ਜਾਣਕਾਰੀ ਮੁਤਾਬਕ ਸਿੱਖ ਭਾਈਚਾਰੇ ਦੇ ਲੋਕ ਗਿਰੀਡੀਹ ਤੋਂ ਰਾਂਚੀ ‘ਚ ਆਯੋਜਿਤ ਕੀਰਤਨ ‘ਚ ਸ਼ਾਮਲ ਹੋਣ ਲਈ ਬੱਸ ਰਿਜ਼ਰਵ ਕਰ ਕੇ ਆ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇੱਕ ਬਾਈਕ ਨੂੰ ਬਚਾਉਣ ਦੌਰਾਨ ਵਾਪਰਿਆ।
Jharkhand–Hazaribagh
Hazaribagh-Jharkhand ਦੇ ਹਜ਼ਾਰੀਬਾਗ ਵਿੱਚ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਹਾਦਸੇ ਵਿਚ 4 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਇਹ ਹਾਦਸਾ ਟਾਟਾਝਰੀਆ ਦੇ ਸਿਵਾਨੇ ਪੁਲ ਕੋਲ ਵਾਪਰਿਆ ਹੈ। ਜਾਣਕਾਰੀ ਅਨੁਸਾਰ ਸਵਾਰੀਆਂ ਨਾਲ ਭਰੀ ਬੱਸ ਗਿਰੀਹੀਡ ਤੋਂ ਰਾਂਚੀ ਜਾ ਰਹੀ ਸੀ ਅਤੇ ਰਸਤੇ ਵਿੱਚ ਸਿਵਾਨੇ ਪੁਲ ਕੋਲ ਨਦੀ ਵਿੱਚ ਡਿੱਗ ਗਈ, ਜਿਸ ਵਿਚ 4 ਲੋਕਾਂ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਗਿਰੀਡੀਹ ਤੋਂ ਹਜ਼ਾਰੀਬਾਗ ਜਾ ਰਹੀ ਸ਼ਿਵ ਸ਼ਕਤੀ ਏਸੀ ਬੱਸ ਹਾਦਸਾਗ੍ਰਸਤ ਹੋ ਗਈ ਹੈ। ਘਟਨਾ ‘ਚ 6 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 2 ਤੋਂ 3 ਲੋਕ ਅਜੇ ਵੀ ਬੱਸ ‘ਚ ਫਸੇ ਹੋਏ ਹਨ। ਬਾਕੀਆਂ ਨੂੰ ਸ਼ਿਵਮ ਬੱਸ ਅਤੇ ਐਂਬੂਲੈਂਸ ਰਾਹੀਂ ਹਜ਼ਾਰੀਬਾਗ ਲਿਜਾਇਆ ਗਿਆ ਹੈ। ਇਸ ਬੱਸ ਹਾਦਸੇ ਵਿੱਚ 40 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।
ਸਥਾਨਕ ਲੋਕ ਬਚਾਅ ਅਤੇ ਰਾਹਤ ਕਾਰਜਾਂ ‘ਚ ਲੱਗੇ ਹੋਏ ਹਨ। ਪੁਲਸ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਬੱਸ ‘ਚ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਸਿੱਖ ਭਾਈਚਾਰੇ ਦੇ ਲੋਕ ਗਿਰੀਡੀਹ ਤੋਂ ਰਾਂਚੀ ‘ਚ ਆਯੋਜਿਤ ਕੀਰਤਨ ‘ਚ ਸ਼ਾਮਲ ਹੋਣ ਲਈ ਬੱਸ ਰਿਜ਼ਰਵ ਕਰ ਕੇ ਆ ਰਹੇ ਸਨ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇੱਕ ਬਾਈਕ ਨੂੰ ਬਚਾਉਣ ਦੌਰਾਨ ਵਾਪਰਿਆ। ਜ਼ਿਆਦਾਤਰ ਜ਼ਖਮੀਆਂ ਦੇ ਸਿਰ, ਬਾਹਾਂ ਅਤੇ ਲੱਤਾਂ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਸਥਾਨਕ ਵਿਧਾਇਕ ਮਨੀਸ਼ ਜੈਸਵਾਲ ਮੌਕੇ ‘ਤੇ ਪਹੁੰਚ ਗਏ ਹਨ। ਜ਼ਖ਼ਮੀਆਂ ਵਿੱਚ ਬੱਚੇ ਵੀ ਸ਼ਾਮਲ ਹਨ।
Jharkhand-News
More News Video
ਸੀਐਮ ਹੇਮੰਤ ਸੋਰੇਨ ਨੇ ਟਵੀਟ ਕਰਕੇ ਲਿਖਿਆ, ‘ਤਾਤੀਝਰੀਆ ‘ਚ ਪੁਲ ਤੋਂ ਬੱਸ ਦੇ ਡਿੱਗਣ ਕਾਰਨ ਯਾਤਰੀਆਂ ਦੀ ਮੌਤ ਤੋਂ ਦੁਖੀ ਹਾਂ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ ਅਤੇ ਦੁਖੀ ਪਰਿਵਾਰਾਂ ਨੂੰ ਇਸ ਦੁੱਖ ਦੀ ਘੜੀ ਨੂੰ ਸਹਿਣ ਦਾ ਬਲ ਬਖਸ਼ੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜ ਕੀਤੇ ਜਾ ਰਹੇ ਹਨ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।