Municipal Workers Sangrur : ਸਫ਼ਾਈ ਸੇਵਕਾਂ ਨੂੰ ਸਮੇਂ ਸਿਰ ਤਨਖਾਹਾਂ ਦੇਣਾ ਯਕੀਨੀ ਬਣਾਵੇ ਨਗਰ ਕੌਂਸਲ: ਸ਼੍ਰੀ ਦਰਸ਼ਨ ਕਾਂਗੜਾ
ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਆਇਆ ਹਿਮਾਇਤ ਚ
Municipal Workers Sangrur
ਸੰਗਰੂਰ 13 ਸਤੰਬਰ (ਰਣਜੀਤ ਸਿੰਘ) ਪਿੱਛਲੇ ਕ਼ਰੀਬ ਦੋ ਤਿੰਨ ਮਹੀਨਿਆਂ ਤੋਂ ਸਥਾਨਕ ਸ਼ਹਿਰ ਦੇ 117 ਸਫ਼ਾਈ ਸੇਵਕਾਂ ਨੂੰ ਨਗਰ ਕੌਂਸਲ ਸੰਗਰੂਰ ਵੱਲੋਂ ਤਨਖਾਹਾਂ ਨਾ ਮਿਲਣ ਤੇ ਜਿੱਥੇ ਸਫ਼ਾਈ ਸੇਵਕ ਯੂਨੀਅਨ ਸੰਗਰੂਰ ਵੱਲੋਂ ਤਨਖਾਹਾਂ ਨਾ ਦੇਣ ਦੀ ਸੁਰਤ ਵਿੱਚ ਮੁਕੰਮਲ ਹੜਤਾਲ ਕਾਰਨ ਦਾ ਅਲਟੀਮੇਟਮ ਦਿੱਤਾ ਗਿਆ ਹੈ
ਉਸ ਨਾਲ ਹੀ ਦੂਜੇ ਪਾਸੇ ਦੇਸ਼ ਦੀ ਪ੍ਰਸਿੱਧ ਤੇ ਸਰਗਰਮ ਸਮਾਜਿਕ ਜੱਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਵੱਲੋਂ ਵੀ ਸਫ਼ਾਈ ਸੇਵਕਾਂ ਦੀ ਹਰ ਪੱਖੋਂ ਹਿਮਾਇਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।
Municipal Workers Sangrur

ਜਿਸ ਸਬੰਧੀ ਮਿਸ਼ਨ ਦੇ ਕੌਮੀ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਸਫਾਈ ਸੇਵਕ ਸਭ ਤੋਂ ਵੱਧ ਮਿਹਨਤ ਕਰਦੇ ਹਨ ਜ਼ੋ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਸ਼ਹਿਰ ਦੀ ਗੰਦਗੀ ਨੂੰ ਸਾਫ਼ ਕਰਦੇ ਹਨ ਅਜਿਹੇ ਮਿਹਨਤਕਸ਼ ਲੋਕਾਂ ਨੂੰ ਸਰਕਾਰਾਂ ਵੱਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਇਹਨਾਂ ਨੂੰ ਸਪੈਸ਼ਲ ਦਰਜਾ ਦੇਣਾ ਤੇ ਇਹਨਾਂ ਦੀਆਂ ਹੋਰ ਮੰਗਾਂ ਮੰਨਣਾ ਤਾਂ ਦੂਰ ਸਗੋਂ ਕਈ – ਕਈ ਮਹੀਨੇ ਤੱਕ ਤਨਖਾਹਾਂ ਵੀ ਨਹੀਂ ਦਿੱਤੀਆਂ ਜਾਂਦੀਆਂ ਜਿਸ ਕਾਰਨ ਉਨ੍ਹਾਂ ਨੂੰ ਆਪਣੇ ਘਰਾਂ ਦਾ ਗੁਜ਼ਾਰਾ ਕਰਨਾ ਵੀ ਔਖਾ ਹੋ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਨਗਰ ਕੌਂਸਲ ਅਤੇ ਸਰਕਾਰ ਨੂੰ ਸਫ਼ਾਈ ਸੇਵਕਾਂ ਦੀ ਹਰ ਮਹੀਨੇ ਸਮੇਂ ਸਿਰ ਤਨਖਾਹ ਦੇਣਾ ਯਕੀਨੀ ਬਣਾਉਣਾ ਚਾਹੀਦਾ ਹੈ ਸ਼੍ਰੀ ਦਰਸ਼ਨ ਕਾਂਗੜਾ ਨੇ ਕਿਹਾ ਕਿ ਸਵੇਰੇ ਸਵੇਰੇ ਹਰ ਵਿਅਕਤੀ ਮੰਦਿਰ ਤੇ ਗੁਰਦੁਆਰਾ ਸਾਹਿਬ ਆਦਿ ਧਾਰਮਿਕ ਜਗ੍ਹਾ ਤੇ ਜਾਂਦੇ ਹਨ ਅਤੇ ਦੂਜੇ ਪਾਸੇ ਸਫ਼ਾਈ ਸੇਵਕ ਨਾਲੀਆਂ ਵਿੱਚ ਹੱਥ ਮਾਰਦੇ ਹਨ ਅਜਿਹੇ ਲੋਕਾਂ ਨੂੰ ਵੀ ਆਪਣੀ ਤਨਖਾਹਾਂ ਲੈਣ ਲਈ ਧਰਨਿਆਂ ਦਾ ਸਹਾਰਾ ਲੈਣਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਸਫ਼ਾਈ ਸੇਵਕਾਂ ਦੇ ਹਰ ਸੰਘਰਸ਼ ਵਿੱਚ ਡਟਵਾਂ ਸਾਥ ਦੇਵੇਗਾ ਸ਼੍ਰੀ ਕਾਂਗੜਾ ਨੇ ਨਗਰ ਕੌਂਸਲ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਤੁਰੰਤ 117 ਸਫ਼ਾਈ ਸੇਵਕਾਂ ਦੀ ਰੁਕੀਂ ਤਨਖਾਹਾਂ ਦਾ ਭੁਗਤਾਨ ਕਰੇ ਇਸ ਮੌਕੇ ਸ਼੍ਰੀ ਦਰਸ਼ਨ ਕਾਂਗੜਾ ਨਾਲ ਹੋਰ ਵੀ ਆਗੂ ਹਾਜ਼ਰ ਸਨ।