PRTC New Chairman Appointment
PRTC New Chairman Appointment : ਪਟਿਆਲਾ 22 ਫਰਵਰੀ 2026 (ਕੁਲਵਿੰਦਰ ਘੁੰਮਣ), ਆਵਾਜ਼ ਇੰਡੀਆ ਟੁਡੇ — ਪੀਆਰਟੀਸੀ ਦੇ ਨਵੇਂ ਨਿਯੁਕਤ ਚੇਅਰਮੈਨ ਹਰਪਾਲ ਜੁਨੇਜਾ ਦਾ ਅੱਜ ਸ਼ੇਰੇ ਪੰਜਾਬ ਮਾਰਕੀਟ ਐਸੋਸੀਏਸ਼ਨ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਗੱਲ ਕਰਨ ਲਈ ਹੀ ਮੈਨੂੰ ਪੀਆਰਟੀਸੀ ਦਾ ਚੇਅਰਮੈਨ ਬਣਾਇਆ ਗਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਪੁਰਾਣੇ ਬੱਸ ਸਟੈਂਡ ਤੋਂ ਨਵੇਂ ਨਿਯੁਕਤ ਰੂਟਾਂ ’ਤੇ ਬੱਸਾਂ ਚਲਾਉਣ ਦਾ ਫੈਸਲਾ ਸਰਕਾਰ ਵੱਲੋਂ ਲਿਆ ਗਿਆ ਹੈ। ਕਿਲੋਮੀਟਰ ਸਕੀਮ ਦੀਆਂ ਬੱਸਾਂ ਦੇ ਨਾਲ ਨਾਲ ਕਈ ਇਲੈਕਟ੍ਰਿਕ ਬੱਸਾਂ ਵੀ ਪੂਰੇ ਪੰਜਾਬ ਵਿੱਚ ਚਲਾਈਆਂ ਜਾਣਗੀਆਂ।

ਇਸ ਦੇ ਨਾਲ ਹੀ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨਾਲ ਪ੍ਰਭਾਵਿਤ ਲੋਕਾਂ ਬਾਰੇ ਵੀ, ਪਟਿਆਲਾ ਦਾ ਨਿਵਾਸੀ ਹੋਣ ਦੇ ਨਾਤੇ ਹਰਪਾਲ ਜੁਨੇਜਾ ਨੇ ਸਾਫ ਕੀਤਾ ਕਿ ਜਲਦ ਤੋਂ ਜਲਦ ਉੱਥੇ ਵੀ ਨਵੀਆਂ ਬੱਸਾਂ ਚਲਾ ਕੇ ਜਿਨ੍ਹਾਂ ਦੇ ਕਾਰੋਬਾਰ ਪ੍ਰਭਾਵਿਤ ਹੋਏ ਹਨ, ਉਨ੍ਹਾਂ ਲਈ ਖੁਸ਼ੀਆਂ ਦੀ ਸੌਗਾਤ ਲੈ ਕੇ ਆਵਾਂਗੇ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
