ਮੋਗਾ ਵਿਜੀਲੈਂਸ ਬਿਊਰੋ ਨੇ ਦਬੋਚਿਆ 1ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਪਟਵਾਰੀ

Mittal
By Mittal
4 Min Read

Moga illegal Land Transfer ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਮਾਲ ਹਲਕਾ ਕਿਸ਼ਨਪੁਰਾ ਕਲਾਂ ਵਿਖੇ ਤਾਇਨਾਤ ਪਟਵਾਰੀ ਨਵਦੀਪ ਸਿੰਘ ਅਤੇ ਦੋ ਆਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਸਰਕਾਰੀ ਜ਼ਮੀਨ ਦਾ ਨਾਜਾਇਜ਼ ਇੰਤਕਾਲ ਕਰਵਾ ਕੇ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਤੇ ਦੋ ਆਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

Moga illegal Land Transfer

ਚੰਡੀਗੜ੍ਹ, ਮੋਗਾ 13 ਅਗਸਤ, 2024 – (ਜਤਿੰਦਰ ਸਿੰਘ ਮਹਿਲਕਲਾਂ) ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਮਾਲ ਹਲਕਾ ਕਿਸ਼ਨਪੁਰਾ ਕਲਾਂ ਵਿਖੇ ਤਾਇਨਾਤ ਪਟਵਾਰੀ ਨਵਦੀਪ ਸਿੰਘ ਅਤੇ ਦੋ ਆਮ ਵਿਅਕਤੀਆਂ ਦਿਲਖੁਸ਼ ਕੁਮਾਰੀ ਵਾਸੀ ਪਿੰਡ ਅਦਰਾਮਨ, ਮੋਗਾ ਅਤੇ ਹਰਮਿੰਦਰ ਸਿੰਘ ਉਰਫ਼ ਗਗਨ ਵਾਸੀ ਪਿੰਡ ਰਸੂਲਪੁਰ ਜ਼ਿਲ੍ਹਾ ਮੋਗਾ ਖਿਲਾਫ ਆਪਸੀ ਮਿਲੀਭੁਗਤ ਰਾਹੀਂ ਸਰਕਾਰੀ ਜ਼ਮੀਨ ਦੀ ਮਲਕੀਅਤ ਸਬੰਧੀ ਫਰਜ਼ੀ ਰਿਪੋਰਟਾਂ ਤਿਆਰ ਕਰਕੇ 10,065,724 ਰੁਪਏ ਦਾ ਮੁਆਵਜ਼ਾ ਪ੍ਰਾਪਤ ਕਰਨ ਬਦਲੇ ਅਪਰਾਧਕ ਮਾਮਲਾ ਦਰਜ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਜਾਂਚ ਦੇ ਆਧਾਰ ‘ਤੇ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ) ਅਤੇ 13(2) ਅਤੇ ਆਈ.ਪੀ.ਸੀ. ਦੀ ਧਾਰਾ 409, 465, 466, 467, 468, 471, 120-ਬੀ ਤਹਿਤ ਉਕਤ ਤਿੰਨੇ ਮੁਲਜ਼ਮਾਂ ਖ਼ਿਲਾਫ਼ ਐਫ.ਆਈ.ਆਰ. ਨੰਬਰ 19 ਮਿਤੀ 12.08.2024 ਦਰਜ ਕੀਤੀ ਗਈ ਹੈ।

Moga illegal Land Transfer

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਪਿੰਡ ਅਦਰਾਮਨ, ਤਹਿਸੀਲ ਧਰਮਕੋਟ, ਜ਼ਿਲ੍ਹਾ ਮੋਗਾ ਵਿਖੇ ਸਥਿਤ ਪੰਜਾਬ ਸਰਕਾਰ ਦੇ ਮੁੜ ਵਸੇਬਾ ਵਿਭਾਗ ਦੀ ਜ਼ਮੀਨ ਫਰਜ਼ੀ ਢੰਗ ਨਾਲ ਉਪਰੋਕਤ ਦਿਲਖੁਸ਼ ਕੁਮਾਰੀ ਦੇ ਨਾਂ ‘ਤੇ ਤਬਦੀਲ ਕਰਕੇ ਉਸ ਦੇ ਨਾਂ ‘ਤੇ ਇੰਤਕਾਲ ਦਰਜ ਕਰਵਾ ਦਿੱਤਾ ਗਿਆ। ਇਹ ਵੀ ਸਾਹਮਣੇ ਆਇਆ ਕਿ ਇਸ ਜ਼ਮੀਨ ਦੇ ਇੰਤਕਾਲ ‘ਤੇ ਛਿੰਦਾ ਪਟਵਾਰੀ ਵੱਲੋਂ ਦਸਤਖਤ ਕੀਤੇ ਗਏ ਸਨ, ਜਦੋਂ ਕਿ ਉਹ ਤਹਿਸੀਲ ਧਰਮਕੋਟ ਦੇ ਪਿੰਡ ਰੇਡਵਾਂ ਦੇ ਸਬੰਧਤ ਮਾਲ ਹਲਕਾ ਵਿਖੇ ਤਾਇਨਾਤ ਨਹੀਂ ਸੀ ਅਤੇ ਸਾਲ 2021 ਦੌਰਾਨ ਉਸ ਦੀ ਮੌਤ ਹੋ ਗਈ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਤਹਿਸੀਲ ਧਰਮਕੋਟ ਵਿਖੇ ਤਾਇਨਾਤ ਤਤਕਾਲੀ ਕਾਨੂੰਗੋ ਅਤੇ ਨਾਇਬ ਤਹਿਸੀਲਦਾਰ ਨੇ ਬਿਆਨ ਰਿਕਾਰਡ ਕਰਵਾਏ ਹਨ ਕਿ ਉਨ੍ਹਾਂ ਵੱਲੋਂ ਉਕਤ ਜ਼ਮੀਨ ਦੇ ਇਸ ਤਬਾਦਲੇ ‘ਤੇ ਦਸਤਖਤ ਨਹੀਂ ਕੀਤੇ ਗਏ ਸਨ ਜਿਸ ਉਪਰੰਤ ਇਹ ਤਬਾਦਲਾ ਸ਼ੱਕੀ ਪਾਇਆ ਗਿਆ। ਇਸ ਜ਼ਮੀਨ ਵਿੱਚੋਂ ਕੁਝ ਰਕਬਾ ਕੌਮੀ ਮਾਰਗ ਬਣਾਉਣ ਲਈ ਗ੍ਰਹਿਣ (ਐਕੁਆਇਰ) ਕੀਤਾ ਗਿਆ ਸੀ ਅਤੇ ਉਕਤ ਮੁਲਜ਼ਮ ਦਿਲਖੁਸ਼ ਕੁਮਾਰੀ ਨੇ 18,53,661 ਰੁਪਏ ਅਤੇ 82,12,063 ਰੁਪਏ ਦਾ ਮੁਆਵਜ਼ਾ ਹਾਸਲ ਕਰ ਲਿਆ ਸੀ।

Facebook crimeawaz.in
instagram-crime awaz
twitter-crime awaz

We Are Everywhere Follow CAI

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਹਿਣ ਕੀਤੀ ਗਈ ਜ਼ਮੀਨ ਦੀ ਮੁਲਾਂਕਣ ਰਿਪੋਰਟ ਅਤੇ ਇਸਦਾ ਏ-ਰੋਲ ਉਕਤ ਪਟਵਾਰੀ ਨਵਦੀਪ ਸਿੰਘ ਵੱਲੋਂ ਤਿਆਰ ਕੀਤਾ ਗਿਆ ਸੀ। ਇਹ ਵੀ ਪਤਾ ਲੱਗਾ ਹੈ ਕਿ ਨਵਦੀਪ ਸਿੰਘ ਪਟਵਾਰੀ ਨੇ ਮੁਲਜ਼ਮ ਦਿਲਖੁਸ਼ ਕੁਮਾਰੀ ਨੂੰ ਇਹ ਨਾਜਾਇਜ਼ ਮੁਆਵਜ਼ਾ ਦਿਵਾਉਣ ਲਈ ਉਪਰੋਕਤ ਮੁਲਜ਼ਮ ਹਰਮਿੰਦਰ ਸਿੰਘ ਉਰਫ਼ ਗਗਨ ਨਾਲ ਸਾਜਿਸੀ ਮਿਲੀਭੁਗਤ ਕੀਤੀ ਸੀ।

ਉਨ੍ਹਾਂ ਕਿਹਾ ਕਿ ਇਸ ਵਿਜੀਲੈਂਸ ਪੜਤਾਲ ਦੇ ਆਧਾਰ ‘ਤੇ ਉਪਰੋਕਤ ਤਿੰਨੋਂ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਪੁੱਛਗਿੱਛ ਦੌਰਾਨ ਮਾਲ ਵਿਭਾਗ ਦੇ ਹੋਰ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। 

Crime Awaz India TV
my Report Crime Awaz India Project
My Report: Send Your City News
TAGGED:
Leave a Comment

Leave a Reply

Your email address will not be published. Required fields are marked *