” ਤਾਸ਼ ਦੇ ਪੱਤਿਆਂ ਵਾਂਗ ਢਹਿ ਢੇਰੀ ਹੋਇਆ ਘਰ ”

Yuvraj Singh Aujla
3 Min Read

ਪਠਾਨਕੋਟ ਸ਼ਹਿਰ ਅਤੇ ਇਸਦੇ ਆਸ-ਪਾਸ ਦੇ ਇਲਾਕਿਆਂ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਲੋਕਾਂ ਦੀ ਜ਼ਿੰਦਗੀ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਚੱਕੀ ਦਰਿਆ, ਰਣਜੀਤ ਸਾਗਰ ਡੈਮ ਸਮੇਤ ਹਰ ਜਗ੍ਹਾ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਰਿਹਾ ਹੈ। ਨਦੀਆਂ ਅਤੇ ਖੱਡਾਂ ਵਿੱਚ ਪਾਣੀ ਦਾ ਪ੍ਰਵਾਹ ਇੰਨਾ ਤੇਜ਼ ਹੋ ਗਿਆ ਹੈ ਕਿ ਇਸਨੇ ਆਸ-ਪਾਸ ਦੇ ਰਹਾਇਸ਼ੀ ਇਲਾਕਿਆਂ ਅਤੇ ਖੇਤਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ।ਖਾਨਪੁਰ ਨੇੜੇ ਇੱਕ ਵੱਡੀ ਖੱਡ ਵਿੱਚ ਆਏ ਤੇਜ਼ ਪਾਣੀ ਦੇ ਕਾਰਨ ਲੱਗਦੇ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।

Heavy Rainfall In Punjab Today

ਖਾਸ ਕਰਕੇ ਇੱਕ ਘਰ ਦੀ ਛੱਤ ਦਾ ਪਿਛਲਾ ਹਿੱਸਾ ਅਚਾਨਕ ਡਿੱਗ ਗਿਆ ਜਿਸ ਨਾਲ ਪਰਿਵਾਰ ਦੇ ਮੈਂਬਰਾਂ ਵਿੱਚ ਹੜਕੰਪ ਮਚ ਗਿਆ। ਇਸ ਘਰ ਦੇ ਮਾਲਕ ਸ਼ਕਤੀ ਸਿੰਘ ਨੇ ਦੱਸਿਆ ਕਿ ਸਵੇਰੇ ਦੇ ਸਮੇਂ ਇੱਕ ਜ਼ੋਰਦਾਰ ਧਮਾਕੇ ਵਰਗਾ ਸ਼ੋਰ ਸੁਣਾਈ ਦਿੱਤਾ। ਕੁਝ ਸਕਿੰਟਾਂ ਵਿੱਚ ਹੀ ਘਰ ਦਾ ਪਿਛਲਾ ਹਿੱਸਾ ਡਿੱਗ ਪਿਆ। ਖੁਸ਼ਕਿਸਮਤੀ ਨਾਲ ਉਸ ਸਮੇਂ ਪਰਿਵਾਰ ਦੇ ਮੈਂਬਰ ਘਰ ਦੇ ਅੰਦਰ ਸਨ। ਉਸ ਸਮੇਂ ਪਰਿਵਾਰ ਦੇ ਕਈ ਮੈਂਬਰ ਘਰ ਦੇ ਅੰਦਰ ਮੌਜੂਦ ਸਨ ਜਿਨ੍ਹਾਂ ਨੇ ਬਾਹਰ ਆ ਕੇ ਆਪਣੀ ਜਾਨ ਬਚਾਈ

Heavy Rainfall In Punjab Today

ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਲੋਕ ਘਰਾਂ ਦੀਆਂ ਕੰਧਾਂ ਅਤੇ ਛੱਤਾਂ ਵਿੱਚ ਦਰਾਰਾਂ ਦੇ ਕਾਰਨ ਖੌਫ਼ਜ਼ਦਾ ਹਨ। ਬਹੁਤ ਸਾਰੇ ਪਰਿਵਾਰ ਆਪਣੀ ਸੁਰੱਖਿਆ ਲਈ ਘਰ ਛੱਡ ਕੇ ਆਪਣੇ ਰਿਸ਼ਤੇਦਾਰਾਂ ਦੇ ਘਰਾਂ ਜਾਂ ਸੁਰੱਖਿਅਤ ਥਾਵਾਂ ਵੱਲ ਰੁਖ ਕਰ ਰਹੇ ਹਨ।ਦੂਜੇ ਪਾਸੇ, ਚੱਕੀ ਦਰਿਆ ਦੇ ਵਧਦੇ ਪਾਣੀ ਪੱਧਰ ਨੇ ਰੇਲਵੇ ਪੁਲ ਅਤੇ ਹੋਰ ਸਾਂਝੇ ਸਾਧਨਾਂ ਲਈ ਵੀ ਖਤਰਾ ਪੈਦਾ ਕਰ ਦਿੱਤਾ ਹੈ। ਪ੍ਰਸ਼ਾਸਨ ਵੱਲੋਂ ਨਿਗਰਾਨੀ ਜਾਰੀ ਹੈ ਅਤੇ ਲੋਕਾਂ ਨੂੰ ਨਦੀਆਂ ਅਤੇ ਖੱਡਾਂ ਦੇ ਨੇੜੇ ਜਾਣ ਤੋਂ ਰੋਕਿਆ ਜਾ ਰਿਹਾ ਹੈ। ਐਮਰਜੈਂਸੀ ਟੀਮਾਂ ਨੂੰ ਤਿਆਰ ਰੱਖਿਆ ਗਿਆ ਹੈ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਸਮੇਂ \‘ਤੇ ਰੋਕਿਆ ਜਾ ਸਕੇ।

ਇਸ ਸਮੇਂ ਪਠਾਨਕੋਟ ਦੇ ਲੋਕ ਸਭ ਤੋਂ ਵੱਡੀ ਚੁਣੌਤੀ ਦਾ ਸਾਹਮਣਾ ਕਰ ਰਹੇ ਹਨ। ਲਗਾਤਾਰ ਮੀਂਹ ਕਾਰਨ ਵਧਦੇ ਪਾਣੀ ਦਾ ਖਤਰਾ ਅਤੇ ਇਸ ਨਾਲ ਜੁੜੀਆਂ ਤਬਾਹੀਆਂ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਮੀਂਹ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ।

My Report: Send Your City New

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ

Leave a Comment

Leave a Reply

Your email address will not be published. Required fields are marked *