Junior students wishes
Junior students wishes : ਭਗਤਾ ਭਾਈ 17 ਫਰਵਰੀ (ਰਾਜੀਵ ਗੋਇਲ) ਆਵਾਜ਼ ਇੰਡੀਆ ਟੁਡੇ- ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਸਕੂਲ ਪ੍ਰਿੰਸੀਪਲ ਸੋਨੂੰ ਕੁਮਾਰ ਕਾਂਗੜ ਨੇ ਰਿਬਨ ਕੱਟਣ ਦੀ ਰਸਮ ਕਰਕੇ ਪਾਰਟੀ ਦੀ ਸ਼ੁਰੂਆਤ ਕੀਤੀ।
ਇਸ ਮੌਕੇ ‘ਤੇ ਸੀਨੀਅਰ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਲਈ ਟਿੱਪਣੀਆਂ ਕੀਤੀਆਂ ਗਈਆਂ ਅਤੇ ਜੂਨੀਅਰ ਵਿਦਿਆਰਥੀਆਂ ਵੱਲੋਂ ਸੀਨੀਅਰ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿਤੀਆਂ ਗਈਆਂ।Junior students wishes ਸੀਨੀਅਰ ਵਿਦਿਆਰਥੀਆਂ ਵਲੋਂ ਨਿਭਾਏ ਗਏ ਫਰਜ਼ਾਂ ਦੀ ਸਕੂਲ ਅਧਿਆਪਕਾਂ ਵੱਲੋਂ ਪ੍ਰਸ਼ੰਸਾ ਕੀਤੀ ਗਈ। ਵਿਦਾਇਗੀ ਭਾਸ਼ਣ ਦੇ ਨਾਲ ਵਿਦਿਆਰਥੀਆਂ ਨੇ ਸਭ ਨੂੰ ਭਾਵੁਕ ਕਰ ਦਿੱਤਾ।
ਇਸ ਮੌਕੇ ‘ਤੇ ਬੱਚਿਆਂ ਵਲੋਂ ਸੱਭਿਆਚਾਰਕ ਗੀਤ ਅਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ, ਜਿਸਨਾਲ ਹਾਜ਼ਰੀਨ ਨੇ ਰੰਗਾਰੰਗ ਪ੍ਰੋਗਰਾਮ ਦਾ ਪੂਰਾ ਆਨੰਦ ਮਾਣਿਆ। ਸਕੂਲ ਪ੍ਰਿੰਸੀਪਲ ਸੋਨੂੰ ਕੁਮਾਰ ਨੇ ਸਮੂਹ ਸਟਾਫ ਅਤੇ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਧੰਨਵਾਦ ਕੀਤਾ।
ਇਸ ਮੌਕੇ ਧਾਰਮਿਕ ਅਧਿਆਪਕਾ ਪਲਵਿੰਦਰ ਕੌਰ ਜਲਾਲ, ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਰਣਦੀਪ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਮੰਦਰ ਸਿੰਘ, ਦਵਿੰਦਰ ਕੁਮਾਰ, ਸਮੂਹ ਸਕੂਲ ਡਰਾਈਵਰ ਅਤੇ ਸੇਵਾਦਾਰ ਵੀ ਸ਼ਾਮਲ ਸਨ।
ਬੱਚਿਆਂ ਨਾਲ ਯਾਦਗਾਰੀ ਤਸਵੀਰ ਕਰਵਾਉਂਦੇ ਸਕੂਲ ਪ੍ਰਿੰਸੀਪਲ ਤੇ ਸਟਾਫ
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
