ਮੁੱਖ ਮੰਤਰੀ ਸਿਹਤ ਯੋਜਨਾ ਦੀ 22 ਜਨਵਰੀ ਤੋਂ ਹੋਵੇਗੀ ਰਸਮੀ ਸ਼ੁਰੂਆਤ: ਡਾ. ਬਲਬੀਰ ਸਿੰਘ

Muskaan gill
3 Min Read

Mukhyamantri Health Yojana Punjab

Mukhyamantri Health Yojana Punjab : ਕ੍ਰਾਈਮ ਆਵਾਜ਼ ਇੰਡੀਆ ਬਰਨਾਲਾ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜਿੱਥੇ ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ 2.0” ਮੁਹਿੰਮ ਚੱਲ ਰਹੀ ਹੈ, ਉਥੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ 22 ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਸਮੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਦੇ ਕੈਸ਼ਲੈਸ ਇਲਾਜ ਦੀ ਸਹੂਲਤ ਮਿਲੇਗੀ।Mukhyamantri Health Yojana Punjab ਇਸ ਸਕੀਮ ਤਹਿਤ ਸਰਕਾਰੀ ਹਸਪਤਾਲ, ਮੈਡੀਕਲ ਕਾਲਜ ਅਤੇ ਕਰੀਬ 650 ਪ੍ਰਾਈਵੇਟ ਹਸਪਤਾਲ ਸ਼ਾਮਲ ਹਨ। ਜ਼ਿਲ੍ਹਾ ਬਰਨਾਲਾ ਵਿੱਚ 247 ਥਾਵਾਂ ‘ਤੇ ਕੈਂਪ ਲੱਗਣਗੇ, ਜਿਸ ਵਿੱਚ 162 ਪਿੰਡ ਅਤੇ 85 ਵਾਰਡ ਸ਼ਾਮਲ ਹਨ। ਹਰ ਪਰਿਵਾਰ ਨੂੰ ਰਜਿਸਟ੍ਰੇਸ਼ਨ ਸਲਿਪ ਦਿੱਤੀ ਜਾਵੇਗੀ।

Mukhyamantri Health Yojana Punjab –

ਡਾਕਟਰਾਂ ਦੀ ਘਾਟ ਪੂਰੀ ਕਰਨ ਲਈ ਲਗਾਤਾਰ ਭਰਤੀ ਕੀਤੀ ਜਾ ਰਹੀ ਹੈ। ਹੁਣ ਤੱਕ 1400 ਜਨਰਲ ਡਿਊਟੀ ਮੈਡੀਕਲ ਅਫ਼ਸਰ ਭਰਤੀ ਕੀਤੇ ਗਏ ਹਨ ਅਤੇ 170 ਹੋਰ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਸਪੈਸ਼ਲਿਸਟ, ਨਰਸਾਂ ਅਤੇ ਹਸਪਤਾਲਾਂ ਦੇ ਰੱਖ-ਰਖਾਅ ਲਈ ਫੈਸਿਲਟੀ ਮੈਨੇਜਰ ਵੀ ਭਰਤੀ ਕੀਤੇ ਜਾਣਗੇ।

Mukhyamantri Health Yojana Punjab –

ਸਿਹਤ ਮੰਤਰੀ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ 2.0 ਅਧੀਨ ਪਿੰਡਾਂ ਵਿੱਚ ਪਦ ਯਾਤਰਾਵਾਂ ਸ਼ੁਰੂ ਹੋ ਚੁੱਕੀਆਂ ਹਨ। ਨਸ਼ਾ ਪੀੜਤਾਂ ਨੂੰ ਮੁੱਖ ਧਾਰਾ ਵਿੱਚ ਲਿਆ ਕੇ ਹੁਨਰ ਵਿਕਾਸ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਕੋਈ ਵੀ ਯੋਗ ਪਰਿਵਾਰ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ ਅਤੇ ਇਸ ਸਬੰਧੀ ਜਾਗਰੂਕਤਾ ਵੱਧ ਤੋਂ ਵੱਧ ਕੀਤੀ ਜਾਵੇ।

ਇਸ ਮੌਕੇ ‘ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਰਮਿੰਦਰ ਸਿੰਘ ਭੰਗੂ, ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਆਈ ਏ ਐੱਸ, ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ, ਸਿਵਲ ਸਰਜਨ ਡਾ. ਹਰੀਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਗੁਰਮਿੰਦਰ ਕੌਰ ਔਜਲਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *