Patiala Health Minister Surprise Visit
Patiala Health Minister Surprise Visit : ਪਟਿਆਲਾ 25 ਫਰਵਰੀ 2026 (ਕੁਲਵਿੰਦਰ ਘੁੰਮਣ) ਆਵਾਜ਼ ਇੰਡੀਆ ਟੁਡੇ – ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਦਾ ਅਚਾਨਕ ਦੌਰਾ ਕੀਤਾ। ਇਸ ਦੌਰੇ ਦੌਰਾਨ ਉਹ ਪਿੰਡ ਲਚਕਾਣੀ ਪਹੁੰਚੇ, ਜਿੱਥੇ ਉਨ੍ਹਾਂ ਨੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ।
ਦੌਰੇ ਦੌਰਾਨ ਜਿੱਥੇ ਵੀ ਕਮੀਆਂ ਜਾਂ ਲਾਪਰਵਾਹੀ ਸਾਹਮਣੇ ਆਈ, ਉੱਥੇ ਮੰਤਰੀ ਨੇ ਮੌਕੇ ‘ਤੇ ਹੀ ਸੰਬੰਧਤ ਅਧਿਕਾਰੀਆਂ ਨੂੰ ਫੋਨ ਕਰਕੇ ਤੁਰੰਤ ਬੁਲਾਇਆ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿੱਚ ਕੋਈ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸਿਹਤ ਮੰਤਰੀ ਨੇ ਸਪਸ਼ਟ ਕੀਤਾ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਹ ਆਖਰੀ ਚੇਤਾਵਨੀ ਸਮਝੀ ਜਾਵੇ।
ਇਲਾਕੇ ਦੇ ਵਸਨੀਕਾਂ ਨੇ ਵੀ ਆਪਣੀਆਂ ਸਮੱਸਿਆਵਾਂ ਮੰਤਰੀ ਸਾਹਿਬ ਦੇ ਸਾਹਮਣੇ ਰੱਖੀਆਂ, ਜਿਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ ਗਿਆ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
