ਮਾਨਸਾ ਵਿਖੇ ਕਿਸਾਨ ਮਜ਼ਦੂਰ ਅਤੇ ਕੱਚੇ ਮੁਲਾਜ਼ਮਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ

Muskaan gill
2 Min Read

Mansa protest

Mansa protest : ਕ੍ਰਾਈਮ ਆਵਾਜ਼ ਇੰਡੀਆ 16 ਜਨਵਰੀ 2026 (ਜੀਵਨ ਸਿੰਘ ਕ੍ਰਾਂਤੀ ਮਾਨਸਾ)-ਮਾਨਸਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਦੇਸ਼ ਭਰ ਵਿੱਚ ਅੱਜ ਕਿਸਾਨਾਂ, ਮਜ਼ਦੂਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਾਨਸਾ ਜ਼ਿਲ੍ਹਾ ਕਚਹਿਰੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਬਿਜਲੀ ਸੋਧ ਐਕਟ 2025, ਸੀਡ ਬਿਲ ਅਤੇ ਮਨਰੇਗਾ ਐਕਟ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਹਨ। Mansa protest ਮਾਨਸਾ ਵਿੱਚ ਹਜ਼ਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਨੇ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿੱਲ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਵਿਰੋਧੀ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਵੀ ਦਿੱਲੀ ਵਿੱਚ ਮੋਰਚਾ ਲਗਾ ਕੇ ਕਿਸਾਨਾਂ ਨੇ ਵਿਰੋਧੀ ਬਿੱਲ ਵਾਪਸ ਕਰਵਾਏ ਸਨ ਅਤੇ ਅੱਜ ਫਿਰ ਦੇਸ਼ ਭਰ ਦੇ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇ ਕੇਂਦਰ ਸਰਕਾਰ ਵੱਲੋਂ ਨਵੇਂ ਬਿੱਲ ਵਾਪਸ ਨਹੀਂ ਲਏ ਗਏ ਤਾਂ ਭਵਿੱਖ ਵਿੱਚ ਮੁੜ ਤੋਂ ਦਿੱਲੀ ਦੀਆਂ ਬਰੂਹਾਂ ਤੇ ਦੇਸ਼ ਦਾ ਹਰ ਵਰਗ ਧਰਨੇ ਅਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵੇਗਾ।

ਰਾਮ ਸਿੰਘ ਭੈਣੀਬਾਘਾ

ਰਾਜਵਿੰਦਰ ਸਿੰਘ ਰਾਣਾ

ਮਹਿੰਦਰ ਸਿੰਘ

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *