labor protest
labor protest : 18 ਫਰਵਰੀ 2026 (ਜੀਵਨ ਸਿੰਘ ਕ੍ਰਾਂਤੀ) ਆਵਾਜ਼ ਇੰਡੀਆ ਟੁਡੇ- ਭੱਠਾ ਮਜ਼ਦੂਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਾਨਸਾ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਧਰਨੇ ਵਿੱਚ ਸੰਗਰੂਰ, ਬਠਿੰਡਾ, ਮਾਨਸਾ ਅਤੇ ਬਰਨਾਲਾ ਦੇ ਮਜ਼ਦੂਰਾਂ ਵੱਲੋਂ ਸਮੂਲੀਅਤ ਕੀਤੀ ਗਈ।
ਮਾਨਸਾ ਵਿਖੇ ਮਜ਼ਦੂਰ ਅਤੇ ਕਿਸਾਨ ਸੰਗਠਨ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਚਾਰ ਜਿਲਿਆਂ ਦੇ ਭੱਠਾ ਮਜ਼ਦੂਰਾਂ ਵੱਲੋਂ ਆਪਣੇ ਵਹੀਕਲ ਟਰੈਕਟਰ ਨਾਲ ਲੈ ਕੇ ਜ਼ਿਲਾ ਕਚਹਿਰੀ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। labor protest ਮਜ਼ਦੂਰ ਆਗੂ ਕੁਲਦੀਪ ਸਿੰਘ ਕੋਟ ਧਰਮੂ ਨੇ ਕਿਹਾ ਕਿ ਪੰਜਾਬ ਭਰ ਵਿੱਚ ਭੱਠਾ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਹਨਾਂ ਨੂੰ ਪੂਰਾ ਮਿਹਨਤ ਤਾਨਾ ਨਹੀਂ ਮਿਲ ਰਿਹਾ ਅਤੇ ਭੱਠਿਆਂ ਉੱਤੇ ਪੀਣ ਯੋਗ ਪਾਣੀ ਨਹੀਂ ਦਿੱਤਾ ਜਾ ਰਿਹਾ।

ਪਿਛਲੇ ਲੰਬੇ ਸਮੇਂ ਤੋਂ ਉਹਨਾਂ ਵੱਲੋਂ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਜ਼ਿਲੇ ਦੇ ਸੀਨੀਅਰ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਦਿੱਤੇ ਗਏ ਪਰ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਵੱਲ ਕਿਸੇ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਜੇਕਰ ਜਲਦ ਹੀ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਰ ਦੇ ਮਜ਼ਦੂਰਾਂ ਵੱਲੋਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ।
ਇਸ ਦੌਰਾਨ ਮਜ਼ਦੂਰਾਂ ਨੇ ਕਿਹਾ ਕਿ ਭੱਠਾ ਮਾਲਕਾਂ ਵੱਲੋਂ ਵੀ ਉਹਨਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ — ਅੱਠਾਂ ਤੋਂ ਹਟਾਉਣ ਅਤੇ ਪਰਚੇ ਦਰਜ ਕਰਵਾਉਣ ਤੱਕ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਹਨਾਂ ਨੂੰ ਧਰਨਿਆਂ ਵਿੱਚ ਜਾਣ ਤੋਂ ਵੀ ਰੋਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਰ ਉਹ ਆਪਣੇ ਹੱਕ ਲਈ ਸੰਘਰਸ਼ ਨੂੰ ਤੇਜ਼ ਕਰਨਗੇ।
ਕੁਲਦੀਪ ਸਿੰਘ ਕੋਟ ਧਰਮੂ, ਪੰਜਾਬ ਪ੍ਰਧਾਨ
ਸੋਨੂੰ ਖਾਨ, ਜ਼ਿਲਾ ਪ੍ਰਧਾਨ
ਪ੍ਰਗਟ ਸਿੰਘ
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
