Punjab Chief Minister 10 Lakh Scheme
Punjab Chief Minister 10 Lakh Scheme : ਬਠਿੰਡਾ 21 ਜਨਵਰੀ ਕ੍ਰਾਈਮ ਆਵਾਜ਼ ਇੰਡੀਆ (ਜਗਸੀਰ ਭੁੱਲਰ) – ਹਲਕਾ ਰਾਮਪੁਰਾ ਫੂਲ ਵਿੱਚ ਮਾਰਕੀਟ ਕਮੇਟੀ ਵਿਖੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਹਲਕੇ ਦੇ ਸਾਰੇ ਬਲਾਕ ਪ੍ਰਧਾਨਾਂ ਨਾਲ ਇਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਦੀ ਮੁੱਖ ਮੰਤਰੀ 10 ਲੱਖ ਰੁਪਏ ਸਿਹਤ ਬੀਮਾ ਯੋਜਨਾ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਵਿਧਾਇਕ ਸਿੱਧੂ ਨੇ ਕਿਹਾ ਕਿ ਇਹ ਯੋਜਨਾ ਸਰਕਾਰ ਦੀ ਇੱਕ ਇਤਿਹਾਸਕ ਅਤੇ ਲੋਕਹਿੱਤ ਵਿੱਚ ਵੱਡੀ ਪਹਿਲ ਹੈ, ਜਿਸਦਾ ਮੁੱਖ ਮੰਤਵ ਹਰ ਪਰਿਵਾਰ ਨੂੰ ਬਿਨਾਂ ਕਿਸੇ ਭੇਦਭਾਵ ਦੇ ਉੱਚ ਦਰਜੇ ਦੀ ਸਿਹਤ ਸਹੂਲਤ ਮੁਹੱਈਆ ਕਰਵਾਉਣਾ ਹੈ। Punjab Chief Minister 10 Lakh Scheme ਉਨ੍ਹਾਂ ਨੇ ਜ਼ੋਰ ਦਿੱਤਾ ਕਿ ਯੋਜਨਾ ਹਲਕੇ ਦੇ ਹਰ ਘਰ ਤੱਕ ਪਹੁੰਚਣੀ ਚਾਹੀਦੀ ਹੈ, ਤਾਂ ਜੋ ਕੋਈ ਵੀ ਲੋੜਵੰਦ ਇਸ ਤੋਂ ਵਾਂਝਾ ਨਾ ਰਹੇ।
ਸਿੱਧੂ ਨੇ ਸਾਰੇ Punjab Chief Minister 10 Lakh Scheme ਬਲਾਕ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਜਾਗਰੂਕ ਕਰਕੇ ਵੱਧ ਤੋਂ ਵੱਧ ਪਰਿਵਾਰਾਂ ਨੂੰ ਇਸ ਯੋਜਨਾ ਨਾਲ ਜੋੜਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਵਾਅਦੇ ਨਹੀਂ ਕਰਦੀ, ਸਗੋਂ ਲੋਕਾਂ ਦੀ ਭਲਾਈ ਲਈ ਠੋਸ ਕਦਮ ਚੁੱਕ ਰਹੀ ਹੈ।
ਮੀਟਿੰਗ ਦੌਰਾਨ ਹਲਕੇ ਦੇ ਵਿਕਾਸ ਕਾਰਜ, ਲੋਕਾਂ ਦੀਆਂ ਮੁੱਖ ਸਮੱਸਿਆਵਾਂ ਅਤੇ ਪਾਰਟੀ ਸੰਰਚਨਾ ਨੂੰ ਹੋਰ ਮਜ਼ਬੂਤ ਕਰਨ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਸਰਕਾਰ ਦੀਆਂ ਨੀਤੀਆਂ ਅਤੇ ਪਾਰਟੀ ਦੀ ਸੋਚ ਨੂੰ ਹਰ ਵਰਗ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਦੇ ਤਰੀਕਿਆਂ ‘ਤੇ ਵੀ ਵਿਚਾਰ ਕੀਤਾ ਗਿਆ।
ਵਿਧਾਇਕ ਸਿੱਧੂ ਨੇ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਇਤਿਹਾਸਕ ਕੰਮ ਜਾਰੀ ਹਨ। ਹਲਕਾ ਰਾਮਪੁਰਾ ਫੂਲ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਾਥਮਿਕਤਾ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
