Motorcycle Theft
Motorcycle Theft : ਬਠਿੰਡਾ 13 ਫਰਵਰੀ (ਜਗਸੀਰ ਭੁੱਲਰ) ਆਵਾਜ਼ ਇੰਡੀਆ ਟੁਡੇ – ਤਲਵੰਡੀ ਸਾਬੋ ਪੁਲਿਸ ਨੇ ਅੰਤਰ-ਰਾਜੀ ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਚੋਰੀ ਕੀਤੇ ਹੋਏ 20 ਮੋਟਰਸਾਈਕਲ ਬਰਾਮਦ ਕੀਤੇ ਹਨ।Motorcycle Theft ਇਸ ਦੌਰਾਨ ਗਿਰੋਹ ਦੇ ਇੱਕ ਮੈਂਬਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ।
ਉਕਤ ਗਿਰੋਹ ਵਹੀਕਲ ਚੋਰੀ ਦੀਆਂ ਵਾਰਦਾਤਾਂ ਨੂੰ ਚੰਡੀਗੜ੍ਹ ਅਤੇ ਨੇੜਲੇ ਇਲਾਕਿਆਂ ਵਿੱਚ ਕਰਦਾ ਸੀ, ਅਤੇ ਹੁਣ ਇਸ ਦੀਆਂ ਤਾਰਾਂ ਬਠਿੰਡੇ ਨਾਲ ਜੁੜ ਗਈਆਂ ਹਨ।
ਐਸ.ਐਸ.ਪੀ ਬਠਿੰਡਾ ਜਯੋਤੀ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਠਿੰਡਾ ਪੁਲਿਸ ਵੱਲੋਂ ਮਾੜੇ ਅੰਸਰਾਂ ਦੀ ਧਰ ਪਕੜ ਲਈ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕਾਰਵਾਈਆਂ ਦੇ ਤਹਿਤ ਹੀ ਇਸ ਚੋਰ ਗਿਰੋਹ ਦਾ ਖੁਲਾਸਾ ਹੋਇਆ।
ਪ੍ਰਾਪਤ ਜਾਣਕਾਰੀ ਮੁਤਾਬਕ, ਐਸ.ਪੀ ਹੈੱਡਕੁਆਰਟਰ ਜਗਦੀਸ਼ ਕੁਮਾਰ ਅਤੇ ਡੀ.ਐਸ.ਪੀ ਹਰਪ੍ਰੀਤ ਸਿੰਘ ਤਲਵੰਡੀ ਸਾਬੋ ਦੀ ਨਿਗਰਾਨੀ ਹੇਠ, ਥਾਣਾ ਮੁਖੀ ਹਰਬੰਸ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਗਠਿਤ ਕੀਤੀਆਂ ਗਈਆਂ ਸਨ।Motorcycle Theft ਚੌਂਕੀ ਸੀਗੋ ਦੇ ਇੰਚਾਰਜ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਧਰਮਵੀਰ ਸਿੰਘ ਉਰਫ਼ ਧਰਮੂ ਵਾਸੀ ਪਿੰਡ ਨੰਗਲਾ ਮੋਟਰਸਾਈਕਲ ਚੋਰੀ ਦੇ ਧੰਦੇ ਵਿੱਚ ਸ਼ਾਮਲ ਹੈ।
ਪੁਲਿਸ ਨੇ 7 ਫਰਵਰੀ ਨੂੰ ਮੁਖਬਰੀ ਦੇ ਆਧਾਰ ‘ਤੇ ਧਰਮਵੀਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ 20 ਸਾਲਾ ਧਰਮਵੀਰ ਨੇ ਕਬੂਲਿਆ ਕਿ ਉਹ ਚੰਡੀਗੜ੍ਹ ਦੇ ਡੱਡੂਮਾਜਰਾ ਦੇ ਇੱਕ ਵਿਅਕਤੀ ਨਾਲ ਮਿਲ ਕੇ ਚੰਡੀਗੜ੍ਹ ਅਤੇ ਪੰਜਾਬ ਦੇ ਹੋਰ ਸ਼ਹਿਰਾਂ ਤੋਂ ਮੋਟਰਸਾਈਕਲ ਚੋਰੀ ਕਰਦਾ ਸੀ।
ਪੁਲਿਸ ਨੇ ਹੁਣ ਤੱਕ ਮੁਲਜ਼ਮ ਦੀ ਨਿਸ਼ਾਨਦੇਹੀ ‘ਤੇ ਵੱਖ-ਵੱਖ ਥਾਵਾਂ ਤੋਂ 20 ਚੋਰੀ ਦੇ ਮੋਟਰਸਾਈਕਲ ਬਰਾਮਦ ਕਰ ਲਈਏ ਹਨ। ਮੁਲਜ਼ਮ ਫਿਲਹਾਲ ਪੁਲਿਸ ਰਿਮਾਂਡ ‘ਤੇ ਹੈ ਅਤੇ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਸ ਗਿਰੋਹ ਦੇ ਹੋਰ ਮੈਂਬਰ ਵੀ ਜਲਦੀ ਫੜੇ ਜਾ ਸਕਦੇ ਹਨ ਅਤੇ ਬਰਾਮਦ ਮੋਟਰਸਾਈਕਲਾਂ ਦੀ ਗਿਣਤੀ ਵੱਧ ਸਕਦੀ ਹੈ। ਚੰਡੀਗੜ੍ਹ ਵਾਲੇ ਸਾਥੀ ਦੀ ਭਾਲ ਲਈ ਵੀ ਛਾਪੇਮਾਰੀ ਜਾਰੀ ਹੈ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
