Cyber Crime in India: ਭਾਰਤ ਵਿੱਚ ਲੱਖਾਂ ਲੋਕ ਬੈਂਕਿੰਗ ਪ੍ਰਣਾਲੀ ਨਾਲ ਜੁੜੇ ਹੋਏ ਹਨ। ਇਸ ਨਾਲ ਹੀ ਜਦੋਂ ਬੈਂਕਿੰਗ ਨਾਲ ਜੁੜੀ ਕੋਈ ਵੀ ਧੋਖਾਧੜੀ ਜਾਂ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਲੋਕਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ…
Nirmala Sitharaman: ਆਏ ਦਿਨ ਲੋਕਾਂ ਨਾਲ ਬੈਂਕ ਨਾਲ ਧੋਖਾਧੜੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸ ਦੇ ਨਾਲ ਹੀ ਹੁਣ ਵਿੱਤ ਮੰਤਰੀ ਨੇ ਬੈਂਕਿੰਗ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਗੱਲ ਕਹੀ ਹੈ। ਵਿੱਤ ਮੰਤਰੀ Nirmala Sitharaman ਨੇ ਬੈਂਕਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦੀਆਂ ਪ੍ਰਣਾਲੀਆਂ ਇੱਕ ਦੂਜੇ ਦੇ ਅਨੁਕੂਲ ਹੋਣ ਤਾਂ ਜੋ ਉਹ ਗਾਹਕਾਂ ਨੂੰ ਬਿਹਤਰ ਸੇਵਾ ਦੇ ਸਕਣ।
ਇੰਡੀਅਨ ਬੈਂਕਸ ਐਸੋਸੀਏਸ਼ਨ (ਆਈਬੀਏ) ਦੀ 75ਵੀਂ ਸਾਲਾਨਾ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਤਾਰਮਨ ਨੇ ਕਿਹਾ ਕਿ ਕਈ ਵਾਰ ਗਾਹਕਾਂ ਨੂੰ ਵੱਖ-ਵੱਖ ਬੈਂਕਾਂ ਨਾਲ ਲੈਣ-ਦੇਣ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ। ਉਸ ਨੇ ਅਜਿਹੀ ਸਥਿਤੀ ਨੂੰ ਇੱਕ ਨਕਲੀ ਕੰਧ ਦੱਸਿਆ ਹੈ ਜੋ ਬੈਂਕਾਂ ਨੇ ਆਪਣੀ ਸੁਰੱਖਿਆ ਲਈ ਬਣਾਈ ਹੈ।
Nirmala Sitharaman
ਉਨ੍ਹਾਂ ਕਿਹਾ ਕਿ ਬੈਂਕਾਂ ਨੂੰ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਉਨ੍ਹਾਂ ਦੀਆਂ ਪ੍ਰਣਾਲੀਆਂ ਇਕ ਦੂਜੇ ਨਾਲ ਅਨੁਕੂਲ ਅਤੇ ਸਮਕਾਲੀ ਹੋਣ ਤਾਂ ਜੋ ਆਮ ਵਿਅਕਤੀ ਵੱਖ-ਵੱਖ ਬੈਂਕਾਂ ਨਾਲ ਲੈਣ-ਦੇਣ ਕਰਨ ਲਈ ਮਜਬੂਰ ਨਾ ਹੋਵੇ। ਇਸ ਤੋਂ ਇਲਾਵਾ, ਗਾਹਕ ਨੂੰ ਬਿਹਤਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸੇਵਾ ਦੇਣ ਲਈ ਉਸ ਦੀ ਭਾਸ਼ਾ ਵਿੱਚ ਗੱਲ ਕਰਨਾ ਵੀ ਜ਼ਰੂਰੀ ਹੈ।
ਧੋਖਾਧੜੀ ‘ਤੇ ਲਾਓ ਰੋਕ
More News video
ਵਿੱਤ ਮੰਤਰੀ ਨੇ ਕਿਹਾ ਕਿ ਧਾਂਦਲੀ ਨੂੰ ਰੋਕਣ ਲਈ ਬੈਂਕਾਂ ਲਈ ਨਵੀਨਤਮ ਇੰਟਰਨੈਟ ਤਕਨਾਲੋਜੀ ਅਤੇ ਏਆਈ ਵਿੱਚ ਨਿਵੇਸ਼ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਤਕਨਾਲੋਜੀ ਆਧਾਰਿਤ ਰੈਗੂਲੇਟਰੀ ਨਿਗਰਾਨੀ ਦੀ ਸ਼ੁਰੂਆਤ ਨੇ ਬੈਂਕਾਂ ਨੂੰ ਧੋਖਾਧੜੀ ‘ਤੇ ਕਾਫੀ ਹੱਦ ਤੱਕ ਰੋਕ ਲਗਾਉਣ ਵਿੱਚ ਮਦਦ ਕੀਤੀ ਹੈ।
ਸਾਈਬਰ ਸੁਰੱਖਿਆ
ਇਸ ਨਾਲ ਹੀ ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਸਾਈਬਰ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਵਧਾਉਣ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੜਬੜੀ ਦਾ ਜਲਦੀ ਪਤਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬੈਂਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਬਹੁਤ ਵੱਡੀ ਭੂਮਿਕਾ ਨਿਭਾਉਣ ਲਈ ਤਿਆਰ ਰਹਿਣਾ ਹੋਵੇਗਾ ਕਿਉਂਕਿ ਦੇਸ਼ ਨੇ 2047 ਤੱਕ ਇੱਕ ਵਿਕਸਤ ਅਰਥਵਿਵਸਥਾ ਬਣਨ ਲਈ ਯਤਨ ਸ਼ੁਰੂ ਕਰ ਦਿੱਤੇ ਹਨ।