Patiala Toll Plaza Protest
Patiala Toll Plaza Protest : ਪਟਿਆਲਾ (ਕੁਲਵਿੰਦਰ ਘੁੰਮਣ ) 23 ਫਰਵਰੀ 2026 ਆਵਾਜ਼ ਇੰਡੀਆ ਟੁਡੇ- ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਪਹੁੰਚੇ ਟੋਲ ਕਰਮਚਾਰੀਆਂ ਨੇ ਧਰੇੜੀ ਜੱਟਾਂ ਦੇ ਟੋਲ ਪਲਾਜਾ ‘ਤੇ ਇਕੱਠੇ ਹੋ ਕੇ ਧਰਨਾ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਜਥੇਬੰਦੀਆਂ ਅਤੇ ਸਹਿਯੋਗ ਦੇ ਤੌਰ ‘ਤੇ ਕਿਸਾਨ ਜਥੇਬੰਦੀਆਂ ਵੀ ਪਹੁੰਚੀਆਂ।
ਟੋਲ ਕਰਮਚਾਰੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਉਨ੍ਹਾਂ ਨਾਲ ਧੱਕਾ ਕਰ ਰਹੀਆਂ ਹਨ ਅਤੇ ਉਨ੍ਹਾਂ ਦਾ ਰੋਜ਼ਗਾਰ ਖੋਹਿਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਨਵੀਂ ਸਕੀਮ ਲਿਆਂਦੀ ਗਈ ਹੈ, ਜਿਸ ਤਹਿਤ ਏਆਈ ਅਤੇ ਜੀਪੀਆ ਦੇ ਜ਼ਰੀਏ ਚਲਾਨਾਂ ਦਾ ਭੁਗਤਾਨ ਕੀਤਾ ਜਾਵੇਗਾ। ਉਨ੍ਹਾਂ ਦੇ ਅਨੁਸਾਰ ਇਸ ਨਾਲ ਲੱਖਾਂ ਕਰਮਚਾਰੀਆਂ ਦੇ ਰੋਜ਼ਗਾਰ ‘ਤੇ ਸੱਟ ਪਵੇਗੀ।

ਕਰਮਚਾਰੀਆਂ ਨੇ ਕਿਹਾ ਕਿ ਉਹ ਇਸ ਸਕੀਮ ਦਾ ਡੱਟ ਕੇ ਵਿਰੋਧ ਕਰ ਰਹੇ ਹਨ ਅਤੇ ਆਪਣੀਆਂ ਮੰਗਾਂ ਮਨਵਾਉਣ ਲਈ ਅੱਜ ਪਟਿਆਲਾ ਦੇ ਧਰੇੜੀ ਜੱਟਾਂ ਟੋਲ ਪਲਾਜਾ ‘ਤੇ ਧਰਨਾ ਦੇਣ ਪਹੁੰਚੇ ਹਨ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਇਸੇ ਤਰ੍ਹਾਂ ਧਰਨਾ ਪ੍ਰਦਰਸ਼ਨ ਜਾਰੀ ਰੱਖਣਗੇ ਅਤੇ ਰੋਸ਼ ਮਾਰਚ ਵੀ ਕਰਨਗੇ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
