Patiala SSP Updates on Operation Prahar Progress
Patiala SSP Updates on Operation Prahar Progress : ਪਟਿਆਲਾ 9 ਫਰਵਰੀ (ਦਰਪਨਪ੍ਰੀਤ ਸੰਧੂ ) ਆਵਾਜ਼ ਇੰਡੀਆ ਟੂਡੇ-ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਅੱਜ ਰਾਜਪੁਰਾ ਰੋਡ ‘ਤੇ ਮੀਡੀਆ ਨੂੰ ਜਾਣੂ ਕਰਵਾਇਆ ਕਿ ਪੰਜਾਬ ਪੁਲਿਸ ਵੱਲੋਂ ਆਪਰੇਸ਼ਨ ਪ੍ਰਹਾਰ ਦਾ ਦੂਜਾ ਚਰਨ ਸ਼ੁਰੂ ਕਰ ਦਿੱਤਾ ਗਿਆ ਹੈ। ਅਗਲੇ 72 ਘੰਟਿਆਂ ਵਿੱਚ ਪੁਲਿਸ ਵੱਡੇ ਪੱਧਰ ‘ਤੇ ਚੈਕਿੰਗ ਅਭਿਆਨ ਚਲਾਏਗੀ।
ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਪਿਛਲੇ ਚਰਨ ਦੌਰਾਨ 150 ਤੋਂ ਵੱਧ ਪੇਸ਼ੇਵਰ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਵਾਰ ਵੀ ਪਟਿਆਲਾ ਪੁਲਿਸ ਨੇ ਅਲੱਗ-ਅਲੱਗ ਥਾਣਿਆਂ ਵਿੱਚ 2 ਤੋਂ 3 ਟੀਮਾਂ ਬਣਾਕੇ ਸਰਚ ਅਭਿਆਨ ਸ਼ੁਰੂ ਕੀਤੇ ਹਨ ਅਤੇ ਹੁਣ ਤੱਕ 45 ਦੇ ਕਰੀਬ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ।

ਉਨ੍ਹਾਂ ਨੇ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਅਫਵਾਵਾਂ ‘ਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਪੁਲਿਸ ਦੇ ਹੈਲਪਲਾਈਨ ਨੰਬਰ ਤੋਂ ਸਹੀ ਜਾਣਕਾਰੀ ਪ੍ਰਾਪਤ ਕੀਤੀ ਜਾਵੇ। ਐਸਐਸਪੀ ਸ਼ਰਮਾ ਨੇ ਇਹ ਵੀ ਦੱਸਿਆ ਕਿ ਪਿਛਲੇ ਸਮੇਂ ਵਿੱਚ 290 ਤੋਂ ਵੱਧ ਹਥਿਆਰਾਂ ਦੀਆਂ ਰਿਪੋਰਟਾਂ ਮਿਲੀਆਂ, ਜਿਨ੍ਹਾਂ ਵਿੱਚ ਕੁਝ ਹਥਿਆਰ ਵਾਰਦਾਤਾਂ ਵਿੱਚ ਵਰਤੇ ਗਏ ਸਨ। ਅਗਲੇ ਕੁਝ ਦਿਨਾਂ ਵਿੱਚ ਪਟਿਆਲਾ ਪੁਲਿਸ 300 ਤੋਂ ਵੱਧ ਲਾਈਸੈਂਸੀ ਹਥਿਆਰ ਰੱਦ ਕਰਨ ਦੀ ਤਿਆਰੀ ਕਰ ਰਹੀ ਹੈ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਵੀ ਲੋਕ ਘਰਾਂ ਜਾਂ ਆਊਟਰ ਕਲੋਨੀਆਂ ਵਿੱਚ ਪੀਜੀ ਹਾਊਸ ਚਲਾ ਰਹੇ ਹਨ, ਉਹ ਪੁਲਿਸ ਨਾਲ ਆਪਣੀ ਜਾਣਕਾਰੀ ਸਾਂਝੀ ਕਰਨ।
ਐਸਐਸਪੀ ਵਰੁਣ ਸ਼ਰਮਾ, ਪਟਿਆਲਾ
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
