Heroin Smuggling Punjab
Heroin Smuggling Punjab : ਬਠਿੰਡਾ 7 ਫਰਵਰੀ (ਜਗਸੀਰ ਭੁੱਲਰ)-ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਕਾਰਵਾਈ ਕਰਦਿਆਂ ਲੰਘੇ ਦਿਨੀਂ ਡੇਢ ਕਿਲੋ ਅਫ਼ੀਮ ਸਮੇਤ ਕਾਰ ਸਵਾਰ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ਤੋਂ ਇੱਕ ਮਹਿਲਾ ਸਮੇਤ ਛੇ ਹੋਰ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਨਸ਼ਾ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮੇ ਦਰਜ ਕਰਕੇ ਪੁੱਛਗਿੱਛ ਜਾਰੀ ਹੈ।
ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸੀਆਈਏ ਸਟਾਫ਼-2 ਦੀ ਪੁਲਿਸ ਪਾਰਟੀ ਵੱਲੋਂ ਪਿੰਡ ਜਗਾਰਾਮ ਤੀਰਥ ਨੇੜੇ ਨਾਕਾਬੰਦੀ ਕੀਤੀ ਹੋਈ ਸੀ। Heroin Smuggling Punjab ਇਸ ਦੌਰਾਨ ਇੱਕ ਦਿੱਲੀ ਨੰਬਰ ਦੀ ਸ਼ੱਕੀ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ਵਿੱਚੋਂ 1 ਕਿਲੋ 500 ਗ੍ਰਾਮ ਅਫ਼ੀਮ ਬਰਾਮਦ ਹੋਈ। ਪੁਲਿਸ ਨੇ ਮੌਕੇ ‘ਤੇ ਹੀ ਕਾਰ ਸਵਾਰ ਕਮਲਜੀਤ ਸਿੰਘ ਵਾਸੀ ਸਿੰਗੋ ਮੰਡੀ ਨੂੰ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧੀ ਡੀਐਸਪੀ ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਇਹ ਕਾਰਵਾਈ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਅੰਜਾਮ ਦਿੱਤੀ ਗਈ ਹੈ। Heroin Smuggling Punjab ਸਹਾਇਕ ਥਾਣੇਦਾਰ ਨੇ ਦੱਸਿਆ ਕਿ ਮੁਲਜ਼ਮ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਖੇਪ ਕਿੱਥੋਂ ਲੈ ਕੇ ਆਇਆ ਸੀ ਅਤੇ ਇਸ ਦੀ ਸਪਲਾਈ ਕਿੱਥੇ ਹੋਣੀ ਸੀ, ਨਾਲ ਹੀ ਇਸ ਧੰਦੇ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਹੈਰੋਇਨ ਤਸਕਰੀ ਦੇ ਮਾਮਲਿਆਂ ਵਿੱਚ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਵੀ ਸਖ਼ਤੀ ਕੀਤੀ ਗਈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਪਰਮਜੀਤ ਸਿੰਘ ਅਨੁਸਾਰ ਪਿੰਡ ਮੰਡੀ ਕਲਾਂ ਦੇ ਰਹਿਣ ਵਾਲੇ ਪ੍ਰੇਮ ਚੰਦ ਅਤੇ ਸੁਖਮੰਦਰ ਕੌਰ ਜੇਲ੍ਹ ਵਿੱਚ ਕਿਸੇ ਨਾਲ ਮੁਲਾਕਾਤ ਕਰਨ ਆਏ ਸਨ। Heroin Smuggling Punjab ਸ਼ੱਕ ਦੇ ਆਧਾਰ ‘ਤੇ ਕੀਤੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਥਾਣਾ ਕੈਂਟ ਦੀ ਪੁਲਿਸ ਨੇ ਦੋਵਾਂ ਨੂੰ ਹਿਰਾਸਤ ਵਿੱਚ ਲੈ ਕੇ ਪਰਚਾ ਦਰਜ ਕਰ ਲਿਆ ਹੈ।
ਉੱਥੇ ਹੀ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਪਿੰਡ ਸਿੰਗੋ ਵਿੱਚ ਜਸਪਾਲ ਸਿੰਘ ਵਾਸੀ ਬਹਿਮਨ ਕੌਰ ਸਿੰਘ ਵਾਲਾ ਨੂੰ 20.84 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਰੇਲਵੇ ਕੁਆਰਟਰਾਂ ਕੋਲ ਘੁੰਮ ਰਹੇ ਵਿੱਕੀ ਸਿੰਘ ਵਾਸੀ ਸੁਰਖਪੀਰ ਰੋਡ ਅਤੇ ਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਗੋਨਿਆਣਾ ਮੰਡੀ ਵਿੱਚ ਛਾਪੇਮਾਰੀ ਕਰਕੇ ਅਬਲੂ ਪਿੰਡ ਦੇ ਪ੍ਰੀਤ ਸਿੰਘ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ ਨਸ਼ਾ ਤਸਕਰੀ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਲਈ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
