Punjab Flood News Today : ਗੁਰਦਾਸਪੁਰ, 26 ਅਗਸਤ 2025 : ਪਹਾੜਾਂ ਅਤੇ ਪੰਜਾਬ ਵਿੱਚ ਹੋ ਰਹੀ ਲਗਾਤਾਰ ਬਰਸਾਤ ਕਾਰਨ ਡੇਰਾ ਬਾਬਾ ਨਾਨਕ ਰਾਵੀ ਦਰਿਆ ਇਸ ਵੇਲੇ ਪੂਰਾ ਉਫਾਨ ਤੇ ਚੱਲ ਰਿਹਾ ਹੈ ਤੇ ਬੀਤੀ ਰਾਤ ਆਏ ਪਾਣੀ ਦੇ ਤੇਜ਼ ਵਹਾਅ ਕਾਰਨ ਦਰਿਆ ਦਾ ਆਰਜੀ ਬੰਨ ਟੁੱਟਣ ਨਾਲ ਨੇੜਲੇ ਖੇਤਾਂ ਵਿੱਚ ਪਾਣੀ ਭਰਨ ਨਾਲ ਕਾਫੀ ਹੱਦ ਤੱਕ ਝੋਨੇ ਅਤੇ ਕਮਾਦ ਦੀ ਫਸਲ ਬਰਬਾਦ ਹੋ ਰਹੀ ਹੈ

ਤੇ ਉੱਥੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਘੋਨੇ ਵਾਹਲਾ ਰਾਵੀ ਦਰਿਆ ਉਪਰ ਆਪਣੀ ਪੂਰੀ ਨਜ਼ਰ ਬਣਾ ਕੇ ਰੱਖੀ ਹੋਈ ਹੈ ਤੇ ਲਗਾਤਾਰ ਵਧ ਰਹੇ ਪਾਣੀ ਦੇ ਜਲ ਪੱਧਰ ਨੂੰ ਲੈ ਕੇ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਕਿ ਉਹ ਆਪੋ ਆਪਣੀਆਂ ਸੁਰਖਸ਼ਤ ਥਾਵਾਂ ਉਪਰ ਪਹੁੰਚ ਜਾਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।Punjab Flood News Today
Punjab Flood News Today
ਇਸ ਮੌਕੇ ਗੱਲਬਾਤ ਦੌਰਾਨ ਐਸਐਸਪੀ ਦਿਹਾਤੀ ਮਲਵਿੰਦਰ ਸਿੰਘ ਅਤੇ ਐਸਡੀਐਮ ਅਜਨਾਲਾ ਰਵਿੰਦਰ ਅਰੋੜਾ ਨੇ ਦੱਸਿਆ ਕਿ ਪਹਾੜਾਂ ਅਤੇ ਪੰਜਾਬ ਵਿੱਚ ਹੋ ਰੀ ਬਰਸਾਤ ਕਾਰਨ ਰਾਵੀ ਦੇ ਵਿੱਚ ਪਾਣੀ ਦਾ ਜਲ ਪੱਧਰ ਵੱਧ ਚੁੱਕਾ ਹੈ ਪਰ ਫਿਲਹਾਲ ਸਥਿਤੀ ਅੰਡਰ ਕੰਟਰੋਲ ਹੈ ਤੇ ਹੜ ਦੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬਿਲਕੁਲ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਤੇ ਕਿਸੇ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ।

” Punjab Flood News Today ”
ਉਧਰ ਨੇੜਲੇ ਕਿਸਾਨਾਂ ਵੱਲੋਂ ਦਰਿਆ ਵਿੱਚ ਵੱਧਦਾ ਪਾਣੀ ਵੇਖ ਆਪਣੀਆਂ ਫਸਲਾਂ ਅਤੇ ਪਸ਼ੂਆਂ ਦਾ ਚਾਰਾ ਖਰਾਬ ਹੋਣ ਦਾ ਡਰ ਸਤਾ ਰਿਹਾ ਹੈ ਤੇ ਜੇ ਲਗਾਤਾਰ ਇਸੇ ਤਰ੍ਹਾਂ ਪਾਣੀ ਦਾ ਜਲ ਪੱਧਰ ਵੱਧਦਾ ਰਿਹਾ ਤਾਂ ਵੱਡਾ ਨੁਕਸਾਨ ਹੋਣ ਦਾ ਡਰ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ