Punjab Crop Inspection News : ਬਰਨਾਲਾ, 10 ਸਤੰਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਦੀ ਟੀਮ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਭਾਰੀ ਮੀਂਹ ਤੋਂ ਪ੍ਰਭਾਵਿਤ ਹੋਈਆਂ ਫਸਲਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜ਼ਿਲ੍ਹਾ ਪਸਾਰ ਵਿਗਿਆਨੀ ਡਾ. ਅਮਨਦੀਪ ਕੌਰ ਪੀ ਏ ਯੂ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਨੇ ਦੱਸਿਆ ਕਿ ਫਾਰਮ ਸਲਾਹਕਾਰ ਸੇਵਾ ਕੇਂਦਰ ਦੀ ਟੀਮ ਵੱਲੋਂ ਫ਼ਸਲ ਦੇ ਮੌਜੂਦਾ ਹਾਲਾਤ ਦੇ ਅਨੁਸਾਰ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਜਿਹੜੇ ਖੇਤਾਂ ਵਿੱਚ ਝੋਨਾ ਗੋਭ ਵਾਲੀ ਅਵਸਥਾ ਉੱਪਰ ਸੀ,

ਉੱਥੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ ਫੋਕ ਘਟਾਉਣ ਲਈ 1.5% ਪੋਟਾਸ਼ੀਅਮ ਨਾਈਟ੍ਰੇਟ (3 ਕਿਲੋ ਪੋਟਾਸ਼ੀਅਮ ਨਾਈਟ੍ਰੇਟ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ) ਅਤੇ ਤਣੇ ਦੁਆਲੇ ਪੱਤੇ ਦਾ ਝੁਲਸ ਰੋਗ ਦੇ ਬਚਾਅ ਲਈ 150 ਮਿ.ਲੀ. ਪਲਸਰ 24 ਐਸ ਸੀ, 80 ਗ੍ਰਾਮ ਨਟੀਵੋ 75 ਡਬਲਯੂ ਜੀ ਅਤੇ 200 ਮਿ.ਲੀ. ਮੋਨਸਰਨ 250 ਐਸ ਸੀ ਨੂੰ 200 ਲੀ. ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰਨ ਦੀ ਸਲਾਹ ਦਿੱਤੀ ਗਈ।ਓਨ੍ਹਾਂ ਦੱਸਿਆ ਕਿ ਕੁਝ ਖੇਤਾਂ ਵਿੱਚ ਝੋਨੇ ਦੀ ਫ਼ਸਲ ਵਿੱਚ ਜ਼ਿੰਕ ਦੀ ਘਾਟ ਵੇਖੀ ਗਈ, ਉੱਥੇ ਕਿਸਾਨਾਂ ਨੂੰ 0.5% ਜ਼ਿੰਕ ਸਲਫੇਟ (21%) ਦੇ ਲਗਾਤਾਰ ਛਿੜਕਾਅ ਕਰਨ ਕਰਨ ਦੀ ਸਲਾਹ ਦਿੱਤੀ ਗਈ। Punjab Crop Inspection News
Punjab Crop Inspection News : ਕਿਸਾਨਾਂ ਨੂੰ ਦਿੱਤੀ ਸਲਾਹ
ਇਸ ਤੋਂ ਇਲਾਵਾ ਜੇਕਰ ਝੋਨੇ ਅਤੇ ਬਾਸਮਤੀ ਵਿੱਚ ਭੂਰੇ/ਚਿੱਟੇ ਟਿੱਡੇ ਦੇ ਬਾਲਗਾਂ ਦੀ ਗਿਣਤੀ 5 ਪ੍ਰਤੀ ਪੌਦਾ ਜਾਂ ਇਸ ਤੋਂ ਵੱਧ ਦੇਖਣ ਨੂੰ ਮਿਲਦੀ ਹੈ ਤਾਂ ਕਿਸਾਨ 94 ਮਿ.ਲੀ. ਪੈਕਸਾਲੋਨ 10 ਐਸ ਸੀ ਜਾਂ 60 ਗ੍ਰਾਮ ਉਲਾਲਾ ਡਬਲਯੂ ਜੀ ਜਾਂ 80 ਗ੍ਰਾਮ ਓਸ਼ੀਨ 20 ਐਸ ਜੀ ਜਾਂ 120 ਗ੍ਰਾਮ ਚੈੱਸ 50 ਡਬਲਯੂ ਜੀ ਪ੍ਰਤੀ ਏਕੜ ਨੂੰ 100 ਲੀ. ਪਾਣੀ ਵਿੱਚ ਘੋਲ ਕੇ ਸਪਰੇਅ ਕਰ ਸਕਦੇ ਹਨ ।
” Punjab Crop Inspection News ”
ਓਨ੍ਹਾਂ ਦੱਸਿਆ ਕਿ ਜਿਹੜੇ ਖੇਤਾਂ ਵਿੱਚ ਝੋਨੇ ਦੀ ਫ਼ਸਲ ਬਿਲਕੁਲ ਸੁੱਕ ਗਈ, ਉੱਥੇ ਕਿਸਾਨਾਂ ਨੂੰ ਹੋਰ ਫ਼ਸਲਾਂ ਜਿਵੇਂ ਕਿ ਤੋਰੀਆ, ਗੋਭੀ, ਅਗੇਤੇ ਮਟਰ, ਆਲੂ, ਜੜ੍ਹਾਂ ਵਾਲੀਆਂ ਸਬਜ਼ੀਆਂ, ਪੱਤੇਦਾਰ ਸਬਜ਼ੀਆਂ; ਹਰੇ ਚਾਰੇ ਲਈ ਬਰਸੀਮ, ਜਵੀਂ, ਰਾਈ ਘਾਹ ਅਤੇ ਲੂਸਣ ਲਗਾਉਣ ਬਾਰੇ ਜਾਣਕਾਰੀ ਦਿੱਤੀ ਗਈ। Punjab Crop Inspection News
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ