Khalistan Slogans on the wall of Dera Salabatpura

crimeawaz
3 Min Read
Highlights
  • ਸੰਤ ਰਾਮ ਰਹੀਮ ਤੋਂ ਬੇਅਦਬੀ ਦਾ ਬਦਲਾ ਲੈਣ ਦੀ ਧਮਕੀ
  • ਡੇਰਾ ਸਲਾਬਤਪੁਰਾ ਵਿੱਚ ਪੁਲਿਸ ਦੀ ਤਾਇਨਾਤੀ ਦੇ ਬਾਵਜੂਦ ਵੀ ਲਿਖੇ ਗਏ ਖਾਲਿਸਤਾਨੀ ਨਾਅਰੇ ਅਤੇ ਧਮਕੀਆਂ

Khalistan Slogans: ਡੇਰਾ ਸਲਾਬਤਪੁਰਾ ਦੀ ਕੰਧ ‘ਤੇ ਲਿਖੇ ਖਾਲਿਸਤਾਨੀ ਨਾਅਰੇ

ਪੰਜਾਬ ਵਿੱਚ ਖਾਲਿਸਤਾਨੀ ਨਾਅਰੇਆਂ ਦਾ ਆਤੰਕ ਵੱਧਦਾ ਜਾ ਰਿਹਾ ਹੈ। ਇਸ ਵਾਰ ਇਹ ਨਾਅਰੇ ਡੇਰਾ ਸੱਚਾ ਸੌਦਾ ਸਿਰਸਾ ਦੇ ਬਠਿੰਡਾ ਜ਼ਿਲਾ ਦੇ ਪਿੰਡ ਸਲਾਬਤਪੁਰਾ ਸਥਿਤ ਹੈੱਡਕੁਆਰਟਰ ਦੀ ਕੰਧ ‘ਤੇ ਲਿਖੇ ਗਏ ਹਨ।

ਚੰਡੀਗੜ੍ਹ : ਪੰਜਾਬ ਵਿੱਚ ਇੱਕ ਵਾਰ ਫਿਰ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ। ਇਸ ਵਾਰ ਇਹ ਨਾਅਰੇ ਡੇਰਾ ਸੱਚਾ ਸੌਦਾ ਸਿਰਸਾ ਦੇ ਬਠਿੰਡਾ ਦੇ ਪਿੰਡ ਸਲਾਬਤਪੁਰਾ ਸਥਿਤ ਹੈੱਡਕੁਆਰਟਰ ਦੀ ਕੰਧ ‘ਤੇ ਲਿਖੇ ਗਏ ਹਨ। ਸਿੱਖਸ ਫਾਰ ਜਸਟਿਸ (SFJ) ਨੇ ਇਹ ਨਾਅਰੇ ਲਿਖੇ ਹਨ। ਇਨ੍ਹਾਂ ਵਿੱਚ SFJ ਨੇ ਡੇਰਾ ਮੁਖੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਹੈ। ਇਸ ਦਾ ਪਤਾ ਲੱਗਦਿਆਂ ਹੀ ਬਠਿੰਡਾ ਪੁਲੀਸ ਵੀ ਉਥੇ ਪੁੱਜ ਗਈ।

ਸਿੱਖਸ ਫਾਰ ਜਸਟਿਸ (SFJ) ਨੇ ਇਹ ਨਾਅਰੇ ਲਿਖੇ ਹਨ।

Khalistan Slogans written

ਸਵੇਰ ਤੱਕ ਇਨ੍ਹਾਂ ਨਾਅਰਿਆਂ ਨੂੰ ਸਿਆਹੀ ਨਾਲ ਮਿਟਾ ਦਿੱਤਾ ਗਿਆ। ਜਿਸ ਤੋਂ ਬਾਅਦ ਮੌਕੇ ਤੋਂ ਸਬੂਤ ਇਕੱਠੇ ਕਰਕੇ ਆਸਪਾਸ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਬਠਿੰਡਾ ਦੇ ਐਸਐਸਪੀ ਜੇ. ਐਲਚੇਜ਼ੀਅਨ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Khalistan slogans By SFJ

Khalistan Slogans
Khalistan slogans By SFJ

ਖਾਸ ਗੱਲ ਇਹ ਹੈ ਕਿ ਡੇਰਾ ਸਲਾਬਤਪੁਰਾ ਵਿੱਚ ਪੰਜਾਬ ਪੁਲਿਸ ਦੀ ਤਾਇਨਾਤੀ ਹੈ। ਇਸ ਦੇ ਬਾਵਜੂਦ ਖਾਲਿਸਤਾਨੀ ਨਾਅਰੇ ਅਤੇ ਧਮਕੀਆਂ ਲਿਖੀਆਂ ਗਈਆਂ। ਉਥੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਵੀ ਇਸ ਦੀ ਜਾਣਕਾਰੀ ਨਹੀਂ ਸੀ। ਹਾਲਾਂਕਿ ਡੇਰੇ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਜਿਸ ਵਿੱਚ ਪੁਲਿਸ ਨੂੰ ਅਹਿਮ ਸੁਰਾਗ ਮਿਲੇ ਹਨ। ਜਿਸ ਦੇ ਆਧਾਰ ‘ਤੇ ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

SFJ – ਸਿੱਖਸ ਫਾਰ ਜਸਟਿਸ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਰਕਾਰਾਂ ਨੂੰ ਵੀ ਧਮਕੀ ਦਿੱਤੀ ਹੈ। ਜਿਸ ਵਿੱਚ ਡੇਰਾ ਮੁਖੀ ਨੂੰ ਸਮਰਥਨ ਨਾ ਦੇਣ ਦੀ ਗੱਲ ਕਹੀ ਗਈ ਹੈ। SFJ ਮੁਖੀ ਗੁਰਪਤਵੰਤ ਸਿੰਘ ਪੰਨੂ ਪਹਿਲਾਂ ਵੀ ਸਰਕਾਰਾਂ ਅਤੇ ਮੁੱਖ ਮੰਤਰੀਆਂ ਨੂੰ ਧਮਕੀਆਂ ਦਿੰਦੇ ਰਹੇ ਹਨ।

ਪੰਜਾਬੀ ਦੀਆਂ ਬ੍ਰੇਕਿੰਗ ਨਿਊਜ਼ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ Facebook , Twitter, Koo, Sharechat ਅਤੇ Daily hunt ‘ਤੇ ਵੀ ਫੋਲੋ ਕਰ ਸਕਦੇ ਹੋ।

TAGGED:
Leave a Comment

Leave a Reply

Your email address will not be published. Required fields are marked *