MMS Kand Chandigarh University

crimeawaz
4 Min Read
Chandigarh University
Highlights
  • The issue of making videos of girls in the hostel at Chandigarh University Gharun is going on.

MMS Kand Chandigarh University ਘੜੂੰਆਂ ਵਿਖੇ ਹੋਸਟਲ ਵਿੱਚ ਕੁੜੀਆਂ ਦੀਆਂ ਵੀਡੀਓ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਵਿਦਿਆਰਥੀਆਂ ਵੱਲੋਂ ਲਗਾਤਾਰ ਇਨਸਾਫ਼ ਨੂੰ ਲੈ ਕੇ ਪ੍ਰਦਰਸ਼ਨ ਜਾਰੀ ਹੈ। ਵਿਦਿਆਰਥਣਾਂ ਅਤੇ ਵਿਦਿਆਰਥੀ ਮਿਲ ਕੇ ਯੂਨੀਵਰਸਿਟੀ ਅੰਦਰ ਪ੍ਰਦਰਸ਼ਨ ਕਰ ਰਹੇ ਹਨ। ਏਬੀਵੀਪੀ ਵਰਕਰਾਂ ਵੱਲੋਂ ਸੈਕਟਰ 17 ਪਲਾਜ਼ਾ ਵਿਖੇ ਪ੍ਰਦਰਸ਼ਨ ਕੀਤਾ ਗਿਆ ਅਤੇ ਨਿਰਪੱਖ ਦੀ ਜਾਂਚ ਦੀ ਮੰਗ ਕੀਤੀ ਗਈ। ਜਥੇਬੰਦੀ ਨੇ ਨਿਰਪੱਖ ਇਨਸਾਫ਼ ਲਈ ਐਸਆਈਟੀ ਗਠਨ ਕਰਨ ਦੀ ਮੰਗ ਕੀਤੀ ਹੈ।

MMS Kand Chandigarh University

Chandigarh University ਘੜੂੰਆਂ ਵਿਖੇ ਹੋਸਟਲ ਵਿੱਚ ਕੁੜੀਆਂ ਦੀਆਂ ਵੀਡੀਓ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਵਿਦਿਆਰਥੀਆਂ ਵੱਲੋਂ ਲਗਾਤਾਰ ਇਨਸਾਫ਼ ਨੂੰ ਲੈ ਕੇ ਵਿਦਿਆਰਥਣਾਂ ਅਤੇ ਵਿਦਿਆਰਥੀ ਮਿਲ ਕੇ ਯੂਨੀਵਰਸਿਟੀ ਅੰਦਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਕਾਲੇ ਚੋਲੇ ਪਹਿਨੇ ਗਏ ਅਤੇ ਮਨੁੱਖੀ ਚੇਨ ਬਣਾ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਨਿਰਪੱਖ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਇਸਦੇ ਨਾਲ ਹੀ ਭਾਜਪਾ ਦੀ ਸਟੂਡੈਂਟ ਜਥੇਬੰਦੀ ਏਬੀਵੀਪੀ ਦੇ ਵਰਕਰਾਂ ਨੇ ਵੀ ਮਾਮਲੇ ‘ਚ ਯੂਨੀਵਰਸਿਟੀ ਪ੍ਰਬੰਧਕਾਂ ‘ਤੇ ਦੋਸ਼ ਲਾਏ ਹਨ। ਜਥੇਬੰਦੀ ਆਗੂਆਂ ਦਾ ਕਹਿਣਾ ਹੈ ਕਿ ਪ੍ਰਬੰਧਕ ਮਾਮਲੇ ਨੂੰ ਦਬਾਅ ਰਹੇ ਹਨ ਅਤੇ ਦੋਸ਼ੀਆਂ ਨੂੰ ਬਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਮਾਮਲੇ ਵਿੱਚ ਪੁਲਿਸ ਕੁੱਝ ਕਹਿ ਰਹੀ ਹੈ, ਯੂਨੀਵਰਸਿਟੀ ਪ੍ਰਬੰਧਕ ਕੁੱਝ ਕਹਿ ਰਹੇ ਹਨ ਅਤੇ ਸਾਹਮਣੇ ਆਈਆਂ ਵੀਡੀਓਜ਼ ਕੁੱਝ ਹੋਰ ਹੀ ਬਿਆਨ ਕਰ ਰਹੀਆਂ ਹਨ।

ਏਬੀਵੀਪੀ ਵਰਕਰਾਂ ਵੱਲੋਂ ਸੈਕਟਰ 17 ਪਲਾਜ਼ਾ ਵਿਖੇ ਪ੍ਰਦਰਸ਼ਨ ਕੀਤਾ ਗਿਆ ਅਤੇ ਨਿਰਪੱਖ ਦੀ ਜਾਂਚ ਦੀ ਮੰਗ ਕੀਤੀ ਗਈ। ਜਥੇਬੰਦੀ ਨੇ ਨਿਰਪੱਖ ਇਨਸਾਫ਼ ਲਈ ਐਸਆਈਟੀ ਗਠਨ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਹੁਣ ਤੱਕ ਦੀ ਜਾਂਚ ਤੋਂ ਸੰਤੁਸ਼ਟੀ ਨਹੀਂ ਹੈ ਅਤੇ ਇਹ ਵਿਿਦਆਰਥੀਆਂ ਦੀ ਨਿੱਜਤਾ ਦਾ ਸੋਸ਼ਣ ਹੈ।

What SSP Viveksheel said

Chandigarh University ਵੀਡੀਓ ਮਾਮਲੇ ‘ਚ ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਇਸ ਸਬੰਧੀ FIR ਦਰਜ ਕੀਤੀ ਗਈ ਹੈ ਅਤੇ ਜਿਹੜਾ ਦੋਸ਼ੀ ਹੈ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਨਾਲ ਹੀ ਉਨ੍ਹਾਂ ਕਿਹਾ ਕਿ ਕਿਸੇ ਵੀ ਮੌਤ ਨਹੀਂ ਹੋਈ ਹੈ ਅਤੇ ਅਜਿਹੀਆਂ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਈ ਅਜਿਹੀਆਂ ਵੀਡੀਓ ਅਫਵਾਹਾਂ ਵਾਲੀਆਂ ਵੀਡੀਓ ਸਾਹਮਣੇ ਆਈਆਂ ਹਨ, ਪਰੰਤੂ ਮੈਡੀਕਲ ਰਿਪੋਰਟ ਵਿੱਚ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ।

ਯੂਨੀਵਰਸਿਟੀ ਪ੍ਰਬੰਧਕਾਂ ਨੇ ਕੀ ਕਿਹਾ

More News Video

Chandigarh University ਦੇ ਪ੍ਰੋ-ਚਾਂਸਲਰ ਡਾ.ਆਰ.ਐਸ.ਬਾਵਾ ਨੇ ਕਿਹਾ, “ਅਜਿਹੀਆਂ ਅਫਵਾਹਾਂ ਹਨ ਕਿ 7 ਲੜਕੀਆਂ ਨੇ ਖੁਦਕੁਸ਼ੀ ਕਰ ਲਈ ਹੈ ਜਦਕਿ ਅਸਲੀਅਤ ਇਹ ਹੈ ਕਿ ਕਿਸੇ ਵੀ ਲੜਕੀ ਨੇ ਅਜਿਹਾ ਕੋਈ ਕਦਮ ਨਹੀਂ ਚੁੱਕਿਆ। ਘਟਨਾ ਵਿੱਚ ਕਿਸੇ ਵੀ ਲੜਕੀ ਨੂੰ ਹਸਪਤਾਲ ਵਿੱਚ ਦਾਖਲ ਨਹੀਂ ਕਰਵਾਇਆ ਗਿਆ ਹੈ।

ਡਾ: ਬਾਵਾ ਨੇ ਅੱਗੇ ਕਿਹਾ, “ਇਕ ਹੋਰ ਅਫਵਾਹ ਹੈ ਜੋ ਮੀਡੀਆ ਰਾਹੀਂ ਫੈਲ ਰਹੀ ਹੈ ਕਿ ਵੱਖ-ਵੱਖ ਵਿਦਿਆਰਥੀਆਂ ਦੇ 60 ਇਤਰਾਜ਼ਯੋਗ ਐਮ.ਐਮ.ਐਸ. ਇਹ ਬਿਲਕੁਲ ਝੂਠ ਅਤੇ ਬੇਬੁਨਿਆਦ ਹੈ। ਯੂਨੀਵਰਸਿਟੀ ਵੱਲੋਂ ਕੀਤੀ ਮੁਢਲੀ ਜਾਂਚ ਦੌਰਾਨ ਕਿਸੇ ਵੀ ਵਿਦਿਆਰਥੀ ਦਾ ਕੋਈ ਵੀ ਵੀਡੀਓ ਨਹੀਂ ਮਿਲਿਆ ਜੋ ਇਤਰਾਜ਼ਯੋਗ ਹੋਵੇ, ਸਿਵਾਏ ਇੱਕ ਲੜਕੀ ਵੱਲੋਂ ਬਣਾਈ ਗਈ ਇੱਕ ਨਿੱਜੀ ਵੀਡੀਓ ਜੋ ਉਸ ਨੇ ਆਪਣੇ ਬੁਆਏਫ੍ਰੈਂਡ ਨਾਲ ਸਾਂਝੀ ਕੀਤੀ ਸੀ। ਹੋਰ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓਜ਼ ਦੀਆਂ ਸਾਰੀਆਂ ਅਫਵਾਹਾਂ ਸਰਾਸਰ ਝੂਠ ਅਤੇ ਬੇਬੁਨਿਆਦ ਹਨ।

TAGGED:
Leave a Comment

Leave a Reply

Your email address will not be published. Required fields are marked *