ਪਿੰਡ ਇੰਦਰਪੁਰਾ ਵਿੱਚ ਮੰਦਰ ਅਤੇ ਸ਼ਾਮਲਾਟ ਜ਼ਮੀਨ ‘ਤੇ ਕਬਜ਼ੇ ਦੀ ਕੋਸ਼ਿਸ਼

Muskaan gill
2 Min Read

Patiala Village Panch Tries to Seize Temple Land

Patiala Village Panch Tries to Seize Temple Land : ਜ਼ਿਲ੍ਹਾ ਪਟਿਆਲਾ (ਦਰਪਨਪ੍ਰੀਤ ਸੰਧੂ) ਆਵਾਜ਼ ਇੰਡੀਆ ਟੁਡੇ –ਦੇ ਪਿੰਡ ਇੰਦਰਪੁਰਾ ਵਿੱਚ ਮੰਦਰ ਅਤੇ ਸ਼ਾਮਲਾਟ ਜ਼ਮੀਨ ‘ਤੇ ਕਬਜ਼ੇ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਇੱਕ ਪੰਚ ਵੱਲੋਂ ਮੰਦਰ ਦੀ ਜਗ੍ਹਾ ‘ਤੇ ਨੀਂਹ ਪੱਟ ਕੇ ਅਤੇ ਕਰੀਬ ਇੱਕ ਸਾਲ ਤੋਂ ਗੱਡੀ ਅਤੇ ਟਰੈਕਟਰ ਖੜੇ ਕਰਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

ਇਸ ਮਾਮਲੇ ਦੀ ਜਾਣਕਾਰੀ ਮਿਲਣ ‘ਤੇ ਸਮਾਜ ਸੇਵੀ ਕਰਨ ਕੌੜਾ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਕਬਜ਼ਾ ਹਟਾਉਣ ਦੀ ਕੋਸ਼ਿਸ਼ ਕੀਤੀ। ਕਰਨ ਕੌੜਾ ਨੇ ਦੱਸਿਆ ਕਿ ਇਹ ਜ਼ਮੀਨ ਪਿੰਡ ਦੀ ਸਾਂਝੀ ਮਲਕੀਅਤ ਹੈ ਅਤੇ ਮੰਦਰ ਨਾਲ ਸੰਬੰਧਿਤ ਹੈ, ਜਿਸ ‘ਤੇ ਕਿਸੇ ਵੀ ਵਿਅਕਤੀ ਵੱਲੋਂ ਨਿੱਜੀ ਕਬਜ਼ਾ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਬੀਡੀਪੀਓ ਦਫ਼ਤਰ ਵੱਲੋਂ ਲਿਖਤੀ ਰੂਪ ਵਿੱਚ ਪੁਲਿਸ ਨੂੰ ਕਬਜ਼ਾ ਹਟਾਉਣ ਲਈ ਆਦੇਸ਼ ਜਾਰੀ ਕੀਤਾ ਗਿਆ ਹੈ। ਇਸ ਦੇ ਬਾਵਜੂਦ ਪੁਲਿਸ ਵੱਲੋਂ ਦੋਵੇਂ ਧਿਰਾਂ ਨੂੰ ਬੁਲਾ ਕੇ ਬਿਆਨ ਦਰਜ ਕਰਨ ਦੀ ਗੱਲ ਕਹੀ ਗਈ ਹੈ। Patiala Village Panch Tries to Seize Temple Land ਕਰਨ ਕੌੜਾ ਦਾ ਕਹਿਣਾ ਹੈ ਕਿ ਜਦੋਂ ਪ੍ਰਸ਼ਾਸਨਕ ਤੌਰ ‘ਤੇ ਕਬਜ਼ਾ ਹਟਾਉਣ ਲਈ ਪੱਤਰ ਜਾਰੀ ਹੋ ਚੁੱਕਾ ਹੈ ਤਾਂ ਫਿਰ ਬਿਆਨ ਦਰਜ ਕਰਨ ਦੀ ਲੋੜ ਕਿਉਂ ਪੈ ਰਹੀ ਹੈ।

Patiala Village Panch Tries to Seize Temple Land-

ਥਾਣਾ ਬਖ਼ਸ਼ੀਵਾਲਾ ਦੇ ਐਸ.ਐੱਚ.ਓ. ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਵੇਂ ਪੱਖਾਂ ਦੇ ਬਿਆਨ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਪਿੰਡ ਵਾਸੀਆਂ ਵੱਲੋਂ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਮੰਦਰ ਅਤੇ ਸ਼ਾਮਲਾਟ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *