ਭਗਵੰਤ ਮਾਨ ਤੇ ਕੇਜਰੀਵਾਲ ਅਹਿਮਦਾਬਾਦ ‘ਚ ਮੀਡੀਆ ਸਾਹਮਣੇ

Muskaan gill
2 Min Read

Party organizational strength

Party organizational strength : ਅਹਿਮਦਾਬਾਦ 20 ਫਰਵਰੀ 2026 ਆਵਾਜ਼ ਇੰਡੀਆ ਟੁਡੇ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ 21 ਫਰਵਰੀ ਤੋਂ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ਜਾਣਗੇ। ਇਹ ਦੌਰਾ ਗੁਜਰਾਤ ਵਿੱਚ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਵਧਾਉਣ ਅਤੇ ਆਉਣ ਵਾਲੀਆਂ ਸਥਾਨਕ ਚੋਣਾਂ ਦੀਆਂ ਤਿਆਰੀਆਂ ਲਈ ਬਹੁਤ ਹੀ ਅਹਿਮ ਮੰਨਿਆ ਜਾ ਰਿਹਾ ਹੈ।

ਪਾਰਟੀ ਸੂਤਰਾਂ ਮੁਤਾਬਿਕ, ਭਗਵੰਤ ਮਾਨ ਅਤੇ ਕੇਜਰੀਵਾਲ 21 ਅਤੇ 22 ਫਰਵਰੀ ਨੂੰ ਗੁਜਰਾਤ ਵਿੱਚ ਰਹਿਣਗੇ। ਕੇਜਰੀਵਾਲ ਅਤੇ ਮਾਨ ਪਾਰਟੀ ਦੇ ਵੱਖ-ਵੱਖ ਜਨਤਕ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ ਅਤੇ ਗੁਜਰਾਤ ਇਕਾਈ ਦੇ ਅਹੁਦੇਦਾਰਾਂ ਨਾਲ ਬੈਠਕਾਂ ਕਰਕੇ ਸੰਗਠਨ ਦੀ ਸਮੀਖਿਆ ਕਰਨਗੇ।

Party organizational strength

ਕੱਲ੍ਹ ਅਹਿਮਦਾਬਾਦ ਵਿਖੇ ਦੋਵੇਂ ਆਗੂ ਭਾਰਤ-ਅਮਰੀਕਾ ਵਪਾਰ ਸਮਝੌਤੇ (India-US Trade Deal) ਨੂੰ ਲੈ ਕੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਕਰਨਗੇ, ਜਿਸ ਵਿੱਚ ਉਹ ਇਸ ਸਮਝੌਤੇ ਦੇ ਦੇਸ਼ ਅਤੇ ਖਾਸ ਕਰਕੇ ਕਿਸਾਨਾਂ ਤੇ ਵਪਾਰੀਆਂ ‘ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਪਾਰਟੀ ਦਾ ਪੱਖ ਰੱਖ ਸਕਦੇ ਹਨ।

ਇਹ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਗਏ ਵਪਾਰਕ ਸਮਝੌਤੇ ‘ਤੇ ਵਿਰੋਧੀ ਧਿਰਾਂ ਲਗਾਤਾਰ ਸਵਾਲ ਚੁੱਕ ਰਹੀਆਂ ਹਨ। ਗੁਜਰਾਤ ਵਿੱਚ ਆਪਣਾ ਅਧਾਰ ਵਧਾ ਰਹੀ ‘ਆਪ’ ਲਈ ਇਹ ਦੌਰਾ ਮਹੱਤਵਪੂਰਨ ਸਾਬਤ ਹੋ ਸਕਦਾ ਹੈ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

TAGGED:
Leave a Comment

Leave a Reply

Your email address will not be published. Required fields are marked *