Om Parkash Gasso ਮਿਜ਼ਾਜਪੁਰਸ਼ੀ ਦੌਰਾਨ ਮੀਤ ਹੇਅਰ ਜੀ ਨੇ ਗਾਸੋ ਜੀ ਦੀ ਸਿਹਤ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ, ਉਨ੍ਹਾਂ ਦਾ ਮਨੋਬਲ ਵਧਾਇਆ ਅਤੇ ਜਲਦ ਚੰਗੇ ਹੋਣ ਦੀ ਅਰਦਾਸ ਕੀਤੀ।
ਬਰਨਾਲਾ, 14 ਅਕਤੂਬਰ : ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ, ਬਰਨਾਲਾ ਦੇ ਪ੍ਰਸਿੱਧ ਸਾਹਿਤਕਾਰ ਅਤੇ ਸ਼੍ਰੋਮਣੀ ਲੇਖਕ ਸ੍ਰੀ ਓਮ ਪ੍ਰਕਾਸ਼ ਗਾਸੋ ਜੀ, ਜੋ ਇਸ ਵੇਲੇ ਬਰਨਾਲਾ ਵਿਖੇ ਜੇਰੇ ਇਲਾਜ ਹਨ, ਦਾ ਹਾਲ-ਚਾਲ ਪੁੱਛਿਆ।
Om Parkash Gasso

ਮਿਜ਼ਾਜਪੁਰਸ਼ੀ ਦੌਰਾਨ ਮੀਤ ਹੇਅਰ ਜੀ ਨੇ Om Parkash Gasso ਜੀ ਦੀ ਸਿਹਤ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ, ਉਨ੍ਹਾਂ ਦਾ ਮਨੋਬਲ ਵਧਾਇਆ ਅਤੇ ਜਲਦ ਚੰਗੇ ਹੋਣ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਗਾਸੋ ਜੀ ਜਲਦੀ ਹੀ ਪੂਰੀ ਤਰ੍ਹਾਂ ਚੰਗੇ ਹੋ ਕੇ ਮੁੜ ਆਪਣੀ ਕਲਮ ਰਾਹੀਂ ਪੰਜਾਬੀ ਸਾਹਿਤ ਦੀ ਸੇਵਾ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ CAi TV ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ
Om Parkash Gasso ਜੀ ਦੇ ਪੁੱਤਰ ਪ੍ਰੋ. ਸੁਦਰਸ਼ਨ ਗਾਸੋ ਨੇ ਗਾਸੋ ਜੀ ਦੀ ਮੌਜੂਦਾ ਸਿਹਤ ਹਾਲਤ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਡਾਕਟਰੀ ਸਲਾਹ ਅਨੁਸਾਰ ਸਿਹਤ ਲਗਾਤਾਰ ਸੁਧਰ ਰਹੀ ਹੈ। ਉਹਨਾਂ ਨੇ ਮੀਤ ਹੇਅਰ ਦਾ ਧੰਨਵਾਦ ਕੀਤਾ ਜੋ ਆਪਣੇ ਵਿਅਸਤ ਸਮੇਂ ਵਿਚੋਂ ਹਾਲ-ਚਾਲ ਪੁੱਛਣ ਆਏ। ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਵੀ ਉਨ੍ਹਾਂ ਦੇ ਨਾਲ ਸਨ।
