- Ludhiana government School Roof Collapsed
- ਲੁਧਿਆਣਾ ਤੋਂ ਆਈ ਮਾੜੀ ਖਬਰ।
- ਜ਼ਿਲ੍ਹੇ ਦੇ ਪਿੰਡ ਬੱਦੋਵਾਲ ਵਿਖੇ ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਡਿੱਗਿਆ ਲੈਂਟਰ।
- ਲੈਂਟਰ ਦੇ ਮਲਬੇ ਹੇਠ ਫ਼ਸੇ 4 ਅਧਿਆਪਕ।
- ਬਚਾਅ ਕਾਰਜ ਦੌਰਾਨ ਦੋ ਅਧਿਆਪਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।
Ludhiana : (ਸ਼ੁਭਮ ਗੋਇਲ) Crime Awaz India ਲੁਧਿਆਣਾ ਦੇ ਬੱਦੋਵਾਲ ਸਰਕਾਰੀ ਸਕੂਲ ‘ਚ ਵੱਡਾ ਹਾਦਸਾ ਵਾਪਰਿਆ ਹੈ। ਸਕੂਲ ਦੀ ਬਿਲਡਿੰਗ ਦੀ ਉਸਾਰੀ ਦੌਰਾਨ ਛੱਤ ਡਿੱਗਣ ਕਾਰਨ ਚਾਰ ਅਧਿਆਪਕ ਮਲਬੇ ਹੇਠਾਂ ਦੱਬੇ ਗਏ ਸਨ ਜਿਨ੍ਹਾਂ ਵਿੱਚੋਂ 2 ਨੂੰ ਸੁਰੱਖਿਅਤ ਬਾਹਰ ਕੱਢ ਲਿਆ ਸੀ।
2 ਅਧਿਆਪਕ ਹਾਲੇ ਵੀ ਮਲਬੇ ਹੇਠ ਫਸੇ ਸੀ ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਚੁੱਕੀ ਹੈ ਤੇ ਦੂਜੇ ਦੀ ਭਾਲ ਅਜੇ ਵੀ ਜਾਰੀ ਹੈ। ਜਿਸ ਨੂੰ ਬਾਹਰ ਕੱਢਂਣ ਲਈ ਜੱਦੋ ਜਹਿਦ ਕੀਤੀ ਜਾ ਰਹੀ ਹੈ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰ ਕੇ ਦਿੱਤੀ ਹੈ।

Ravinder Kaur, the teacher who died in Ludhiana government School Roof Collapsed. (CAI file photo)
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਟਵਿੱਟਰ (X) ਉੱਤੇ ਲਿਖਿਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ (ਜ਼ਿਲ੍ਹਾ ਲੁਧਿਆਣਾ) ਤੋਂ ਬਹੁਤ ਹੀ ਦੁਖਦਾਈ ਸੂਚਨਾ ਮਿਲੀ ਹੈ ਕਿ ਸਕੂਲ਼ ਬਿਲਡਿੰਗ ਦੀ ਉਸਾਰੀ ਦੌਰਾਨ ਲੈਂਟਰ ਡਿੱਗਣ ਕਰਕੇ ਚਾਰ ਅਧਿਆਪਕ ਮਲਬੇ ਹੇਠ ਦੱਬੇ ਗਏ ਜਿੰਨਾਂ ਵਿੱਚੋਂ ਇੱਕ ਅਧਿਆਪਕ ਦੀ ਮੌਤ ਹੋਣ ਬਾਰੇ ਪਤਾ ਲੱਗਿਆ ਹੈ। ਮੈਂ ਸਿੱਖਿਆ ਵਿਭਾਗ ਦੇ ਸਾਰੇ ਅਫਸਰਾਂ ਅਤੇ ਜ਼ਿਲਾ ਪ੍ਰਸਾਸ਼ਨ ਲੁਧਿਆਣਾ ਨੂੰ ਤੁਰੰਤ ਹਰ ਸੰਭਵ ਸਹਾਇਤਾ ਪਹੁੰਚਾਉਣ ਬਾਰੇ ਕਹਿ ਦਿੱਤਾ ਹੈ। ਮੈਂ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਸਾਰੇ ਪਰਿਵਾਰ ਨੂੰ ਇਹ ਅਤੀ ਦੁਖਦਾਈ ਭਾਣਾ ਮੰਨਣ ਦੀ ਤਾਕਤ ਬਖਸ਼ਣ ਦੀ ਅਰਦਾਸ ਕਰਦਾ ਹਾਂ।

Ludhiana government School Roof Collapsed
Government Senior Secondary School Baddowal
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ (ਜ਼ਿਲ੍ਹਾ ਲੁਧਿਆਣਾ) ਤੋਂ ਬਹੁਤ ਹੀ ਦੁਖਦਾਈ ਸੂਚਨਾ ਮਿਲੀ ਹੈ ਕਿ ਸਕੂਲ਼ ਬਿਲਡਿੰਗ ਦੀ ਉਸਾਰੀ ਦੌਰਾਨ ਲੈਂਟਰ ਡਿੱਗਣ ਕਰਕੇ ਚਾਰ ਅਧਿਆਪਕ ਮਲਬੇ ਹੇਠ ਦੱਬੇ ਗਏ ਜਿੰਨਾਂ ਵਿੱਚੋਂ ਇੱਕ ਅਧਿਆਪਕ ਦੀ ਮੌਤ ਹੋਣ ਬਾਰੇ ਪਤਾ ਲੱਗਿਆ ਹੈ।
ਮੈਂ ਸਿੱਖਿਆ ਵਿਭਾਗ ਦੇ ਸਾਰੇ ਅਫਸਰਾਂ ਅਤੇ ਜ਼ਿਲਾ ਪ੍ਰਸਾਸ਼ਨ ਲੁਧਿਆਣਾ…
— Harjot Singh Bains (@harjotbains) August 23, 2023
ਲੈਂਟਰ ਡਿੱਗਣ ਨਾਲ ਮੱਚੀ ਹਫੜਾ-ਦਫੜੀ Ludhiana government School Roof Collapsed
ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਬੱਦੋਵਾਲ ਦੇ ਸਰਕਾਰੀ ਸਮਾਰਟ ਸਕੂਲ ਦਾ ਲੈਂਟਰ ਡਿੱਗਣ ਨਾਲ ਹਫੜਾ-ਦਫੜੀ ਮੱਚ ਗਈ। ਇਸ ਹਾਦਸੇ ਵਿੱਚ ਕਰੀਬ ਚਾਰ ਅਧਿਆਪਕ ਮਲਬੇ ਹੇਠ ਦੱਬੇ ਗਏ। ਇਸ ਦੌਰਾਨ ਦੋ ਅਧਿਆਪਕਾਂ ਨੂੰ ਲੋਕਾਂ ਨੇ ਤੁਰੰਤ ਕੱਢ ਲਿਆ ਜਦੋਂਕਿ ਦੋ ਹੋਰ ਅਧਿਆਪਕਾਂ ਨੂੰ ਮਲਬੇ ‘ਚੋਂ ਕੱਢਣ ਦਾ ਕੰਮ ਜਾਰੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।
ਜਾਣਕਾਰੀ ਅਨੁਸਾਰ ਅਧਿਆਪਕ ਸਟਾਫ ਰੂਮ ਵਿੱਚ ਬੈਠੇ ਸੀ ਕਿ ਅਚਾਨਕ ਲੈਂਟਰ ਡਿੱਗ ਗਿਆ। ਘਟਨਾ ਤੋਂ ਬਾਅਦ ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਵਿੱਚ ਜੁੱਟ ਗਏ। ਮੁਲਬੇ ਹੇਠੋਂ ਕੱਢੇ ਗਏ ਅਧਿਆਪਕਾਂ ਨੂੰ ਤੁਰੰਤ ਲੁਧਿਆਣਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਇਸ ਘਟਨਾ ਸਮੇਂ ਬੱਚੇ ਵੀ ਸਕੂਲ ‘ਚ ਸੀ।