ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਮਿੱਤਲ ਗਰੁੱਪ ਦੀ ਧਰਮਸ਼ਾਲਾ ਦਾ ਦੌਰਾ

Muskaan gill
4 Min Read

Patient Shelter Home Bathinda

Patient Shelter Home Bathinda : ਬਠਿੰਡਾ13 ਫਰਵਰੀ 2026 (ਜਗਸੀਰ ਭੁੱਲਰ) ਆਵਾਜ਼ ਇੰਡੀਆ- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਬਠਿੰਡਾ ਵਿਖੇ ਮਿੱਤਲ ਗਰੁੱਪ ਦੀ ਤਰਫ਼ੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਵੇਦ ਕੁਮਾਰੀ ਮਿੱਤਲ ਪੇਸ਼ੈਂਟ ਸ਼ੈਲਟਰ ਹੋਮ (ਧਰਮਸ਼ਾਲਾ) ਦਾ ਵਿਸ਼ੇਸ਼ ਤੌਰ ’ਤੇ ਦੌਰਾ ਕੀਤਾ ਗਿਆ। ਇਸ ਮੌਕੇ ਰਾਜਪਾਲ ਨੇ ਮਿੱਤਲ ਪਰਿਵਾਰ ਵੱਲੋਂ ਕੀਤੇ ਗਏ ਇਸ ਵਿਸ਼ੇਸ਼ ਸਮਾਜ ਸੇਵੀ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਧਰਮਸ਼ਾਲਾ ਨਾਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਡੇ ਪੱਧਰ ’ਤੇ ਲਾਭ ਮਿਲੇਗਾ

ਇਸ ਵਿਸ਼ੇਸ਼ ਦੌਰੇ ਦੌਰਾਨ ਮਿੱਤਲ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਮਿੱਤਲ ਤੋਂ ਇਲਾਵਾ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ, ਡੀਆਈਜੀ ਹਰਜੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਡਾ. ਜਯੋਤੀ ਯਾਦਵ ਬੈਂਸ, ਏਮਜ਼ ਬਠਿੰਡਾ ਦੇ ਡਾਇਰੈਕਟਰ Patient Shelter Home Bathinda ਡਾ. ਰਤਨ ਗੁਪਤਾ, ਐਮਆਰਐਸਪੀਟੀਯੂ ਦੇ ਵਾਇਸ ਚਾਂਸਲਰ ਸੰਜੀਵ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ।

ਬਠਿੰਡਾ ਏਮਜ਼ ਹਸਪਤਾਲ ਦੇ ਮੁੱਖ ਗੇਟ ’ਤੇ ਸਥਿਤ ਧਰਮਸ਼ਾਲਾ ਵਿਖੇ ਪਹੁੰਚਣ ’ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਮਿੱਤਲ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਮਿੱਤਲ, ਜੁਆਇੰਟ ਮੈਨੇਜਿੰਗ ਡਾਇਰੈਕਟਰ ਕੁਸ਼ਲ Patient Shelter Home Bathinda ਮਿੱਤਲ ਅਤੇ ਹੋਰ ਪਰਿਵਾਰਕ ਮੈਂਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪਰੰਤ ਰਾਜਪਾਲ ਵੱਲੋਂ ਧਰਮਸ਼ਾਲਾ ਦੇ ਅੰਦਰ ਸਥਿਤ ਕੈਂਟੀਨ, ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਲਈ ਬਣਾਏ ਗਏ ਕਮਰੇ, ਡੋਰਮੈਟਰੀ, ਰੈਸਟੋਰੈਂਟ ਅਤੇ ਹੋਰ ਸਹੂਲਤਾਂ ਦਾ ਦੌਰਾ ਕੀਤਾ ਗਿਆ ਅਤੇ ਪ੍ਰਬੰਧਾਂ ਦੀ ਪ੍ਰਸ਼ੰਸਾ ਕੀਤੀ ਗਈ।

ਇਸ ਮੌਕੇ ਬੋਲਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦੱਸਿਆ ਕਿ ਵੇਦ ਕੁਮਾਰੀ ਮਿੱਤਲ ਪੇਸ਼ੈਂਟ ਸ਼ੈਲਟਰ ਹੋਮ ਨੂੰ ਦੁਆਰਕਾ ਦਾਸ ਮਿੱਤਲ ਚੈਰੀਟੇਬਲ ਟਰੱਸਟ ਦੇ ਅਧੀਨ ਤਿਆਰ ਕਰਵਾਇਆ ਗਿਆ ਹੈ।Patient Shelter Home Bathinda ਉਨ੍ਹਾਂ ਕਿਹਾ ਕਿ ਇਹ ਪੰਜਾਬ ਵਿੱਚ ਆਪਣੀ ਕਿਸਮ ਦਾ ਇਕ ਵਿਲੱਖਣ ਪ੍ਰੋਜੈਕਟ ਹੈ, ਜਿੱਥੇ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਲਈ ਇੱਕ ਹੀ ਛੱਤ ਹੇਠ ਸਸਤੇ ਖਾਣ-ਪੀਣ ਅਤੇ ਰਹਿਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਰਾਜਪਾਲ ਨੇ ਇਸ ਉਪਰਾਲੇ ਲਈ ਮਿੱਤਲ ਪਰਿਵਾਰ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਸਮਾਜ ਸੇਵੀ ਕਾਰਜ ਜਾਰੀ ਰੱਖਣ ਦੀ ਸਲਾਹ ਦਿੱਤੀ।

ਇਸ ਮੌਕੇ ਮਿੱਤਲ ਗਰੁੱਪ ਦੇ ਐਮਡੀ ਰਾਜਿੰਦਰ ਮਿੱਤਲ ਨੇ ਦੱਸਿਆ ਕਿ ਇਹ ਧਰਮਸ਼ਾਲਾ 13 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ, ਜੋ ਉਨ੍ਹਾਂ ਦੀ ਮਾਤਾ ਵੇਦ ਕੁਮਾਰੀ ਮਿੱਤਲ ਦਾ ਸੁਪਨਾ ਸੀ। Patient Shelter Home Bathinda ਉਨ੍ਹਾਂ ਦੱਸਿਆ ਕਿ ਧਰਮਸ਼ਾਲਾ ਵਿੱਚ 256 ਬੈੱਡਾਂ ਦਾ ਪ੍ਰਬੰਧ ਹੈ, ਜਿਸ ਵਿੱਚ ਏਸੀ ਅਤੇ ਨਾਨ-ਏਸੀ 63 ਕਮਰੇ, 80 ਤੋਂ ਵੱਧ ਲੋਕਾਂ ਦੀ ਸਮਰੱਥਾ ਵਾਲਾ ਏਸੀ ਰੈਸਟੋਰੈਂਟ, ਵੇਟਿੰਗ ਰੂਮ ਅਤੇ ਹੋਰ ਸਹੂਲਤਾਂ ਉਪਲਬਧ ਹਨ, ਤਾਂ ਜੋ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਇੱਕ ਹੀ ਥਾਂ ’ਤੇ ਮਿਲ ਸਕੇ।

ਪ੍ਰੋਗਰਾਮ ਦੇ ਅੰਤ ਵਿੱਚ ਮਿੱਤਲ ਪਰਿਵਾਰ ਵੱਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਦੌਰੇ ਲਈ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ।

ਮਿੱਤਲ ਗਰੁੱਪ ਵੱਲੋਂ ਤਿਆਰ ਕਰਵਾਈ ਗਈ ਧਰਮਸ਼ਾਲਾ ਦਾ ਦੌਰਾ ਕਰਨ ਸਮੇਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਜੀ ਅਤੇ ਉਨ੍ਹਾਂ ਨਾਲ ਮੌਜੂਦ ਮਿੱਤਲ ਪਰਿਵਾਰ ਦੇ ਮੈਂਬਰ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

TAGGED:
Leave a Comment

Leave a Reply

Your email address will not be published. Required fields are marked *