Honey trap
Honey trap : ਬਠਿੰਡਾ 21 ਫਰਵਰੀ (ਜਗਸੀਰ ਭੁੱਲਰ) ਆਵਾਜ਼ ਇੰਡੀਆ ਟੁਡੇ– ਬਠਿੰਡਾ ਸ਼ਹਿਰ ਵਿੱਚ ਮਦਦ ਦੇ ਬਹਾਨੇ ਭੋਲੇ-ਭਾਲੇ ਲੋਕਾਂ ਨੂੰ ਫਸਾ ਕੇ ਅਸ਼ਲੀਲ ਵੀਡੀਓ ਬਣਾਉਣ ਅਤੇ ਬਲੈਕਮੇਲ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਹੋਇਆ ਹੈ। ਇੱਕ ਸਥਾਨਕ ਕਾਰੋਬਾਰੀ ਨੂੰ ਮਹਿਲਾ ਵੱਲੋਂ ਮਦਦ ਦੇ ਬਹਾਨੇ ਆਪਣੇ ਘਰ ਬੁਲਾ ਕੇ ਕਮਰੇ ਵਿੱਚ ਬੰਦ ਕੀਤਾ ਗਿਆ Honey trap ਅਤੇ ਉਸ ਦੀ ਅਸ਼ਲੀਲ ਵੀਡੀਓ ਬਣਾਈ ਗਈ। ਫਿਰ ਲੱਖਾਂ ਰੁਪਏ ਦੀ ਮੰਗ ਕੀਤੀ ਗਈ। ਪੀੜਤ ਦੀ ਸ਼ਿਕਾਇਤ ‘ਤੇ ਸਿਵਲ ਲਾਈਨ ਪੁਲਿਸ ਨੇ ਇੱਕ ਮਹਿਲਾ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਸੰਗੀਨ ਧਾਰਾਵਾਂ ਹੇਠ ਮੁਕੱਦਮਾ ਦਰਜ ਕਰ ਲਿਆ।
ਜਾਣਕਾਰੀ ਮੁਤਾਬਕ, ਰਤਨ ਕੁਮਾਰ (ਕਾਲਪਨਿਕ ਨਾਮ) ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਨੂੰ ਇੱਕ ਅਣਜਾਣ ਨੰਬਰ ਤੋਂ ਮਹਿਲਾ ਦੀ ਕਾਲ ਆਈ, ਜਿਸ ਨੇ ਖ਼ੁਦ ਨੂੰ ਮੁਸੀਬਤ ਵਿੱਚ ਦੱਸਦਿਆਂ ਮਦਦ ਦੀ ਗੁਹਾਰ ਲਗਾਈ। Honey trap ਮਨੁੱਖਤਾ ਦੇ ਨਾਤੇ ਕਾਰੋਬਾਰੀ ਉਸ ਮਹਿਲਾ ਵੱਲੋਂ ਦਿੱਤੇ ਪਤੇ ‘ਤੇ ਪਹੁੰਚੇ, ਤਾਂ ਉੱਥੇ ਪਹਿਲਾਂ ਤੋਂ ਮੌਜੂਦ ਮਹਿਲਾ ਨੇ ਉਸ ਨੂੰ ਗੱਲਾਂ ਵਿੱਚ ਉਲਝਾ ਕੇ ਕਮਰੇ ਵਿੱਚ ਬਿਠਾ ਲਿਆ।
ਕੁਝ ਮਿੰਟਾਂ ਬਾਅਦ ਕਮਰੇ ਵਿੱਚ ਹੋਰ ਮਹਿਲਾ ਅਤੇ ਇੱਕ ਵਿਅਕਤੀ ਦਾਖ਼ਲ ਹੋਏ, ਜਿਨ੍ਹਾਂ ਨੇ ਕਾਰੋਬਾਰੀ ਨਾਲ ਗਾਲੀ-ਗਲੋਚ ਸ਼ੁਰੂ ਕੀਤੀ ਅਤੇ ਉਸ ਦੇ ਕੱਪੜੇ ਜਬਰਦਸਤੀ ਉਤਾਰ ਕੇ ਮਹਿਲਾ ਨਾਲ ਅਸ਼ਲੀਲ ਵੀਡੀਓ ਬਣਾਈ। ਗਿਰੋਹ ਨੇ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਪੀੜਤ ਤੋਂ 2 ਲੱਖ ਰੁਪਏ ਦੀ ਮੰਗ ਕੀਤੀ। ਡਰ ਦੇ ਮਾਰੇ ਪੀੜਤ ਨੇ ਕੁਝ ਨਕਦੀ ਦਿੱਤੀ ਅਤੇ ਆਪਣਾ ਮੋਬਾਈਲ ਤੇ ਸਕੂਟਰੀ ਛੱਡ ਕੇ ਭੱਜ ਗਿਆ।
ਮੁਲਜ਼ਮਾਂ ਨੇ ਪੀੜਤ ਦਾ ਪਿੱਛਾ ਨਹੀਂ ਛੱਡਿਆ ਅਤੇ ਲਗਾਤਾਰ ਦਬਾਅ ਬਣਾਉਂਦੇ ਰਹੇ। ਆਖ਼ਰਕਾਰ ਪੀੜਤ ਨੇ ਪੁਲਿਸ ਤੱਕ ਪਹੁੰਚ ਕੀਤੀ। ਇਸ ਸਬੰਧੀ ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਬਬਲੀ, ਪਰਮਜੀਤ ਕੌਰ, ਜਸਵੀਰ ਸਿੰਘ, ਕਰਨ ਅਤੇ ਇੱਕ ਹੋਰ ਅਣਪਛਾਤੀ ਮਹਿਲਾ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 308(2) ਅਤੇ 351(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਤਫਤੀਸ਼ ਜਾਰੀ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਹੋ ਰਹੀ ਹੈ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
