ਪਟਿਆਲਾ ਮਿਨੀ ਸੈਕਟਰੀਏਟ ਵਿਖੇ ਐਨਡੀਆਰਐਫ ਵੱਲੋਂ ਮੌਕ ਡਰਿਲ

Muskaan gill
2 Min Read

NDRF Punjab Mock Drill

NDRF Punjab Mock Drill : ਪਟਿਆਲਾ 4 ਫ਼ਰਵਰੀ 2026 ਆਵਾਜ਼ ਇੰਡੀਆ ਟੂਡੇ -ਮਿਨੀ ਸੈਕਟਰੀਏਟ ਪਟਿਆਲਾ ਵਿਖੇ ਕੁਦਰਤੀ ਆਫਤਾਂ ਨਾਲ ਨਜਿੱਠਣ ਦੀ ਤਿਆਰੀਆਂ ਦੇ ਮੱਦੇਨਜ਼ਰ ਐਨਡੀਆਰਐਫ ਦੀ ਟੀਮ ਵੱਲੋਂ ਮੌਕ ਡਰਿਲ ਕਰਵਾਈ ਗਈ।

7 ਬਟਾਲੀਅਨ ਐਨਡੀਆਰਐਫ ਦੇ ਡਿਪਟੀ ਕਮਾਂਡਰ ਦੀਪਕ ਸਿੰਘ ਨੇ ਦੱਸਿਆ ਕਿ ਕੁਦਰਤੀ ਆਫਤਾਂ ਦੇ ਸਮੇਂ ਲੋਕਾਂ ਨੂੰ ਕਿਸ ਤਰ੍ਹਾਂ ਸੁਰੱਖਿਅਤ ਰਹਿਣਾ ਚਾਹੀਦਾ ਹੈ ਅਤੇ ਇੱਕ ਦੂਜੇ ਨਾਲ ਸਹਿਯੋਗ ਕਿਵੇਂ ਕਰਨਾ ਹੈ, ਇਸ ਸਬੰਧੀ ਜਾਗਰੂਕਤਾ ਦੇਣ ਲਈ ਇਹ ਮੌਕ ਡਰਿਲ ਕਰਵਾਈ ਗਈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੇ ਅੱਠ ਦਿਨਾਂ ਦੌਰਾਨ ਟੀਮ ਵੱਲੋਂ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਹੋਰਨਾਂ ਥਾਵਾਂ ’ਤੇ ਜਾ ਕੇ ਲੋਕਾਂ ਨੂੰ ਮੁਸ਼ਕਲ ਹਾਲਾਤਾਂ ਵਿੱਚ ਇੱਕ ਦੂਜੇ ਦੀ ਸਹਾਇਤਾ ਕਰਨ ਅਤੇ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

NDRF Punjab Mock Drill-

ਇਸ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਨੇ ਸੈਵਨ ਬਟਾਲੀਅਨ ਐਨਡੀਆਰਐਫ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਉੱਚ ਪੱਧਰੀ ਆਧੁਨਿਕ ਸਾਜੋ-ਸਮਾਨ ਨਾਲ ਲੈਸ ਇਸ ਟੀਮ ਨੇ ਬਹੁਤ ਹੀ ਵਧੀਆ ਤਰੀਕੇ ਨਾਲ ਮੌਕ ਡਰਿਲ ਕਰਕੇ ਦਿਖਾਈ। ਉਨ੍ਹਾਂ ਦੱਸਿਆ ਕਿ ਸਾਲ 2025 ਵਿੱਚ ਆਏ ਹੜਾਂ ਦੌਰਾਨ ਵੀ ਐਨਡੀਆਰਐਫ ਦੀਆਂ ਟੀਮਾਂ ਨੇ ਸੈਂਕੜਿਆਂ ਜਾਨਾਂ ਬਚਾਈਆਂ ਅਤੇ ਮੁਸ਼ਕਲ ਹਾਲਾਤਾਂ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ।

NDRF Punjab Mock Drill-

ਦੀਪਕ ਸਿੰਘ, ਡਿਪਟੀ ਕਮਾਂਡਰ, 7 ਬਟਾਲੀਅਨ ਐਨਡੀਆਰਐਫ

ਵਰਜੀਤ ਵਾਲੀਆ, ਡਿਪਟੀ ਕਮਿਸ਼ਨਰ, ਪਟਿਆਲਾ

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

TAGGED:
Leave a Comment

Leave a Reply

Your email address will not be published. Required fields are marked *