ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ- ਬਲਦੇਵ ਆਕਲੀਆ

Muskaan gill
2 Min Read

Punjab government collapse

Punjab government collapse : ਭੁੱਚੋ ਮੰਡੀ ਨਥਾਣਾ 24 ਫਰਵਰੀ 2026 (ਹਰਬੰਸ ਸਿੰਘ ਭੋਲਾ) ਆਵਾਜ਼ ਇੰਡੀਆ ਟੁਡੇ– ਭਾਰਤੀ ਜਨਤਾ ਪਾਰਟੀ ਦੇ ਹਲਕਾ ਭੁੱਚੋ ਦੇ ਇੰਚਾਰਜ ਅਤੇ ਜ਼ਿਲ੍ਹਾ ਐਸ ਸੀ ਮੋਰਚਾ ਦੇ ਪ੍ਰਧਾਨ ਬਲਦੇਵ ਸਿੰਘ ਆਕਲੀਆ ਨੇ ਪਿੰਡ ਅਬਲੂ ਵਿਖੇ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ।

ਪੰਜਾਬ ਵਿੱਚ ਦਿਨ-ਬ- ਦਿਨ ਲੁੱਟ-ਖਸੁੱਟ ਅਤੇ ਕਤਲੋਗਾਰਦ ਦੀਆਂ ਘਟਨਾਵਾਂ ਆਮ ਗੱਲ ਹੋ ਗਈ ਅਤੇ ਨਸ਼ਿਆਂ ਦੇ ਮਾਮਲੇ ਵਿੱਚ ਵੀ ਸਰਕਾਰ ਬੁਰੀ ਤਰ੍ਹਾਂ ਫੇਲ ਸਾਬਤ ਹੋ ਰਹੀ ਹੈ। Punjab government collapse ਦੂਜੇ ਪਾਸੇ ਅਕਾਲੀ ਦਲ ਸਰਕਾਰ ਬਣਾਉਣ ਲਈ ਤਰਲੋ ਮੱਛੀ ਹੋ ਰਿਹਾ ਹੈ ਅਤੇ ਕਾਂਗਰਸ ਆਪਸੀ ਕਾਟੋ ਕਲੇਸ਼ ਵਿੱਚ ਉਲਝੀ ਪਈ ਹੈ। ਇਸ ਕਰਕੇ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਲਈ ਮਨ ਬਣਾ ਚੁੱਕੇ ਹਨ।

ਇਸ ਮੌਕੇ ਉਹਨਾਂ ਦੇ ਨਾਲ ਸੀਨੀਅਰ ਭਾਜਪਾ ਨੇਤਾ ਦਲਜੀਤ ਸਿੰਘ ਖੁਰਮੀ, ਸਰਕਲ ਜਨਰਲ ਸਕੱਤਰ ਰਿੰਪੀ ਸ਼ਰਮਾ, ਸਾਬਕਾ ਸਰਪੰਚ ਰਾਮ ਸਿੰਘ ਭੱਟੀ, ਰੇਸ਼ਮ ਸਿੰਘ ਅਬਲੂ, ਇਕਬਾਲ ਸ਼ਾਹ, ਸਰਕਲ ਯੁਵਾ ਮੋਰਚਾ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਪਾਲਾ ਅਬਲੂ, ਰਿੰਪੂ ਅਬਲੂ ਅਤੇ ਹਰਪ੍ਰੀਤ ਸਿੰਘ ਸਮੇਤ ਬਹੁਤ ਸਾਰੇ ਨਗਰ ਨਿਵਾਸੀ ਮੌਜੂਦ ਸਨ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

TAGGED:
Leave a Comment

Leave a Reply

Your email address will not be published. Required fields are marked *