Open Drug Sale Shocks Bathinda
ਬਠਿੰਡਾ 15 ਫਰਵਰੀ (ਜਗਸੀਰ ਭੁੱਲਰ) ਆਵਾਜ਼ ਇੰਡੀਆ ਟੁਡੇ – ਮਾਲ ਰੋਡ ਅਤੇ ਮੱਛੀ ਮਾਰਕੀਟ ਖੇਤਰ ਵਿੱਚ ਨਸ਼ੇ ਦੀ ਵਿਆਪਕ ਸਪਲਾਈ ਨੇ ਸ਼ਹਿਰ ਵਿੱਚ ਚਰਚਾ ਛੇੜ ਦਿੱਤੀ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਤੋਂ ਪਤਾ ਚਲਿਆ ਹੈ ਕਿ ਦਿਨ ਦਿਹਾੜੇ ਨਸ਼ੇ ਦੀ ਖੁੱਲ੍ਹੀ ਸਪਲਾਈ ਜਾਰੀ ਹੈ। ਵਾਇਰਲ ਵੀਡੀਓ ਵਿੱਚ ਨਸ਼ਾ ਤਸਕਰ ਸਰੇਆਮ ਨਸ਼ੇ ਦੀਆਂ ਪੁੜੀਆਂ ਵੇਚਦੇ ਨਜ਼ਰ ਆ ਰਹੇ ਹਨ, ਜੋ ਕਿ ਮਾਲ ਰੋਡ ਦੇ ਸਭ ਤੋਂ ਵਿਆਸਤ ਇਲਾਕੇ ‘ਚ ਹੋ ਰਿਹਾ ਹੈ।
ਸਥਾਨਕ ਲੋਕਾਂ ਦਾ ਕਹਿਣਾ ਹੈ Open Drug Sale Shocks Bathinda ਕਿ ਮੱਛੀ ਮਾਰਕੀਟ ਕੋਲ ਆਟੋ ਸਟੈਂਡ ਨੈੱਟਵਰਕ ਦਾ ਮੁੱਖ ਕੇਂਦਰ ਬਣ ਚੁੱਕਾ ਹੈ, ਜਿੱਥੋਂ ਨਸ਼ੇ ਦੀਆਂ ਛੋਟੀਆਂ ਖੇਪਾਂ ਸਪਲਾਈ ਕੀਤੀਆਂ ਜਾਂਦੀਆਂ ਹਨ। ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਕਿਹਾ ਕਿ ਇਹ ਖੁੱਲ੍ਹਾ ਕਾਰੋਬਾਰ ਨਵੀਂ ਪੀੜ੍ਹੀ ਨੂੰ ਬਰਬਾਦੀ ਵੱਲ ਧੱਕ ਰਿਹਾ ਹੈ।
ਥਾਣਾ ਕੋਤਵਾਲੀ ਦੇ ਐਸਐਚਓ ਇੰਸਪੈਕਟਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਵਾਇਰਲ ਵੀਡੀਓ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਪੀਸੀਆਰ ਦੇ ਸਹਿਯੋਗ ਨਾਲ ਵਿਸ਼ੇਸ਼ ਟੀਮ ਸਿਵਲ ਵਰਦੀ ਵਿੱਚ ਤਾਇਨਾਤ ਕੀਤੀ ਗਈ ਹੈ, ਜਿਸਦਾ ਉਦੇਸ਼ ਨਸ਼ਾ ਸਪਲਾਈ ਕਰਨ ਵਾਲੇ ਤਸਕਰਾਂ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰਨਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਜਲਦੀ ਹੀ ਇਹ ਕਾਰਵਾਈ ਕੀਤੀ ਜਾਵੇਗੀ ਅਤੇ ਪੂਰੇ ਨੈੱਟਵਰਕ ਦਾ ਭੰਡਾਫੋੜ ਕੀਤਾ ਜਾਵੇਗਾ।
ਮਾਲ ਰੋਡ ਤੋਂ ਵਾਇਰਲ ਹੋਈ ਨਸ਼ੇ ਵਾਲੀ ਵੀਡੀਓ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
