Khedan Watan Punjab Diyan 2024 – ਮੁੱਖ ਮੰਤਰੀ, ਪੰਜਾਬ ਸ. ਭਗਵੰਤ ਮਾਨ 29 ਅਗਸਤ ਨੂੰ ਕਰਨਗੇ ਰਸਮੀ ਉਦਘਾਟਨ
ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕੀਤੀਆਂ ਗਈਆਂ ਹਨ। ਜਿਸਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।
khedan watan punjab diyan 2024
ਇਸੇ ਲੜੀ ਤਹਿਤ ਖੇਡਾਂ ਵਤਨ ਪੰਜਾਬ ਦੀਆਂ -2024 ਸ਼ੁਰੂ ਹੋਣ ਜਾ ਰਹੀਆਂ ਹਨ। ਜਿਸ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਉੱਪ ਮੰਡਲ ਮੈਜਿਟਰੇਟ, ਬਰਨਾਲਾ ਸ਼੍ਰੀ ਗੁਨਬੀਰ ਸਿੰਘ ਕੋਹਲੀ ਦੀ ਅਗਵਾਈ ਵਿੱਚ ਬੈਠਕ ਕੀਤੀ ਗਈ। ਉਹਨਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ -2024 ਦਾ ਰਸਮੀ ਉਦਘਾਟਨ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵੱਲੋਂ 29 ਨੂੰ ਕੀਤਾ ਜਾਵੇਗਾ। ਇਸ ਸਬੰਧੀ ਮਸ਼ਾਲ ਨੂੰ ਹਰ ਜ਼ਿਲ੍ਹੇ ਵਿੱਚ ਲਿਜਾਇਆ ਜਾਂਦਾ ਹੈ।

ਮਸ਼ਾਲ ਦਾ ਸਵਾਗਤ ਬਰਨਾਲਾ ਜ਼ਿਲ੍ਹੇ ਵਿੱਚ 26 ਅਗਸਤ ਨੂੰ ਕੀਤਾ ਜਾਵੇਗਾ ਅਤੇ ਇੱਥੋਂ ਫਰੀਦਕੋਟ ਲਈ ਰਵਾਨਾ ਕੀਤਾ ਜਾਵੇਗਾ।
ਸ਼੍ਰੀ ਕੋਹਲੀ ਨੇ ਹਦਾਇਤ ਕੀਤੀ ਕਿ ਜ਼ਿਲ੍ਹੇ ਸਾਰੇ ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾਵੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਖੇਡਾਂ ਵਿੱਚ ਹਿੱਸਾ ਲੈਣ ਲਈ ਆਪਣੀ ਰਜਿਸਟਰੇਸ਼ਨ ਖੇਡਾਂ ਵਤਨ ਪੰਜਾਬ ਦੀਆਂ -2024 ਦੇ ਆਨ ਲਾਈਨ ਪੋਰਟਲ ‘ ਤੇ ਕਰਨ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਸ਼੍ਰੀਮਤੀ ਓਮੇਸ਼ਵਰੀ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਹਾਜ਼ਰ ਸਨ।
Khedan Watan Punjab Diyan 2024