Paris Olympics 2024

Mittal
By Mittal
2 Min Read

Paris Olympics 2024 ਅਥਲੀਟ ਅਕਸ਼ਦੀਪ ਸਿੰਘ ਦਾ ਆਪਣੇ ਪਿੰਡ ਪਹੁੰਚਣ ‘ਤੇ ਭਰਵਾਂ ਸਵਾਗਤ

Paris Olympics 2024

ਬਰਨਾਲਾ (ਹੇਮੰਤ ਮਿੱਤਲ਼) 12 ਅਗਸਤ: ਬਰਨਾਲਾ ਜ਼ਿਲ੍ਹਾ ਦੇ ਪਿੰਡ ਕਾਨੇ ਕੇ ਦੇ ਹੋਣਹਾਰ ਨੌਜਵਾਨ ਖਿਡਾਰੀ ਐਥਲੀਟ ਅਕਸ਼ਦੀਪ ਸਿੰਘ ਜੋ ਕਿ ਪੈਰਿਸ ਉਲੰਪਿਕ ਖੇਡਣ ਤੋਂ ਬਾਅਦ ਅੱਜ ਆਪਣੇ ਜੱਦੀ ਪਿੰਡ ਕਾਫਲੇ ਦੇ ਰੂਪ ਵਿੱਚ ਪਹੁੰਚਿਆ। ਜਿੱਥੇ ਉਹਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

Paris Olympics 2024

ਪਿੰਡ ਪਹੁੰਚਣ ਉਪਰੰਤ ਅਕਸ਼ਦੀਪ ਵੱਲੋਂ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਜਿੱਥੇ ਉਹਨਾਂ ਦਾ ਸਵਾਗਤ ਕਰਨ ਵਾਲਿਆਂ ਵਿੱਚ ਖੇਡ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹਾ ਖੇਡ ਅਫਸਰ ਉਮੇਸ਼ਵਰੀ ਸ਼ਰਮਾ, ਜਸਪ੍ਰੀਤ ਸਿੰਘ ਅਥਲੈਟਿਕ ਕੋਚ ਬਾਬਾ ਕਾਲਾ ਮਹਿਰ ਸਟੇਡੀਅਮ, ਹਰਨੇਕ ਸਿੰਘ ਅਥਲੈਟਿਕ ਕੋਚ ਪਬਲਿਕ ਸਟੇਡੀਅਮ ਭਦੌੜ, ਮੈਡਮ ਗੁਰਵਿੰਦਰ ਕੌਰ ਵੇਟ ਲਿਫਟਿੰਗ ਕੋਚ ਬਾਬਾ ਕਾਲਾ ਮਹਿਰ ਸਟੇਡੀਅਮ, ਮਾਰਕੀਟ ਕਮੇਟੀ ਤਪਾ ਮੰਡੀ ਦੇ ਚੇਅਰਮੈਨ ਤਰਸੇਮ ਸਿੰਘ ਕਾਨੇ ਕੇ,

Paris Olympics 2024
Facebook crimeawaz.in
instagram-crime awaz
twitter-crime awaz

We Are Everywhere Follow CAI

ਤਹਿਸੀਲਦਾਰ ਕੁਲਦੀਪ ਸਿੰਘ ਵਾਧੂ ਚਾਰਜ ਬਰਨਾਲਾ, ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੈਂਡਰੀ ਸਕੂਲ ਪੱਖੋ ਕਲਾਂ ਦੇ ਚੇਅਰਮੈਨ ਬਾਬਾ ਚਰਨਪੁਰੀ ਜੀ,ਐਮਡੀ ਸ਼੍ਰੀਮਤੀ ਕਰਮਜੀਤ ਕੌਰ, ਪ੍ਰਿੰਸੀਪਲ ਸ਼੍ਰੀਮਤੀ ਗੁਰਪ੍ਰੀਤ ਕੌਰ ਤਰਸੇਮ ਸਿੰਘ, ਗੁਰਦੀਪ ਸਿੰਘ, ਪਰਸ਼ੋਤਮ ਸਿੰਘ, ਮਨਪ੍ਰੀਤ ਕੌਰ ਕਾਨੇ ਕੇ ਅਕਸ਼ਦੀਪ ਸਿੰਘ ਨੇ ਪਿੰਡ ਪਹੁੰਚਦਿਆਂ ਹੀ ਆਪਣੇ ਮਾਤਾ ਪਿਤਾ ਨੂੰ ਗਲ ਨਾਲ ਲਾ ਕੇ ਜੱਫੀ ਪਾ ਲਈ ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਛੱਡ ਕੇ ਖੇਡਾਂ ਵੱਲ ਧਿਆਨ ਦੇਣ ਤਾਂ ਜੋ ਉਹ ਆਪਣੇ ਦੇਸ਼, ਸੂਬੇ, ਪੰਜਾਬ, ਪਿੰਡ ਦਾ ਨਾਮ ਰੋਸ਼ਨ ਕਰ ਸਕਣ

Crime Awaz India TV

ਉਨ੍ਹਾਂ ਕਿਹਾ ਕਿ ਪੈਰਿਸ ਓਲੰਪਿਕ ਵਿੱਚ ਪੰਜਾਬ ਤੋਂ ਬਹੁਤ ਸਾਰੇ ਖਿਡਾਰੀਆਂ ਨੇ ਹਿੱਸਾ ਲਿਆ ਉਹਨਾਂ ਕਿਹਾ ਕਿ ਉਹ ਹੁਣ ਤੋਂ ਹੀ ਅਗਲੀਆਂ ਓਲੰਪਿਕ ਖੇਡਾਂ ਲਈ ਤਿਆਰੀ ਸ਼ੁਰੂ ਕਰ ਦੇਵੇਗਾ ਤਾਂ ਜੋ ਉਹ ਗੋਲਡ ਮੈਡਲ ਜ਼ਰੂਰ ਜਿੱਤੇਗਾ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਬਰਨਾਲਾ ਸ਼੍ਰੀਮਤੀ ਉਮੇਸ਼ਵਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਦੀ ਹਰ ਪੱਖੋਂ ਸਹਾਇਤਾ ਕਰਨ ਲਈ ਬਚਨਵੱਧ ਹੈ ਅਤੇ ਜੋ ਖਿਡਾਰੀ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰ ਰਿਹਾ ਹੈ ਪੰਜਾਬ ਸਰਕਾਰ ਖਿਡਾਰੀਆਂ ਨੂੰ ਪਹਿਲ ਦੇ ਆਧਾਰ ਤੇ ਨੌਕਰੀਆਂ ਦੇ ਰਹੀ ਹੈ। ਅਕਸ਼ਦੀਪ ਸਿੰਘ ਨੇ ਪੈਰਿਸ ਓਲੰਪਿਕ ਵਿੱਚ ਹਿੱਸਾ ਲੈ ਕੇ ਬਰਨਾਲੇ ਜਿਲੇ ਦਾ ਨਾਮ ਰੋਸ਼ਨ ਕੀਤਾ ਹੈ ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

my Report Crime Awaz India Project
My Report: Send Moga News
TAGGED:
Leave a comment

Leave a Reply

Your email address will not be published. Required fields are marked *