Maghi Mela Special Buses Punjab
Maghi Mela Special Buses Punjab : ਕ੍ਰਾਈਮ ਆਵਾਜ਼ ਇੰਡੀਆ ਗੜ੍ਹਸ਼ੰਕਰ/ਹੁਸ਼ਿਆਰਪੁਰ, 14 ਜਨਵਰੀ 2026- ਮਾਘੀ ਦੇ ਪਵਿੱਤਰ ਦਿਹਾੜੇ ਦੇ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਇਤਿਹਾਸਕ ਮਾਘੀ ਮੇਲੇ ਨੂੰ ਸਮਰਪਿਤ ਗੜ੍ਹਸ਼ੰਕਰ ਤੋਂ ਸ੍ਰੀ ਮੁਕਤਸਰ ਸਾਹਿਬ ਲਈ ਵਿਸ਼ੇਸ਼ ਬੱਸਾਂ ਨੂੰ ਰਸਮੀ ਤੌਰ ‘ਤੇ ਰਵਾਨਾ ਕੀਤਾ ਗਿਆ।
ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਇਹ ਬੱਸ ਸੇਵਾ ਮਾਘੀ ਮੇਲੇ ਵਿੱਚ ਸ਼ਾਮਿਲ ਹੋਣ ਵਾਲੇ ਸ਼ਰਧਾਲੂਆਂ ਅਤੇ ਆਮ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹੈ, Maghi Mela Special Buses Punjab ਤਾਂ ਜੋ ਯਾਤਰੀਆਂ ਨੂੰ ਆਸਾਨ, ਸੁਰੱਖਿਅਤ ਅਤੇ ਸੁਚੱਜੀ ਆਵਾਜਾਈ ਦੀ ਬਿਹਤਰ ਸਹੂਲਤ ਮਿਲ ਸਕੇ।
ਉਨ੍ਹਾਂ ਕਿਹਾ ਕਿ ਮਾਘੀ ਮੇਲਾ ਪੰਜਾਬ ਦੀ ਧਾਰਮਿਕ, ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦਾ ਮਹੱਤਵਪੂਰਨ ਹਿੱਸਾ ਹੈ, ਜੋ ਸਾਡੀ ਸ਼ਹੀਦੀ ਪ੍ਰੰਪਰਾ ਅਤੇ ਇਤਿਹਾਸ ਜੁੜਿਆ ਹੋਇਆ ਹੈ। Maghi Mela Special Buses Punjab ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਥੇ ਨਤਮਸਤਕ ਹੋਣ ਆਉਂਦੇ ਹਨ ਅਤੇ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਨ੍ਹਾਂ ਨੂੰ ਹਰ ਸੰਭਵ ਸਹੂਲਤ ਪ੍ਰਦਾਨ ਕੀਤੀ ਜਾਵੇ।
ਡਿਪਟੀ ਸਪੀਕਰ ਰੌੜੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਉਪਰਾਲੇ ਨਾਲ ਇਹ ਵਿਸ਼ੇਸ਼ ਬੱਸਾਂ ਚਲਾਈਆਂ ਗਈਆਂ ਹਨ, Maghi Mela Special Buses Punjab ਜਿਸ ਨਾਲ ਯਾਤਰੀਆਂ ਨੂੰ ਨਿੱਜੀ ਵਾਹਨਾਂ ‘ਤੇ ਨਿਰਭਰ ਨਹੀਂ ਰਹਿਣਾ ਪਵੇਗਾ ਅਤੇ ਸੜਕਾਂ ‘ਤੇ ਭੀੜ ਘੱਟ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਹਰ ਵਰਗ ਦਾ ਵਿਅਕਤੀ ਬਿਨਾਂ ਕਿਸੇ ਦਿੱਕਤ ਦੇ ਮਾਘੀ ਮੇਲੇ ਵਿੱਚ ਸ਼ਾਮਿਲ ਹੋ ਸਕੇ।
ਉਨ੍ਹਾਂ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ, ਸਿੱਖਿਆ, ਆਵਾਜਾਈ ਅਤੇ ਹੋਰ ਜਨਤਕ ਸਹੂਲਤਾਂ ਵਿੱਚ ਲਗਾਤਾਰ ਸੁਧਾਰ ਲਈ ਵਚਨਬੱਧ ਹੈ। ਮਾਘੀ ਮੇਲੇ ਮੌਕੇ ਚਲਾਈਆਂ ਗਈਆਂ ਇਹ ਵਿਸ਼ੇਸ਼ ਬੱਸਾਂ ਵੀ ਇਸੇ ਦਿਸ਼ਾ ਵੱਲ ਇਕ ਮਹੱਤਵਪੂਰਨ ਕਦਮ ਹੈ।

ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਸਫ਼ਰ ਦੌਰਾਨ ਅਨੁਸ਼ਾਸਨ ਅਤੇ ਸਫ਼ਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ ਅਤੇ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਮਾਘੀ ਦੇ ਪਾਵਨ ਤਿਉਹਾਰ ਦੀਆਂ ਦਿਲੋਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਕਿ ਇਹ ਤਿਉਹਾਰ ਸੂਬੇ ਵਿੱਚ ਖੁਸ਼ਹਾਲੀ, ਤਰੱਕੀ ਅਤੇ ਆਪਸੀ ਸਦਭਾਵਨਾ ਲੈ ਕੇ ਆਵੇ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
