Punjab beadbi law protest
Punjab beadbi law protest : ਪਟਿਆਲਾ/ਸਮਾਣਾ (ਕੁਲਵਿੰਦਰ ਘੁੰਮਣ) ਆਵਾਜ਼ ਇੰਡੀਆ ਟੁਡੇ– ਸਰਬ ਧਰਮ ਬੇਅਦਬੀ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸਮਾਣਾ ਵਿੱਚ ਚੱਲ ਰਹੇ ਟਾਵਰ ਮੋਰਚੇ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚ ਰਹੇ ਕਿਸਾਨਾਂ ਨੂੰ ਪੁਲਿਸ ਵੱਲੋਂ ਪਟਿਆਲਾ-ਚੰਡੀਗੜ੍ਹ ਹਾਈਵੇ ‘ਤੇ ਸਥਿਤ ਤਰੇੜੀ ਜੱਟਾਂ ਟੋਲ ਪਲਾਜ਼ਾ ਨੇੜੇ ਹਿਰਾਸਤ ਵਿੱਚ ਲਿਆ ਗਿਆ।

ਇਸ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਬੇਅਦਬੀ ਮਾਮਲਿਆਂ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਦੁਹਰਾਈ। ਪੁਲਿਸ ਨੇ ਸਥਿਤੀ ‘ਤੇ ਕਾਬੂ ਬਣਾਈ ਰੱਖਣ ਲਈ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਹੋਏ ਹਨ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
