ਮੋਗਾ ਵਿੱਚ ਆਮ ਆਦਮੀ ਪਾਰਟੀ ਵੱਲੋਂ 16 ਫਰਵਰੀ ਨੂੰ ਨਸ਼ਿਆਂ ਖ਼ਿਲਾਫ਼ ਵੱਡੀ ਰੈਲੀ

Muskaan gill
4 Min Read

Moga Drug Awareness Rally

Moga Drug Awareness Rally : ਰਾਮਪੁਰਾਫੂਲ 9 ਫਰਵਰੀ ਆਵਾਜ਼ ਇੰਡੀਆ ਟੂਡੇ (ਮਨਮੋਹਨ ਗਰਗ) – ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਲ ਰਹੇ ਸੂਬਾ ਪੱਧਰੀ ਅਭਿਆਨ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਆਮ ਆਦਮੀ ਪਾਰਟੀ ਵੱਲੋਂ 16 ਫਰਵਰੀ ਨੂੰ ਮੋਗਾ ਵਿੱਚ ਇਕ ਵੱਡੀ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਾਸ ਤੌਰ ’ਤੇ ਸ਼ਾਮਲ ਹੋ ਕੇ ਲੋਕਾਂ ਨੂੰ ਸੰਬੋਧਨ ਕਰਨਗੇ।

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰ ਜਤਿੰਦਰ ਸਿੰਘ ਭੱਲਾ ਨੇ ਦੱਸਿਆ ਕਿ ਇਹ ਰੈਲੀ ਇਕੱਠ ਅਤੇ ਲੋਕਾਂ ਦੀ ਸ਼ਮੂਲੀਅਤ ਦੇ ਪੱਖੋਂ ਇਤਿਹਾਸਕ ਸਾਬਤ ਹੋਵੇਗੀ। Moga Drug Awareness Rally ਉਨ੍ਹਾਂ ਕਿਹਾ ਕਿ ਮੋਗਾ ਹੀ ਨਹੀਂ, ਸਗੋਂ ਆਸ-ਪਾਸ ਦੇ ਜ਼ਿਲ੍ਹਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਲੋਕ ਰੈਲੀ ਵਿੱਚ ਸ਼ਮੂਲਤ ਕਰਨ ਲਈ ਪਹੁੰਚਣਗੇ।

ਭੱਲਾ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਲੜਾਈ ਆਮ ਆਦਮੀ ਪਾਰਟੀ ਦੀ ਪ੍ਰਾਥਮਿਕਤਾ ਹੈ ਅਤੇ ਮੌਜੂਦਾ ਪੰਜਾਬ ਸਰਕਾਰ ਇਸ ਮਸਲੇ ’ਤੇ ਬਿਨਾਂ ਕਿਸੇ ਦਬਾਅ ਦੇ ਕਾਰਵਾਈ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਅੰਦਰ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਵੱਡੇ ਪੱਧਰ ’ਤੇ ਤੋੜਿਆ ਗਿਆ ਹੈ, ਜਿਸ ਕਾਰਨ ਨਸ਼ਿਆਂ ਦੀ ਉਪਲਬਧਤਾ ਕਾਫ਼ੀ ਘਟੀ ਹੈ।

ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨਾਲ ਜੁੜੇ ਕਈ ਵੱਡੇ ਤਸਕਰ ਪੁਲਿਸ ਦੀ ਗ੍ਰਿਫ਼ਤ ਵਿੱਚ ਆਏ ਹਨ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਵਰਗੇ ਸਖ਼ਤ ਕਦਮ ਚੁੱਕੇ ਗਏ ਹਨ। Moga Drug Awareness Rally ਇਸ ਦੇ ਨਾਲ ਹੀ ਗੈਂਗਸਟਰਾਂ ਖ਼ਿਲਾਫ਼ ਸ਼ੁਰੂ ਕੀਤਾ ਗਿਆ ‘ਅਭਿਆਨ ਪ੍ਰਹਾਰ’ ਵੀ ਕਾਮਯਾਬੀ ਨਾਲ ਅੱਗੇ ਵੱਧ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਨਸ਼ਿਆਂ ਦੇ ਨਾਲ-ਨਾਲ ਅਪਰਾਧ ’ਤੇ ਨਕੇਲ ਕਸਣ ਲਈ ਸਰਕਾਰ ਨੇ ਪੁਲਿਸ ਪ੍ਰਸ਼ਾਸਨ ਨੂੰ ਪੂਰੀ ਛੂਟ ਦਿੱਤੀ ਹੈ।

ਭੱਲਾ ਨੇ ਦੱਸਿਆ ਕਿ ਰੈਲੀ ਦੀ ਤਿਆਰੀਆਂ ਜੋਰਾਂ ’ਤੇ ਹਨ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਇਸ ਮੌਕੇ ਹਾਜ਼ਰ ਰਹੇਗੀ। ਪਿੰਡ ਪੱਧਰ ਤੋਂ ਲੈ ਕੇ ਸ਼ਹਿਰੀ ਇਲਾਕਿਆਂ ਤਕ ਲੋਕਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾ ਰਿਹਾ ਹੈ। Moga Drug Awareness Rally ਉਨ੍ਹਾਂ ਕਿਹਾ ਕਿ ਰੈਲੀ ਰਾਹੀਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਸੁਨੇਹਾ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਸਰਕਾਰ ਦੇ ਨਾਲ ਖੜ੍ਹ ਕੇ ਇਸ ਲੜਾਈ ਨੂੰ ਅੰਜਾਮ ਤਕ ਪਹੁੰਚਾਉਣ ਦੀ ਅਪੀਲ ਕੀਤੀ ਜਾਵੇਗੀ।

ਆਮ ਆਦਮੀ ਪਾਰਟੀ ਦਾ ਮੰਨਣਾ ਹੈ ਕਿ ਜਦੋਂ ਤਕ ਸਮਾਜ ਅਤੇ ਸਰਕਾਰ ਮਿਲ ਕੇ ਕੰਮ ਨਹੀਂ ਕਰਦੇ, ਤਦ ਤਕ ਨਸ਼ਿਆਂ ਵਰਗੀ ਸਮੱਸਿਆ ਦਾ ਪੂਰਨ ਖ਼ਾਤਮਾ ਸੰਭਵ ਨਹੀਂ।Moga Drug Awareness Rally ਇਸ ਮੌਕੇ ਗੁਰਸੇਵਕ ਸਿੰਘ ਬਾਂਡੀ (ਪ੍ਰਧਾਨ ਯੁੱਧ ਨਸ਼ਿਆਂ ਵਿਰੁੱਧ), ਰਾਜਵਿੰਦਰ ਸਿੰਘ (ਕੋਆਰਡੀਨੇਟਰ), ਜਸਵਿੰਦਰ ਸਿੰਘ (ਸਰਪੰਚ ਸੁਰਜੀਤਪੁਰਾ), ਪਲਦੀਪ ਸਿੰਘ (ਕੋਆਰਡੀਨੇਟਰ), ਭੁਪਿੰਦਰ ਸਿੰਘ (ਸਰਪੰਚ ਗੁਰੂਸਰ), ਜਰਨੈਲ ਸਿੰਘ, ਬਲਜੀਤ ਸਿੰਘ, ਮਨਦੀਪ ਸਿੰਘ, ਜੋਗਾ ਸਿੰਘ, ਸੇਵਕ ਸਿੰਘ, ਸੁਰਿੰਦਰ ਸਿੰਘ, ਨਵਤੇਜ ਸਿੰਘ, ਮੇਜਰ ਸਿੰਘ ਜਲਾਲ, ਬੇਅੰਤ ਸਿੰਘ (ਸਾਰੇ ਬਲਾਕ ਪ੍ਰਧਾਨ), ਪੱਪੂ ਸਿੰਘ (ਪ੍ਰਧਾਨ ਜਲਾਲ), ਮੰਦਰ ਸਿੰਘ ਜਲਾਲ ਅਤੇ ਰੇਸ਼ਮ ਸਿੰਘ ਜਲਾਲ ਹਾਜ਼ਰ ਸਨ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

TAGGED:
Leave a Comment

Leave a Reply

Your email address will not be published. Required fields are marked *