਬਰ 22 ਮਿਤੀ 22-01-2026 ਅ/ਧ 303(2), 317(2), 317(4) BNS ਥਾਣਾ ਕੂੰਮਕਲਾਂ ਲੁਧਿਆਣਾ ਵਿਖੇ ਦਰਜ ਕਰਕੇ ਉਸਨੂੰ ਹਸਬ-ਜ਼ਾਬਤਾ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਤਾਂ ਜੋ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
