Panchayat winners Punjab
Panchayat winners Punjab : ਮਾਨਸਾ 27 ਫਰਵਰੀ 2026(ਜੀਵਨ ਸਿੰਘ ਕ੍ਰਾਂਤੀ) ਆਵਾਜ਼ ਇੰਡੀਆ ਟੁਡੇ- ਮਾਨਸਾ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੇ ਜੇਤੂ ਉਮੀਦਵਾਰਾਂ ਲਈ ਬਚਤ ਭਵਨ ਵਿਖੇ ਸੌਂਹ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੇ ਮੈਂਬਰਾਂ ਨੇ ਸਮਾਗਮ ਵਿੱਚ ਸ਼ਾਮਲ ਹੋ ਕੇ ਸੌਂਹ ਚੁੱਕੀ ਅਤੇ ਆਪਣੇ ਹਲਕਿਆਂ ਦੇ ਵਿਕਾਸ ਲਈ ਨਿਰਪੱਖ ਤਰੀਕੇ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।
ਸਮਾਗਮ ਦੌਰਾਨ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ ਅਤੇ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੀ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦੋ ਮਹੀਨੇ ਪਹਿਲਾਂ ਹੋਈਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਜੇਤੂ ਉਮੀਦਵਾਰਾਂ ਨੂੰ ਅੱਜ ਸੌਂਹ ਚੁੱਕਵਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜਿਵੇਂ ਵਿਧਾਨ ਸਭਾ ਵਿੱਚ ਵਿਧਾਇਕ ਕੰਮ ਕਰਦੇ ਹਨ, ਉਸੇ ਤਰ੍ਹਾਂ ਹੁਣ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰ ਪਿੰਡਾਂ ਦੇ ਵਿਕਾਸ ਲਈ ਕੰਮ ਕਰਨਗੇ।

ਉਨ੍ਹਾਂ ਇਹ ਵੀ ਕਿਹਾ ਕਿ ਜਲਦੀ ਹੀ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੇ ਚੇਅਰਮੈਨਾਂ ਦੀ ਨਿਯੁਕਤੀ ਵੀ ਕਰ ਦਿੱਤੀ ਜਾਵੇਗੀ। ਇਸ ਦੌਰਾਨ ਸਮਾਗਮ ਵਿੱਚ ਸ਼ਾਮਲ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਨੇ ਵੀ ਆਪਣੇ ਖੇਤਰਾਂ ਦੇ ਵਿਕਾਸ ਲਈ ਨਿਰਪੱਖ ਤੌਰ ’ਤੇ ਕੰਮ ਕਰਨ ਦੀ ਗੱਲ ਕਹੀ।
ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਬੁਢਲਾਡਾ
ਗੁਰਪ੍ਰੀਤ ਸਿੰਘ ਬਣਾਵਾਲੀ, ਵਿਧਾਇਕ ਸਰਦੂਲਗੜ੍ਹ
ਚੁਸ਼ਪਿੰਦਰ ਬੀਰ ਸਿੰਘ ਚਹਿਲ, ਜ਼ਿਲ੍ਹਾ ਪਰਿਸ਼ਦ ਮੈਂਬਰ
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
