ਸਪੀਕਰ ਨੇ ਢੇਲਵਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਜ਼ਿਕਰ

Muskaan gill
2 Min Read

Punjab development

Punjab development : ਭੁੱਚੋ ਮੰਡੀ ਨਥਾਣਾ (ਹਰਬੰਸ ਸਿੰਘ ਭੋਲਾ) ਆਵਾਜ਼ ਇੰਡੀਆ ਟੁਡੇ –ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਪਿੰਡ ਢੇਲਵਾਂ ਵਿਖੇ ਧਾਰਮਿਕ ਸਮਾਗਮ ਵਿੱਚ ਸ਼ਾਮਿਲ ਹੋਏ। ਸ੍ਰੀ ਆਖੰਡਪਾਠ ਸਾਹਿਬ ਦੇ ਭੋਗ ਮੌਕੇ ਨਤਮਸਤਕ ਹੋਣ ਤੋਂ ਬਾਅਦ, ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੇ ਨਾਲ-ਨਾਲ ਅਹਿਮ ਉਪਰਾਲੇ ਵੀ ਕੀਤੇ ਜਾ ਰਹੇ ਹਨ,Punjab development ਤਾਂ ਜੋ ਸੂਬੇ ਨੂੰ ਹੋਰ ਤਰੱਕੀ ਵੱਲ ਲਿਜਾਇਆ ਜਾ ਸਕੇ। ਵਿਧਾਇਕ ਵੀ ਇਸ ਸਮਾਗਮ ਵਿੱਚ ਹਾਜ਼ਰ ਰਹੇ।

ਸਪੀਕਰ ਸੰਧਵਾਂ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ, ਸਿੱਖਿਆ ਅਤੇ ਖੇਡਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਨੌਜਵਾਨ ਸਿੱਖਿਆ ਅਤੇ ਖੇਡਾਂ ਵਿੱਚ ਸਮੇਂ ਦਾ ਹਾਣੀ ਨਾ ਹੋਵੇ ਅਤੇ ਸੂਬਾ ਸਿਹਤਮੰਦ ਬਣ ਸਕੇ।

ਉਨ੍ਹਾਂ ਨੇ ਪਿੰਡ ਢੇਲਵਾਂ ਵਿੱਚ ਹੋ ਰਹੇ ਵਿਕਾਸ ਕਾਰਜਾਂ ਬਾਰੇ ਦੱਸਿਆ ਕਿ ਆਮ ਆਦਮੀ ਕਲੀਨਿਕ ਅਤੇ ਓਪਨ ਜਿੰਮ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਹਨ। ਇਸਦੇ ਨਾਲ-ਨਾਲ 33 ਲੱਖ ਰੁਪਏ ਦੀ ਲਾਗਤ ਨਾਲ ਖੇਡ ਗਰਾਊਂਡ ਵੀ ਬਣਾਇਆ ਜਾ ਰਿਹਾ ਹੈ। ਪਿੰਡ ਦੇ ਹੋਰ ਵਿਕਾਸ ਕਾਰਜਾਂ ਲਈ ਵੀ ਸਮੇਂ-ਸਮੇਂ ਤੇ ਵੱਖ-ਵੱਖ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਇਸ ਸਮਾਗਮ ਵਿੱਚ ਪਿੰਡ ਦੀ ਪੰਚਾਇਤ ਸਮੇਤ ਹੋਰ ਮੋਹਤਬਰ ਵੀ ਹਾਜ਼ਰ ਸਨ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *