ਸ਼ਹੀਦ ਭਗਤ ਸਿੰਘ ਇਨਕਲੇਵ ਪਲਾਟ ਅਲਾਟਮੈਂਟ ਲਈ ਡਰਾਅ 23 ਫ਼ਰਵਰੀ ਨੂੰ

Muskaan gill
3 Min Read

Plot Allotment

Plot Allotment : ਬਠਿੰਡਾ 20 ਫਰਵਰੀ (ਹਰਬੰਸ ਸਿੰਘ ਭੋਲਾ) ਆਵਾਜ਼ ਇੰਡੀਆ ਟੁਡੇ– ਨਗਰ ਸੁਧਾਰ ਟਰੱਸਟ ਬਠਿੰਡਾ ਵੱਲੋਂ ਗੋਨਿਆਣਾ ਰੋਡ ’ਤੇ ਬਣਾਈ ਜਾ ਰਹੀ ਸ਼ਹੀਦ ਭਗਤ ਸਿੰਘ ਇਨਕਲੇਵ ਵਿੱਚ ਪਲਾਟਾਂ ਦੀ ਅਲਾਟਮੈਂਟ ਲਈ ਡਰਾਅ 23 ਫ਼ਰਵਰੀ ਨੂੰ ਕੀਤਾ ਜਾਵੇਗਾ। ਇਹ ਜਾਣਕਾਰੀ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਦਿੱਤੀ।

ਚੇਅਰਮੈਨ ਨੇ ਦੱਸਿਆ ਕਿ ਡਰਾਅ ਦੀ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ ਅਤੇ ਇਸ ਮੌਕੇ ਸਾਰੇ ਬਿਨੇਕਾਰਾਂ ਨੂੰ ਖੁੱਲਾ ਸੱਦਾ ਦਿੱਤਾ ਗਿਆ ਹੈ। ਪਲਾਟਾਂ ਲਈ ਪ੍ਰਾਪਤ ਹੋਈਆਂ ਅਰਜ਼ੀਆਂ ਦੀ ਜਾਂਚ ਮੁਕੰਮਲ ਕਰ ਲਈ ਗਈ ਹੈ। Plot Allotment ਜਾਂਚ ਦੌਰਾਨ ਕੁਝ ਦਰਖ਼ਾਸਤਾਂ ਅਧੂਰੀਆਂ ਜਾਂ ਲੋੜੀਂਦੇ ਦਸਤਾਵੇਜ਼ਾਂ ਤੋਂ ਬਿਨਾਂ ਪਾਈਆਂ ਗਈਆਂ ਹਨ। ਇਸ ਲਈ ਸਾਰੇ ਬਿਨੇਕਾਰਾਂ ਦੀ ਸੂਚੀ ਟਰੱਸਟ ਦੇ ਦਫ਼ਤਰ ਦੇ ਨੋਟਿਸ ਬੋਰਡ ’ਤੇ ਚਿਪਕਾ ਦਿੱਤੀ ਗਈ ਹੈ, ਤਾਂ ਜੋ ਅਰਜ਼ੀਕਰਤਾ ਆਪਣੀ ਦਰਖ਼ਾਸਤ ਦੀ ਸਥਿਤੀ ਵੇਖ ਸਕਣ।

ਡਰਾਅ ਸਮਾਰੋਹ 23 ਫ਼ਰਵਰੀ ਨੂੰ ਪਾਰਕ ਵਿਊ ਵਿੱਚ ਕੀਤਾ ਜਾਵੇਗਾ। Plot Allotment ਇਸ ਦੌਰਾਨ ਟਰੱਸਟ ਦੇ ਅਧਿਕਾਰੀ, ਕਰਮਚਾਰੀ ਅਤੇ ਬਿਨੇਕਾਰ ਹਾਜ਼ਰ ਰਹਿ ਸਕਣਗੇ। ਡਰਾਅ ਖੁੱਲ੍ਹੇ ਤੌਰ ’ਤੇ ਅਤੇ ਨਿਯਮਾਂ ਅਨੁਸਾਰ ਕਰਵਾਇਆ ਜਾਵੇਗਾ, ਤਾਂ ਜੋ ਕਿਸੇ ਤਰ੍ਹਾਂ ਦੀ ਸ਼ੰਕਾ ਜਾਂ ਗਲਤਫ਼ਹਮੀ ਨਾ ਰਹੇ।

ਭੱਲਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਨਕਲੇਵ ਪ੍ਰੋਜੈਕਟ ਸ਼ਹਿਰ ਦੇ ਵਿਕਾਸ ਵਿੱਚ ਮਹੱਤਵਪੂਰਨ ਕਦਮ ਸਾਬਤ ਹੋਵੇਗਾ। ਇਸ ਸਕੀਮ ਤਹਿਤ ਵੱਖ-ਵੱਖ ਕੈਟਾਗਰੀਆਂ ਦੇ ਰਿਹਾਇਸ਼ੀ ਪਲਾਟ ਅਲਾਟ ਕੀਤੇ ਜਾਣਗੇ, ਜਿਸ ਨਾਲ ਆਮ ਲੋਕਾਂ ਨੂੰ ਵਾਜਬ ਕੀਮਤ ’ਤੇ ਰਹਿਣ ਲਈ ਜਗ੍ਹਾ ਪ੍ਰਾਪਤ ਹੋਵੇਗੀ। ਕਲੋਨੀ ਸ੍ਰੀ ਅੰਮ੍ਰਿਤਸਰ ਕੌਮੀ ਸ਼ਾਹ ਮਾਰਗ ’ਤੇ ਨਜ਼ਦੀਕ ਹੈ ਅਤੇ ਸਾਰੀਆਂ ਸੁਵਿਧਾਵਾਂ ਨਾਲ ਲੈਸ ਕੀਤੀ ਜਾਵੇਗੀ।

ਚੇਅਰਮੈਨ ਨੇ ਇਹ ਵੀ ਦੱਸਿਆ ਕਿ ਭਵਿੱਖ ਵਿੱਚ ਟਰੱਸਟ ਵੱਲੋਂ ਹੋਰ ਵਿਕਾਸ ਪ੍ਰੋਜੈਕਟ ਲਾਗੂ ਕੀਤੇ ਜਾਣਗੇ। ਨਗਰ ਸੁਧਾਰ ਟਰੱਸਟ ਸ਼ਹਿਰ ਦੀ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ ਅਤੇ ਸਾਰੀਆਂ ਅਲਾਟਮੈਂਟ ਪ੍ਰਕਿਰਿਆਵਾਂ ਨਿਯਮਾਂ ਅਨੁਸਾਰ ਕੀਤੀਆਂ ਜਾਣਗੀਆਂ। ਅੰਤ ਵਿੱਚ ਸਾਰੇ ਬਿਨੇਕਾਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਡਰਾਅ ਵਾਲੇ ਦਿਨ ਸਮੇਂ ਸਿਰ ਪਹੁੰਚਣ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *